ਡਾ. ਵਿਜੈ ਸਿੰਗਲਾ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ’ਚ ਭੇਜਿਆ

vijy singla

ਡਾ. ਵਿਜੈ ਸਿੰਗਲਾ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ’ਚ ਭੇਜਿਆ

(ਸੱਚ ਕਹੂੰ ਨਿਊਜ਼) ਮੁਹਾਲੀ। ਭ੍ਰਿਸ਼ਟਾਚਾਰ ਦੇ ਕੇਸ ’ਚ ਫਸੇ ਆਮ ਆਦਮੀ ਪਾਰਟੀ ਦੇ ਸਾਬਕਾ ਸਿਹਤ ਮੰਤਰੀ ਡਾ. ਵਿਜੈ ਸਿੰਗਲਾ (Dr. Vijay Singla) ਨੂੰ ਮੁਹਾਲੀ ਅਦਾਲਤ ਨੇ 14 ਦਿਨਾਂ ਦੀ ਨਿਆਇਕ ਹਿਰਾਸਤ ’ਚ ਭੇਜ ਦਿੱਤਾ ਹੈ। ਇਸ ਤੋਂ ਪਹਿਲਾਂ ਭ੍ਰਿਸ਼ਟਾਚਾਰ ਦੇ ਮਾਮਲੇ ’ਚ ਗ੍ਰਿਫਤਾਰ ਕਰਕੇ ਵਿਜੈ ਸਿੰਗਲਾ ਨੂੰ ਮੁਹਾਲੀ ਅਦਾਲਤ ’ਚ ਪੇਸ਼ ਕੀਤਾ ਗਿਆ ਸੀ ਤੇ ਅਦਾਲਤ ਨੇ ਇਸ ਮਾਮਲੇ ’ਚ ਤਿੰਨ ਦਿਨਾਂ ਰਿਮਾਂਡ ਦਿੱਤਾ ਸੀ।

ਅੱਜ ਰਿਮਾਂਡ ਦੀ ਮਿਆਦ ਖਤਮ ਹੋਣ ਤੋਂ ਬਾਅਦ ਵਿਜੈ ਸਿੰਗਲਾ ਨੂੰ ਅਦਾਲਤ ’ਚ ਪੇਸ਼ ਕੀਤਾ ਗਿਆ ਸੀ। ਪੁਲਿਲ ਵੱਲੋਂ ਅਦਾਲਤ ਨੂੰ ਸਿੰਗਲਾ ਦਾ ਹੋਰ ਰਿਮਾਂਡ ਦੇਣ ਦੀ ਮੰਗ ਕੀਤੀ ਸੀ ਪਰੰਤੂ ਅਦਾਲਤ ਨੇ ਇਸ ਤੋਂ ਇਨਕਾਰ ਕਰਦਿਆਂ ਉਸ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ’ਚ ਭੇਜ ਦੇਣ ਦੇ ਹੁਕਮ ਸੁਣਾਏ ਹਨ।

ਮੁਕੱਦਮੇ ਦੀ ਸੁਣਵਾਈ ਦੌਰਾਨ ਜਾਂਦੇ ਸਮੇਂ ਸਿੰਗਲਾ ਨੇ ਕਿਹਾ ਕਿ ਮੈਂ ਪੂਰੀ ਇਮਾਨਦਾਰੀ ਨਾਲ ਕੰਮ ਕੀਤਾ ਹੈ। ਮੈਨੂੰ ਬਾਹਰੀ ਤਾਕਤਾਂ ਵੱਲੋਂ ਸਾਜ਼ਿਸ਼ ਤਹਿਤ ਫਸਾਇਆ ਗਿਆ ਹੈ। ਜਲਦੀ ਹੀ ਸਭ ਕੁਝ ਸਾਹਮਣੇ ਆ ਜਾਵੇਗਾ। ਸਿੰਗਲਾ ਨੇ ਕਿਹਾ ਕਿ ਮੈਨੂੰ ਪਾਰਟੀ, ਸਰਕਾਰ, ਪੁਲਿਸ ਅਤੇ ਨਿਆਂਪਾਲਿਕਾ ‘ਤੇ ਪੂਰਾ ਭਰੋਸਾ ਹੈ। ਹਾਲਾਂਕਿ ਸਿੰਗਲਾ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣਾ ਜੁਰਮ ਕਬੂਲ ਕਰਨ ਦੇ ਦਾਅਵੇ ‘ਤੇ ਚੁੱਪ ਰਹੇ।

ਮੁੱਖ ਮੰਤਰੀ ਮਾਨ ਨੇ ਕੀਤਾ ਸੀ ਖੁਲਾਸਾ ਨੇ ਕੀਤਾ ਸੀ ਬਰਖਾਸਤ

ਡਾ ਸਿੰਗਲਾ ਨੂੰ ਸੀ.ਐਮ ਭਗਵੰਤ ਮਾਨ ਨੇ ਬਰਖਾਸਤ ਕਰ ਦਿੱਤਾ ਸੀ। ਮਾਨ ਨੇ ਦਾਅਵਾ ਕੀਤਾ ਸੀ ਕਿ ਸਿੰਗਲਾ ਸਿਹਤ ਵਿਭਾਗ ਦੇ ਹਰ ਕੰਮ ਲਈ 1 ਫੀਸਦੀ ਕਮਿਸ਼ਨ ਮੰਗ ਰਹੇ ਹਨ। ਜਿਸ ਦੀ ਉਸ ਕੋਲ ਰਿਕਾਰਡਿੰਗ ਹੈ। ਜਦੋਂ ਮੰਤਰੀ ਨੂੰ ਪੁੱਛਿਆ ਤਾਂ ਉਸ ਨੇ ਗਲਤੀ ਮੰਨ ਲਈ। ਜਿਸ ਤੋਂ ਬਾਅਦ ਮਾਨ ਨੇ ਮੰਤਰੀ ਖਿਲਾਫ ਮਾਮਲਾ ਦਰਜ ਕਰਨ ਲਈ ਕਿਹਾ। ਵਿਭਾਗ ਦੇ ਹੀ ਸੁਪਰਡੈਂਟ ਇੰਜਨੀਅਰ ਦੇ ਬਿਆਨਾਂ ’ਤੇ ਮੰਤਰੀ ਅਤੇ ਉਸ ਦੇ ਓਐਸਡੀ ਭਤੀਜੇ ’ਤੇ ਭ੍ਰਿਸ਼ਟਾਚਾਰ ਵਿਰੋਧੀ ਐਕਟ ਦਾ ਪਰਚਾ ਦਰਜ ਕੀਤਾ ਗਿਆ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ