ਸਾਡੇ ਨਾਲ ਸ਼ਾਮਲ

Follow us

18.3 C
Chandigarh
Thursday, February 26, 2026
More
    Home Breaking News ਦ੍ਰੋਪਦੀ ਮੁਰਮੂ...

    ਦ੍ਰੋਪਦੀ ਮੁਰਮੂ ਨੇ ਦੇਸ਼ ਦੀ 15ਵੀਂ ਰਾਸ਼ਟਰਪਤੀ ਵਜੋਂ ਚੁੱਕੀ ਸਹੁੰ

    ਦ੍ਰੋਪਦੀ ਮੁਰਮੂ ਨੇ ਦੇਸ਼ ਦੀ 15ਵੀਂ ਰਾਸ਼ਟਰਪਤੀ ਵਜੋਂ ਚੁੱਕੀ ਸਹੁੰ

    ਨਵੀਂ ਦਿੱਲੀ (ਸੱਚ ਕਹੂੰ ਬਿਊਰੋ)। ਦੇਸ਼ ਦੀ 15ਵੀਂ ਦ੍ਰੋਪਦੀ ਮੁਰਮੂ ਨੇ ਅੱਜ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ। ਸੁਪਰੀਮ ਕੋਰਟ ਦੇ ਸੀਜੇਆਈ ਨੇ ਦ੍ਰੋਪਦੀ ਮੁਰਮੂ ਨੂੰ ਰਾਸ਼ਟਰਪਤੀ ਦੇ ਅਹੁਦੇ ਦੀ ਸਹੁੰ ਚੁਕਾਈ। ਨਵ-ਨਿਯੁਕਤ ਰਾਸ਼ਟਰਪਤੀ ਮੁਰਮੂ ਨੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਕੀਤੀ। ਨਵੀਂ ਚੁਣੀ ਗਈ ਰਾਸ਼ਟਰਪਤੀ ਦ੍ਰੋਪਦੀ ਮੁਰਮ ਨੇ ਸੋਮਵਾਰ ਸਵੇਰੇ ਸਹੁੰ ਚੁੱਕਣ ਤੋਂ ਪਹਿਲਾਂ ਇੱਥੇ ਰਾਜ ਘਾਟ ਵਿਖੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੀ ਸਮਾਧੀ ’ਤੇ ਸ਼ਰਧਾ ਦੇ ਫੁੱਲ ਭੇਟ ਕੀਤੇ।

    ਸ੍ਰੀਮਤੀ ਮੁਰਮੂ ਸਵੇਰੇ 10:15 ਵਜੇ ਸੰਸਦ ਦੇ ਸੈਂਟਰਲ ਹਾਲ ਵਿੱਚ ਅਹੁਦੇ ਦੀ ਸਹੁੰ ਚੁੱਕੀ। ਉਹ ਹੁਣ ਤੱਕ ਦੀ ਸਭ ਤੋਂ ਘੱਟ ਉਮਰ ਦੀ ਰਾਸ਼ਟਰਪਤੀ ਵੀ ਹੋਵੇਗੀ। ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਸ੍ਰੀਮਤੀ ਮੁਰਮੂ ਸਵੇਰੇ 10.03 ਵਜੇ ਸੈਂਟਰਲ ਹਾਲ ਵਿਖੇ ਪਹੁੰਚੇ। ਚੀਫ਼ ਜਸਟਿਸ ਐਨਵੀ ਰਮਨਾ ਨਵੇਂ ਚੁਣੇ ਗਏ ਰਾਸ਼ਟਰਪਤੀ ਨੂੰ ਸਹੁੰ ਚੁਕਾਈ।

    • ਰਾਸ਼ਟਰਪਤੀ ਵਜੋਂ ਰਾਮ ਨਾਥ ਕੋਵਿੰਦ ਨੂੰ ਅੰਤਿਮ ਵਿਦਾਈ
    • ਇਸ ਤੋਂ ਪਹਿਲਾਂ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਅੰਤਿਮ ਵਿਦਾਈ ਦਿੱਤੀ ਗਈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here