Child Protection: ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਚੈਕਿੰਗ ਦੀ ਮੁਹਿੰਮ ਜਾਰੀ

Child Protection
Child Protection: ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਚੈਕਿੰਗ ਦੀ ਮੁਹਿੰਮ ਜਾਰੀ

Child Protection: (ਗੁਰਪ੍ਰੀਤ ਪੱਕਾ) ਫਰੀਦਕੋਟ। ਜ਼ਿਲ੍ਹਾ ਪ੍ਰੋਗਰਾਮ ਅਫਸਰ ਰਤਨਦੀਪ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਫਰੀਦਕੋਟ ਵੱਲੋਂ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਅਮਨਦੀਪ ਸਿੰਘ ਸੋਢੀ ਦੀ ਯੋਗ ਅਗਵਾਈ ਵਿੱਚ ਪ੍ਰੋਟੈਕਸ਼ਨ ਅਫਸਰ.ਆਈ.ਸੀ ਸੁਖਮੰਦਰ ਸਿੰਘ ਅਤੇ ਟੀਮ ਵੱਲੋਂ ਪੁਲਿਸ ਵਿਭਾਗ ਦੇ ਸਹਿਯੋਗ ਨਾਲ ਭੀਖ ਮੰਗਦੇ ਬੱਚਿਆਂ/ ਰੈਗ ਪਿਕਿੰਗ ਕਰਦੇ ਬੱਚਿਆਂ ਨੂੰ ਰੈਸਕਿਊ ਕਰਨ ਲਈ ਫਰੀਦਕੋਟ ਵਿਖੇ ਵੱਖ-ਵੱਖ ਥਾਵਾਂ ਜਿਵੇਂ ਚਹਿਲ ਫਾਟਕ, ਨੇੜੇ ਬ੍ਰਿਜਿੰਦਰਾ ਕਾਲਜ, ਬੱਸ ਸਟੈਡ, ਸਰਕੂਲਰ ਰੋਡ, ਮੇਨ ਬਜਾਰ, ਟਿੱਲਾ ਬਾਬਾ ਫਰੀਦ ਜੀ, ਫਿਰੋਜਪੁਰ ਰੋਡ, ਗਿਆਨੀ ਜੈਲ ਸਿੰਘ ਮਾਰਕੀਟ, ਨੇੜੇ ਮੈਡੀਕਲ ਕਾਲਜ ਆਦਿ ਥਾਵਾਂ ’ਤੇ ਚੈਕਿੰਗ ਕੀਤੀ ਗਈ।

ਇਹ ਵੀ ਪੜ੍ਹੋ: Sikar Bus Accident: ਸਲੀਪਰ ਬੱਸ ਤੇ ਟਰੱਕ ਦੀ ਭਿਆਨਕ ਟੱਕਰ, 4 ਦੀ ਮੌਕੇ ’ਤੇ ਮੌਤ, 28 ਤੋਂ ਵੱਧ ਜ਼ਖਮੀ

ਭਵਿੱਖ ਵਿੱਚ ਵੀ ਇਹ ਚੈਕਿੰਗਾਂ ਜਾਰੀ ਰਹਿਣਗੀਆਂ ਦਾ ਸੁਨੇਹਾ ਦਿੰਦਿਆਂ ਸਲੱਮ ਏਰੀਏ ਵਿੱਚ ਅਵੇਅਰਨੈਂਸ ਦੌਰਾਨ ਆਮ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਕਿ ਭੀਖ ਮੰਗਣਾ ਅਤੇ ਬੱਚਿਆਂ ਤੋਂ ਭਿੱਖਿਆ ਮੰਗਵਾਉਣਾ ਕਾਨੂੰਨੀ ਜੁਰਮ ਹੈ। ਉਨ੍ਹਾਂ ਇਹ ਵੀ ਕਿਹਾ ਗਿਆ ਕਿ ਬੱਚਿਆਂ ਨੂੰ ਪੜ੍ਹਨ ਲਈ ਸਕੂਲ ਭੇਜਣਾ ਚਾਹੀਦਾ ਹੈ ਤਾਂ ਜੋ ਪੜ੍ਹ-ਲਿਖ ਕੇ ਆਪਣੇ ਪੈਰਾਂ ’ਤੇ ਖੜੇ ਹੋ ਸਕਣ ਤਾਂ ਜੋ ਭਵਿੱਖ ਨੂੰ ਸੰਵਾਰਿਆ ਜਾ ਸਕੇ। ਉਨ੍ਹਾਂ ਜਾਣਕਾਰੀ ਦਿੱਤੀ ਗਈ ਕਿ ਬਾਲ ਭਿੱਖਿਆ ਕਰਵਾਉਣ ਵਾਲੇ ਵਿਅਕਤੀ ਖਿਲਾਫ ਜੁਵੇਨਾਇਲ ਜਸਟਿਸ ਐਕਟ ਦੇ ਸੈਕਸ਼ਨ 76 ਅਧੀਨ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਸ ਦੌਰਾਨ ਪੁਲਿਸ ਵਿਭਾਗ, ਚਾਈਲਡ ਲਾਈਨ(1098) ਟੀਮ ਤੋਂ ਗੁਰਪ੍ਰੀਤ ਸਿੰਘ ਕੇਸ ਵਰਕਰ, ਜ਼ਿਲ੍ਹਾ ਬਾਲ ਸਰੁੱਖਿਆ ਯੂਨਿਟ ਤੋਂ ਰਮਨਪ੍ਰੀਤ ਕੌਰ ਬਰਾੜ ਸੋਸ਼ਲ ਵਰਕਰ ਅਤੇ ਨੇਹਾ ਰਾਣੀ ਆਊਟਰੀਚ ਵਰਕਰ ਵੀ ਹਾਜ਼ਰ ਸਨ। Child Protection