ਸਰਕਾਰੀ ਬੱਸ ’ਚੋਂ 22 ਲੀਟਰ ਡੀਜ਼ਲ ਚੋਰੀ ਕਰਦਾ ਡਰਾਈਵਰ ਕਾਬੂ

Diesel Stealing

ਦੋ ਕੰਡਕਟਰ ਸਵਾਰੀਆਂ ਨਾਲ ਠੱਗੀ ਮਾਰਦੇ ਫੜੇ (Diesel Stealing)

  • ਟਰਾਂਸਪੋਰਟ ਮੰਤਰੀ ਵੱਲੋਂ ਰਿਪੋਰਟ ਕੀਤੇ ਗਏ ਮੁਲਾਜ਼ਮਾਂ ਵਿਰੁੱਧ ਅਨੁਸ਼ਾਸਨੀ ਕਾਰਵਾਈ ਦੇ ਨਿਰਦੇਸ਼

(ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਮਨਿਸਟਰਜ਼ ਫ਼ਲਾਇੰਗ ਸਕੁਐਡ ਵਲੋਂ ਸਰਕਾਰੀ ਬੱਸ ਵਿੱਚੋਂ ਡੀਜ਼ਲ ਚੋਰੀ ਦੇ ਮਾਮਲੇ ਵਿੱਚ ਇੱਕ ਹੋਰ ਡਰਾਈਵਰ ਨੂੰ ਕਾਬੂ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਫ਼ਲਾਇੰਗ ਸਕੁਐਡ ਨੇ ਬੀਤੀ ਰਾਤ ਰਵੀ ਢਾਬਾ ਨੇੜੇ ਸਤਨੌਰ (ਜ਼ਿਲਾ ਹੁਸ਼ਿਆਰਪੁਰ) ਵਿਖੇ ਚੈਕਿੰਗ ਦੌਰਾਨ ਪਠਾਨਕੋਟ ਡਿਪੂ ਦੀ ਬੱਸ ਨੰਬਰ ਪੀ.ਬੀ-06-ਏ.ਐਸ 8770 ਦੇ ਡਰਾਈਵਰ ਰਜਵੰਤ ਸਿੰਘ ਨੂੰ ਡੀਜ਼ਲ ਚੋਰੀ ਕਰਦਿਆਂ ਰੰਗੇ-ਹੱਥੀਂ ਕਾਬੂ ਕੀਤਾ। ਉਸ ਕੋਲੋਂ 22 ਲੀਟਰ ਡੀਜ਼ਲ ਬਰਾਮਦ ਹੋਇਆ ਹੈ। (Diesel Stealing)

ਕੰਡਕਟਰ ਨੇ ਸਵਾਰੀਆਂ ਤੋਂ ਪੈਸੇ ਤਾਂ ਵਸੂਲ ਲਏ ਪਰ ਟਿਕਟ ਨਹੀਂ ਦਿੱਤੀ

ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਕੀਤੀ ਗਈ ਚੈਕਿੰਗ ਦੌਰਾਨ ਸ਼ਹੀਦ ਭਗਤ ਸਿੰਘ ਨਗਰ ਡਿਪੂ ਦੀ ਬੱਸ ਪੀ.ਬੀ-32-ਪੀ 3661 ਦੇ ਕੰਡਕਟਰ ਨਿਤੀਸ਼ ਕੁਮਾਰ ਨੂੰ ਸਵਾਰੀਆਂ ਤੋਂ ਪੈਸੇ ਲੈ ਕੇ ਟਿਕਟ ਨਾ ਦੇਣ ਲਈ ਰਿਪੋਰਟ ਕੀਤਾ ਗਿਆ ਹੈ। ਕੰਡਕਟਰ ਨੇ ਸਵਾਰੀਆਂ ਤੋਂ 325 ਰੁਪਏ ਤਾਂ ਵਸੂਲ ਲਏ ਪਰ ਉਨਾਂ ਨੂੰ ਟਿਕਟ ਨਹੀਂ ਸੀ ਦਿੱਤੀ। ਇਸੇ ਤਰਾਂ ਰਾਏਪੁਰ ਖਲਿਆਣ ਵਿਖੇ ਚੈਕਿੰਗ ਦੌਰਾਨ ਜਲੰਧਰ-1 ਡਿਪੂ ਦੀ ਬੱਸ ਨੰਬਰ ਪੀ.ਬੀ-08-ਸੀ.ਐਕਸ 8714 ਦੇ ਕੰਡਕਟਰ ਗੁਰਜੀਤ ਸਿੰਘ ਨੂੰ ਵੀ ਸਵਾਰੀਆਂ ਨਾਲ 60 ਰੁਪਏ ਦੀ ਠੱਗੀ ਮਾਰਨ ਲਈ ਰਿਪੋਰਟ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਪੰਚਾਇਤਾਂ ਭੰਗ ਕਰਨ ’ਤੇ ਹਾਈਕੋਰਟ ਨੇ ਸੁਣਾਇਆ ਵੱਡਾ ਫੈਸਲਾ

ਮਨਿਸਟਰਜ਼ ਫ਼ਲਾਇੰਗ ਸਕੁਐਡ ਨੇ ਫ਼ਗਵਾੜਾ ਵਿਖੇ ਚੈਕਿੰਗ ਦੌਰਾਨ ਪੱਟੀ ਡਿਪੂ ਦੀ ਬੱਸ ਨੰਬਰ ਪੀ.ਬੀ-46-ਐਚ 9304 ਨੂੰ ਅਣਅਧਿਕਾਰਤ ਰੂਟ ’ਤੇ ਚਲਦਾ ਪਾਇਆ। ਟਰਾਂਸਪੋਰਟ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹੈ ਕਿ ਰਿਪੋਰਟ ਕੀਤੇ ਗਏ ਡਰਾਈਵਰਾਂ ਅਤੇ ਕੰਡਕਟਰਾਂ ਵਿਰੁੱਧ ਤੁਰੰਤ ਬਣਦੀ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇ।