ਸਾਡੇ ਨਾਲ ਸ਼ਾਮਲ

Follow us

15.8 C
Chandigarh
Tuesday, February 17, 2026
More
    Home Breaking News ਫਰੀਦਕੋਟ ’ਚ ਚੱ...

    ਫਰੀਦਕੋਟ ’ਚ ਚੱਲਦੀ ਕਾਰ ਨੂੰ ਲੱਗੀ ਅੱਗ, ਡਰਾਈਵਰ ਦੀ ਮੌਤ

    fire car

    ਫਰੀਦਕੋਟ ’ਚ ਚੱਲਦੀ ਕਾਰ ਨੂੰ ਲੱਗੀ ਅੱਗ, ਡਰਾਈਵਰ ਦੀ ਮੌਤ

    (ਸੱਚ ਕਹੂੰ ਨਿਊਜ਼) ਫਰੀਦਕੋਟ। ਜ਼ਿਲ੍ਹਾ ਫਰੀਦਕੋਟ ’ਚ ਇੱਕ ਚੱਲਦੀ ਕਾਰ ਨੂੰ ਅੱਗ ਲੱਗ ਗਈ। ਇਸ ਹਾਦਸੇ ’ਚ ਡਰਾਈਵਰ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਕੋਟਕਪੂਰਾ ਤੋਂ ਫਰੀਦਕੋਟ ਵੱਲ ਜਾ ਰਹੀ ਸੀ ਕਿ ਅਚਾਨਕ ਕਾਰ ਨੂੰ ਅੱਗ ਲੱਗ ਗਈ। ਅੱਗ ਲੱਗਣ ਕਾਰਨ ਗੱਡੀ ਸੜ ਕੇ ਸੁਆਹ ਹੋ ਗਈ ਤੇ ਕਾਰ ਡਰਾਈਵਰ ਬਾਹਰ ਨਹੀਂ ਨਿਕਲ ਸਕਿਆ ਜਿਸ ਕਾਰਨ ਉਸ ਦੀ ਗੱਡੀ ’ਚ ਹੀ ਮੌਤ ਹੋ ਗਈ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ।

    ਮ੍ਰ੍ਰਿਤਕ ਦੀ ਪਛਾਣ ਹਰਿੰਦਰ ਸਿੰਘ ਵਾਸੀ ਫਰੀਦਕੋਟ ਵਜੋਂ ਹੋਈ ਹੈ ਤੇ ਉਹ ਆੜਤ ਦਾ ਕੰਮ ਕਰਦਾ ਸੀ। ਫਾਇਰ ਬ੍ਰਿਗੇਡ ਨੂੰ ਸੂਚਨਾ ਮਿਲਣ ’ਤੇ ਮੌਕੇ ’ਤੇ ਪਹੁੰਚ ਕੇ ਗੱਡੀ ’ਚ ਲੱਗੀ ਅੱਗ ਨੂੰ ਬੁਝਾਇਆ ਪਰ ਉਦੋਂ ਤੱਕ ਗੱਡੀ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਚੁੱਕੀ ਸੀ। ਦੱਸਿਆ ਜਾ ਰਿਹਾ ਹੈ ਕਿ ਗੱਡੀ ’ਚ ਡਰਾਈਵਰ ਇਕੱਲਾ ਹੀ ਸੀ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here