
ਪੁਲਿਸ ਪ੍ਰਸ਼ਾਸ਼ਨ ਵੱਲੋਂ ਸਾਰੇ ਮੈਰਿਜ਼ ਪੈਲਿਸ ਦੇ ਮਾਲਕਾਂ, ਫੋਟੋਗ੍ਰਾਫਰਾਂ, ਵੀਡੀਓਗ੍ਰਾਫਰਾਂ ਅਤੇ ਆਮ ਪਬਲਿਕ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਅਜਿਹੇ ਉਪਰਕਰਨਾਂ ਨੂੰ ਨਾ ਉੱਡਾਇਆ ਜਾਵੇ
Faridkot News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। 15 ਅਗਸਤ ਨੂੰ ਫ਼ਰੀਦਕੋਟ ਵਿਖੇ ਮਨਾਏ ਜਾ ਰਹੇ ਰਾਜ ਪੱਧਰੀ ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਜ਼ਿਲ੍ਹਾ ਫਰੀਦਕੋਟ ਵਿੱਚ 13 ਅਤੇ 14 ਅਗਸਤ 2025 ਨੂੰ ਡਰੋਨ ਉਡਾਉਣ ’ਤੇ ਪਾਬੰਦੀ ਲਗਾਈ ਗਈ ਹੈ। ਜ਼ਿਕਰਯੋਗ ਹੈ ਕਿ ਫ਼ਰੀਦਕੋਟ ਵਿਖੇ ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਇਸ ਰਾਜ ਪੱਧਰੀ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਪਹੁੰਚ ਰਹੇ ਹਨ। ਇਹ ਜਾਣਕਾਰੀ ਫ਼ਰੀਦਕੋਟ ਦੇ ਐਸ.ਐਸ.ਪੀ ਫਰੀਦਕੋਟ ਡਾ. ਪ੍ਰਗਿਆ ਜੈਨ ਵੱਲੋਂ ਸਾਂਝੀ ਕੀਤੀ ਗਈ।
ਉਨ੍ਹਾਂ ਦੱਸਿਆ ਕਿ ਸੁਰੱਖਿਆ ਕਾਰਨਾ ਦੇ ਮੱਦੇਨਜਰ ਜਿਲ੍ਹਾ ਪ੍ਰਸਾਸ਼ਨ ਵੱਲੋਂ ਮਿਤੀ 13-14 ਅਗਸਤ ਜਿਲ੍ਹੇ ਅੰਦਰ ਡਰੋਨ ਜਾਂ ਕਿਸੇ ਵੀ ਹੋਰ ਉਡਣਯੋਗ ਉਪਕਰਨ ਦੀ ਉਡਾਣ ਉੱਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਗਈ ਹੈ। ਸੋ ਫ਼ਰੀਦਕੋਟ ਪੁਲਿਸ ਵੱਲੋਂ ਸਾਰੇ ਮੈਰਿਜ਼ ਪੈਲਿਸ ਦੇ ਮਾਲਕਾ, ਫੋਟੋਗ੍ਰਾਫਰਾ, ਵੀਡੀਓਗ੍ਰਾਫਰਾਂ ਅਤੇ ਆਮ ਪਬਲਿਕ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਇਸ ਦੌਰਾਨ ਅਜਿਹੇ ਉਪਰਕਰਨਾ ਨੂੰ ਨਾ ਉਡਾਇਆ ਜਾਵੇ।
ਇਹ ਵੀ ਪੜ੍ਹੋ: Pensioners Protest: ਐੱਸਡੀਐੱਮ ਸੁਨਾਮ ਦੇ ਦਫਤਰ ਅੱਗੇ ਪੈਨਸ਼ਨਰਾਂ ਨੇ ਸਰਕਾਰ ਦੀ ਅਰਥੀ ਸਾੜੀ
ਇਸ ਸਬੰਧੀ ਪਬਲਿਕ ਨੂੰ ਅਗਾਹ ਕੀਤਾ ਜਾਂਦਾ ਹੈ ਕਿ ਇਸ ਸਬੰਧੀ ਕਿਸੇ ਵੀ ਪ੍ਰਕਾਰ ਦੀ ਕੁਤਾਹੀ ਸਬੰਧੀ ਕੋਈ ਵੀ ਜਾਣਕਾਰੀ ਧਿਆਨ ਵਿੱਚ ਆਉਂਦੀ ਹੈ ਤਾਂ ਸਬੰਧਿਤ ਦੇ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਫ਼ਰੀਦਕੋਟ ਪੁਲਿਸ ਵੱਲੋਂ ਸਮੂਹ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਜਾਂਦੀ ਹੈ। ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧਾਂ ਦੌਰਾਨ ਪੁਲਿਸ ਪ੍ਰਸ਼ਾਸ਼ਨ ਦਾ ਪੂਰਨ ਸਹਿਯੋਗ ਕੀਤਾ ਜਾਵੇ। ਇਸ ਤੋਂ ਇਲਾਵਾ ਜੇਕਰ ਉਨ੍ਹਾਂ ਨੂੰ ਕਿਸੇ ਵੀ ਸ਼ੱਕੀ ਗਤੀਵਿਧੀ ਨਜ਼ਰ ਆਉਂਦੀ ਹੈ ਜਾ ਫਿਰ ਉਸ ਸਬੰਧੀ ਸੂਚਨਾ ਮਿਲਦੀ ਹੈ ਤਾਂ ਇਸ ਸਬੰਧੀ ਸੂਚਨਾ ਤੁਰੰਤ ਨਜ਼ਦੀਕੀ ਪੁਲਿਸ ਥਾਣੇ ਜਾਂ ਪੁਲਿਸ ਕੰਟਰੋਲ ਰੂਮ ਨੰਬਰ 75270-17100 ‘ਤੇ ਜਾਣਕਾਰੀ ਦੇਣ।