ਖੇਤਾਂ ’ਚ ਮਿਲਿਆ ਡਰੋਨ, 5 ਕਿਲੋ ਹੈਰੋਇਨ ਬਰਾਮਦ

ਖੇਤਾਂ ’ਚ ਮਿਲਿਆ ਡਰੋਨ, 5 ਕਿਲੋ ਹੈਰੋਇਨ ਬਰਾਮਦ

ਤਰਨਤਾਰਨ। ਪੰਜਾਬ ਦੇ ਤਰਨਤਾਰਨ ’ਚ ਖੇਤਾਂ ’ਚ ਇਕ ਵਾਰ ਫਿਰ ਕਰੈਸ਼ ਹੋਇਆ ਡਰੋਨ ਬਰਾਮਦ ਹੋਇਆ ਹੈ। ਇਹ ਡਰੋਨ ਪੰਜਾਬ ਪੁਲਿਸ ਅਤੇ ਬੀਐਸਐਫ ਦੇ ਸਾਂਝੇ ਸਰਚ ਆਪਰੇਸ਼ਨ ਤੋਂ ਬਾਅਦ ਮਿਲਿਆ ਹੈ। ਜਿਸ ਸਮੇਂ ਡਰੋਨ ਨੂੰ ਜ਼ਬਤ ਕੀਤਾ ਗਿਆ, ਉਸ ਸਮੇਂ ਇਸ ਨਾਲ ਹੈਰੋਇਨ ਦੀ ਖੇਪ ਵੀ ਬੰਨ੍ਹੀ ਹੋਈ ਸੀ। ਖਾਸ ਗੱਲ ਇਹ ਹੈ ਕਿ ਅੱਜ ਦੂਜਾ ਦਿਨ ਹੈ ਜਦੋਂ ਤਰਨਤਾਰਨ ਦੇ ਖੇਤਾਂ ’ਚ ਕਰੈਸ਼ ਹੋਇਆ ਡਰੋਨ ਮਿਲਿਆ ਹੈ। ਡੀਜੀਪੀ ਗੌਰਵ ਯਾਦਵ ਨੇ ਵੀ ਟਵੀਟ ਕਰਕੇ ਡਰੋਨ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ।

ਡੀਜੀਪੀ ਯਾਦਵ ਨੇ ਦੱਸਿਆ ਕਿ ਤਰਨਤਾਰਨ ਦੇ ਸਰਹੱਦੀ ਇਲਾਕਿਆਂ ਵਿੱਚ ਪੰਜਾਬ ਪੁਲਿਸ ਅਤੇ ਬੀਐਸਐਫ ਵੱਲੋਂ ਇੱਕ ਸਾਂਝਾ ਸਰਚ ਅਭਿਆਨ ਚਲਾਇਆ ਗਿਆ। ਇਹ ਡਰੋਨ ਸਰਹੱਦ ਨੇੜੇ ਖੇਤਾਂ ਵਿੱਚ ਕ੍ਰੈਸ਼ ਹੋਇਆ ਪਾਇਆ ਗਿਆ। ਜਿਸ ਤੋਂ ਬਾਅਦ ਡਰੋਨ ਨੂੰ ਕਬਜ਼ੇ ’ਚ ਲੈ ਲਿਆ ਗਿਆ। ਡਰੋਨ ਦਾ ਕੋਈ ਨੁਕਸਾਨ ਨਹੀਂ ਹੋਇਆ ਹੈ। ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਬੈਟਰੀ ਖਤਮ ਹੋਣ ਤੋਂ ਬਾਅਦ ਡਰੋਨ ਖੇਤਾਂ ’ਚ ਡਿੱਗਿਆ ਹੋ ਸਕਦਾ ਹੈ।

5 ਕਿਲੋ ਹੈਰੋਇਨ ਦੀ ਖੇਪ ਬੰਨ੍ਹੀ ਹੋਈ ਸੀ

ਪੰਜਾਬ ਪੁਲਿਸ ਨੇ ਜਾਣਕਾਰੀ ਸਾਂਝੀ ਕੀਤੀ ਹੈ ਕਿ ਇਹ ਹੈਕਸਾ ਕਾਪਟਰ ਡਰੋਨ ਹੈ। ਜਿਸ ਨਾਲ 5 ਕਿਲੋ ਹੈਰੋਇਨ ਦੀ ਖੇਪ ਬੰਨ੍ਹੀ ਹੋਈ ਸੀ। ਇਸ ਖੇਪ ਦੀ ਅੰਤਰਰਾਸ਼ਟਰੀ ਕੀਮਤ ਕਰੀਬ 35 ਕਰੋੜ ਰੁਪਏ ਦੱਸੀ ਜਾ ਰਹੀ ਹੈ। ਖੇਪ ਨੂੰ ਜ਼ਬਤ ਕਰਕੇ ਜਾਂਚ ਲਈ ਭੇਜ ਦਿੱਤਾ ਗਿਆ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ