BSF ਨੇ ਸ਼ੁਰੂ ਕੀਤਾ ਸਰਚ ਆਪਰੇਸ਼ਨ (Drone Amritsar)
(ਸੱਚ ਕਹੂੰ ਨਿਊਜ਼) ਅੰਮ੍ਰਿਤਸਰ। ਪੰਜਾਬ ’ਚ ਆਏ ਦਿਨ ਡਰੋਨ ਰਾਹੀਂ ਨਿਸ਼ਾਨਾ ਬਣਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਜਿਸ ਨੂੰ ਇੱਕ ਵਾਰ ਫਿਰ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਨੇ ਇਕ ਵਾਰ ਫਿਰ ਪਾਕਿਸਤਾਨੀ ਸਮੱਗਲਰਾਂ ਦੀ ਨਾਪਾਕ ਹਰਕਤ ਨੂੰ ਨਾਕਾਮ ਕਰ ਦਿੱਤਾ ਹੈ। ਫ਼ਿਰੋਜ਼ਪੁਰ ਤੋਂ ਬਾਅਦ ਹੁਣ ਅੰਮ੍ਰਿਤਸਰ ਸੈਕਟਰ (Drone Amritsar) ਵਿੱਚ ਪਾਕਿਸਤਾਨੀ ਡਰੋਨ ਮਿਲਿਆ ਹੈ। ਬੀਐਸਐਫ ਨੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਸੰਭਾਵਨਾ ਜਤਾਈ ਜਾ ਰਹੀ ਹੈ ਕਿ ਇਹ ਡਰੋਨ ਸਰਹੱਦ ਪਾਰ ਤੋਂ ਕੋਈ ਨਸ਼ੀਲੀ ਚੀਜ਼ ਸੁੱਟ ਕੇ ਵਾਪਸ ਪਰਤ ਰਿਹਾ ਸੀ।
ਜਾਣਕਾਰੀ ਅਨੁਸਾਰ ਬੀ.ਐਸ.ਐਫ ਨੇ ਰਾਤ ਸਮੇਂ ਅੰਮ੍ਰਿਤਸਰ ਦੇ ਪਿੰਡ ਹਵੇਲੀਆਂ ਨੇੜੇ ਡਰੋਨ ਦੀ ਆਵਾਜ਼ ਸੁਣੀ ਸੀ। ਚੌਕਸ ਜਵਾਨਾਂ ਨੇ ਵੀ ਤੁਰੰਤ ਡਰੋਨ ਵੱਲ ਹਵਾਈ ਫਾਇਰ ਕੀਤੇ ਪਰ ਅਚਾਨਕ ਡਰੋਨ ਦੀ ਆਵਾਜ਼ ਬੰਦ ਹੋ ਗਈ। ਸਵੇਰੇ ਇਲਾਕੇ ‘ਚ ਤਲਾਸ਼ੀ ਮੁਹਿੰਮ ਚਲਾਈ ਗਈ। ਕੰਡਿਆਲੀ ਤਾਰ ਦੇ ਨੇੜੇ ਖੇਤਾਂ ‘ਚੋਂ ਇਕ ਚਿੱਟੇ ਰੰਗ ਦਾ ਕਵਾਡਕਾਪਟਰ ਡਰੋਨ ਬਰਾਮਦ ਹੋਇਆ। ਇਸ ਤੋਂ ਬਾਅਦ ਇਲਾਕੇ ‘ਚ ਸਰਚ ਆਪਰੇਸ਼ਨ ਜਾਰੀ ਹੈ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਸ ਡਰੋਨ ਨੇ ਇੱਥੇ ਕੋਈ ਨਸ਼ੀਲੀ ਵਸਤੂ ਛੱਡੀ ਹੈ। ਬੀਐਸਐਫ ਵੱਲੋਂ ਹੋਰ ਜਾਣਕਾਰੀ ਸਾਂਝੀ ਨਹੀਂ ਕੀਤੀ ਜਾ ਰਹੀ ਹੈ।
ਜਿਕਰਯਗੋ ਹੈ ਕਿ ਦੋ ਦਿਨ ਪਹਿਲਾਂ 6-7 ਮਾਰਚ ਦੀ ਦਰਮਿਆਨੀ ਰਾਤ ਨੂੰ ਬੀਐਸਐਫ ਨੇ ਫਿਰੋਜ਼ਪੁਰ ਸੈਕਟਰ ਵਿੱਚ ਇੱਕ ਵੱਡਾ ਡਰੋਨ ਡੇਗ ਦਿੱਤਾ ਸੀ। ਇਸ ਡਰੋਨ ਨੂੰ ਸੈਨਿਕਾਂ ਨੇ ਡੇਗ ਦਿੱਤਾ ਸੀ। ਇਸ ਦੇ ਨਾਲ ਹੀ ਜਵਾਨਾਂ ਨੇ ਡਰੋਨ ਨਾਲ ਬੰਨ੍ਹੀ ਕਰੀਬ 4 ਕਿਲੋ ਹੈਰੋਇਨ ਵੀ ਜ਼ਬਤ ਕੀਤੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ