ਸਾਡੇ ਨਾਲ ਸ਼ਾਮਲ

Follow us

25.3 C
Chandigarh
Tuesday, February 17, 2026
More
    Home Breaking News ਭਾਰਤ-ਪਾਕਿ ਸਰਹ...

    ਭਾਰਤ-ਪਾਕਿ ਸਰਹੱਦ ‘ਤੇ ਦੇਖਿਆ ਡਰੋਨ ਭਾਰਤੀ ਜਵਾਨਾਂ ਨੇ ਵਰ੍ਹਾਈਆਂ ਗੋਲੀਆਂ 

    ਗੁਰਦਾਸਪੁਰ,  (ਗੁਲਸ਼ਨ ਕੁਮਾਰ)। ਭਾਰਤ-ਪਾਕਿ ਸਰਹੱਦ ‘ਤੇ ਇਕ ਵਾਰ ਫਿਰ ਪਾਕਿ ਡਰੋਨ ਦੇਖਿਆ ਗਿਆ। ਜਿਸ ਤੋਂ ਬਾਅਦ ਬੀਐਸਐਫ ਜਵਾਨਾਂ ਨੇ ਪਾਕਿ ਡਰੋਨ ‘ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ ਅਤੇ ਡਰੋਨ ਨੂੰ ਵਾਪਸ ਪਰਤਨਾ ਪਿਆ। ਹਾਲਾਕਿ ਇਸ ਤੋਂ ਪਹਿਲ੍ਹਾ ਡਰੋਨ ਕਰੀਬ ਪੰਜ ਮਿੰਟ ਭਾਰਤ ਦੀ ਸਰਹਦ ਦੇ ਅੰਦਰ ਦਾਖਿਲ ਰਿਹਾ। ਬੀਐਸਐਫ ਨੇ ਪੁਲਿਸ ਮੁਲਾਜ਼ਮਾਂ ਦੀ ਮੱਦਦ ਨਾਲ ਸਰਚ ਆਪਰੇਸ਼ਨ ਚਲਾਇਆ ਪਰ ਇਸ ਦੌਰਾਨ ਕੋਈ ਵੀ ਸ਼ੱਕੀ ਵਸਤੂ ਨਹੀਂ ਮਿਲੀ ।

    ਜਾਣਕਾਰੀ ਮੁਤਾਬਕ ਬੁੱਧਵਾਰ ਰਾਤ ਕਰੀਬ 2 ਵਜੇ ਅਦੀਅਨ ਚੌਕੀ ‘ਤੇ ਪਾਕਿ ਡਰੋਨ ਦੇ ਭਾਰਤੀ ਸਰਹੱਦ ‘ਚ ਦਾਖਲ ਹੋਣ ਦੀ ਆਵਾਜ਼ ਸੁਣਾਈ ਦਿੱਤੀ। ਜਿਸ ਤੋਂ ਬਾਅਦ ਸਰਹੱਦ ‘ਤੇ ਤਾਇਨਾਤ ਬੀਐਸਐਫ ਜਵਾਨਾਂ ਨੇ ਪਾਕਿ ਡਰੋਨਾਂ ‘ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਡਰੋਨ ਭਾਰਤੀ ਖੇਤਰ ਵਿੱਚ ਕੁਝ ਮਿੰਟ ਰੁਕਣ ਤੋਂ ਬਾਅਦ ਵਾਪਸ ਪਰਤਿਆ। ਇਸ ਤੋਂ ਬਾਅਦ ਜਵਾਨਾਂ ਨੇ ਇਸ ਦੀ ਸੂਚਨਾ ਆਪਣੇ ਉੱਚ ਅਧਿਕਾਰੀਆਂ ਨੂੰ ਦਿੱਤੀ। ਜਿਸ ਤੋਂ ਬਾਅਦ ਬੀਐਸਐਫ ਜਵਾਨਾਂ ਨੇ ਸਥਾਨਕ ਪੁਲਿਸ ਦੀ ਮਦਦ ਨਾਲ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ। ਪਰ ਇਸ ਦੌਰਾਨ ਕੋਈ ਸ਼ੱਕੀ ਵਸਤੂ ਨਹੀਂ ਮਿਲੀ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here