ਨਸ਼ਾ : ਦੋ ਥਾਣਾ ਮੁਖੀਆਂ ਸਮੇਤ ਛੇ ਮੁਅੱਤਲ

Drug, Addiction, Six, suspended, Including, Two, Police, Chiefs

ਸਮੱਗਲਰਾਂ ਖਿਲਾਫ ਢਿੱਲੀ ਕਾਰਵਾਈ ਦੀ ਗਾਜ਼ ਡਿੱਗੀ ਪੁਲਿਸ ਮੁਲਾਜ਼ਮਾਂ ‘ਤੇ

  • ਨਸ਼ਾ ਵਿਰੋਧੀ ਮੁਹਿੰਮ ਵਿੱਚ ਰੁਚੀ ਨਾ ਲੈਣ ਤੇ ਸੱਟੇ ਦਾ ਕਾਰੋਬਾਰ ਕਰਨ ਵਾਲਿਆਂ ਖਿਲਾਫ਼ ਕਾਰਵਾਈ ਨਾ ਕਰਨ ‘ਤੇ ਕੀਤਾ ਮੁਅੱਤਲ

ਸੰਗਰੂਰ, (ਗੁਰਪ੍ਰੀਤ ਸਿੰਘ/ਸੱਚ ਕਹੂੰ ਨਿਊਜ਼)। ਨਸ਼ਾ ਤਸਕਰੀ ਰੋਕਣ ਲਈ ਸਰਕਾਰ ਵੱਲੋਂ ਕੀਤੀ ਜਾ ਰਹੀ ਸਖਤੀ ਦੀ ਧਮਕ ਸੰਗਰੂਰ ਜਾ ਪੁੱਜੀ ਹੈ ਜ਼ਿਲ੍ਹਾ ਪੁਲਿਸ ਮੁਖੀ ਮਨਦੀਪ ਸਿੰਘ ਸਿੱਧੂ ਨੇ ਜਿਲੇ ਦੇ ਵੱਖ-ਵੱਖ ਥਾਣਿਆਂ ਵਿੱਚ ਤਾਇਨਾਤ 2 ਐਸਐਚਓ, 1 ਏਐਸਆਈ ਅਤੇ ਤਿੰਨ ਹੈੱਡ ਕਾਂਸਟੇਬਲਾਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰਕੇ ਸਥਾਨਕ ਪੁਲਿਸ ਲਾਈਨ ਵਿਖੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਹਨ ਐਸਐਸਪੀ ਸੰਗਰੂਰ (Sangrur News) ਤੋਂ ਹਾਸਲ ਜਾਣਕਾਰੀ ਮੁਤਾਬਿਕ ਮਾਲੇਰਕੋਟਲਾ ਸਿਟੀ-2 ਦੇ ਐਸਐਚਓ ਨਿਰਮਲ ਸਿੰਘ ਐਸਆਈ ਨੂੰ ਨਸ਼ਾ ਵਿਰੋਧੀ ਮੁਹਿੰਮ ਵਿੱਚ ਰੁਚੀ ਨਾ ਲੈਣ ਅਤੇ ਮਾਲੇਰਕੋਟਲਾ ਖੇਤਰ ਵਿੱਚ ਸੱਟੇ ਦਾ ਕਾਰੋਬਾਰ ਕਰਨ ਵਾਲਿਆਂ ਖਿਲਾਫ ਕਾਰਵਾਈ ਨਾ ਕਰਨ ਕਰਕੇ ਮੁਅੱਤਲ ਕੀਤਾ ਗਿਆ ਹੈ। ਇਸੇ ਤਰ੍ਹਾਂ ਥਾਣਾ ਸ਼ੇਰਪੁਰ ਦੇ ਐਸਐਚਓ ਰਕੇਸ਼ ਕੁਮਾਰ ਐਸਆਈ ਨੂੰ ਨਸ਼ਾ ਤਸਕਰਾਂ ਵਿਰੁੱਧ ਢਿੱਲੀ ਕਾਰਗੁਜਾਰੀ ਕਰਕੇ ਮੁਅੱਤਲ ਕੀਤਾ ਗਿਆ ਹੈ। (Sangrur News)

ਇਸ ਤੋਂ ਇਲਾਵਾ ਥਾਣਾ ਸ਼ੇਰਪੁਰ ਦੇ ਹੀ ਏਐਸਆਈ ਦਰਸ਼ਨ ਸਿੰਘ, ਹੈੱਡ ਕਾਂਸਟੇਬਲ ਨਿਰਮਲ ਸਿੰਘ, ਹੈੱਡ ਕਾਂਸਟੇਬਲ ਦੀਪਕ ਕੁਮਾਰ ਅਤੇ ਹੈੱਡ ਕਾਂਸਟੇਬਲ ਕਰਨੈਲ ਸਿੰਘ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਬਣਦਾ ਯੋਗਦਾਨ ਨਾ ਪਾਉਣ ਕਰਕੇ ਮੁਅੱਤਲ ਕੀਤਾ ਗਿਆ ਹੈ। ਜ਼ਿਲ੍ਹਾ ਪੁਲਿਸ ਮੁਖੀ ਮਨਦੀਪ ਸਿੰਘ ਸਿੱਧੂ ਨੇ ਗੱਲਬਾਤ ਕਰਦਿਆਂ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸਨ ਨਸ਼ਿਆਂ ਦੇ ਖਾਤਮੇ ਲਈ ਪੂਰੀ ਤਰ੍ਹਾਂ ਗੰਭੀਰ ਹੈ ਨਸ਼ਾ ਵਿਰੋਧੀ ਮੁਹਿੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਨਸ਼ੇ ਦੇ ਕਾਰੋਬਾਰ ਵਿੱਚ ਜੁੜੇ ਲੋਕਾਂ ਦੇ ਨਾਲ-ਨਾਲ ਉਨ੍ਹਾਂ ਨੂੰ ਸ਼ਹਿ ਦੇਣ ਵਾਲੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਵੀ ਬਖਸ਼ਿਆਂ ਨਹੀਂ ਜਾਵੇਗਾ। (Sangrur News)