Drug Addiction: (ਸੱਚ ਕਹੂੰ ਨਿਊਜ਼) ਫਿਰੋਜ਼ਪੁਰ। ਫਿਰੋਜ਼ਪੁਰ-ਫਾਜ਼ਿਲਕਾ ਰੋਡ ’ਤੇ ਪੈਂਦੇ ਜੰਗਾਂ ਵਾਲਾ ਮੋੜ ਨਾਲ ਲੱਗਦੇ ਪਿੰਡ ਮਹਿਲ ਸਿੰਘ ਵਾਲਾ ਵਿੱਚ 10 ਦਿਨਾਂ ’ਚ ਦੋ ਨੌਜਵਾਨਾਂ ਦੀ ਨਸ਼ੇ ਕਾਰਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਨਸ਼ੇ ਕਾਰਨ ਮ੍ਰਿਤਕ ਨੌਜਵਾਨ ਦੀ ਪਛਾਣ ਬੋਬੀ (20) ਪੁੱਤਰ ਮੀਆ ਵਾਸੀ ਪਿੰਡ ਮਹਿਲ ਸਿੰਘ ਵਜੋਂ ਹੋਈ ਹੈ ਜਦ ਕਿ ਅੱਜ ਪਹਿਲਾਂ ਫੌਤ ਹੋਏ ਨੌਜਵਾਨ ਦੀ ਅੰਤਿਮ ਅਰਦਾਸ ਸੀ ਅਤੇ ਪਿੰਡ ਵਿੱਚ ਇੱਕ ਹੋਰ ਨੌਜਵਾਨ ਮੌਤ ਹੋ ਗਈ।
ਇਹ ਵੀ ਪੜ੍ਹੋ: Cooperative Society Election: ਵਿਰੋਧੀ ਧਿਰ ਦੇ 16 ਉਮੀਦਵਾਰਾਂ ਦੇ ਨਾਮਜ਼ਦਗੀ ਕਾਗਜ਼ ਰੱਦ ਕਰਨ ’ਤੇ ਹੰਗਾਮਾ
ਜਾਣਕਾਰੀ ਦਿੰਦੇ ਹੋਏ ਸਰਪੰਚ ਨਰਾਇਣ ਸਿੰਘ ਵੱਲੋਂ ਦੱਸਿਆ ਗਿਆ ਕਿ ਪਿੰਡ ਮਹਿਲ ਸਿੰਘ ਵਾਲਾ ਵਿਖੇ ਬੀਤੇ ਮੰਗਲਵਾਰ ਗੋਰਾ (22) ਪੁੱਤਰ ਕਸ਼ਮੀਰ ਸਿੰਘ ਦੀ ਨਸ਼ੇ ਦੀ ਓਵਰਡੋਜ ਕਾਰਨ ਮੌਤ ਹੋ ਗਈ ਸੀ ਇਸ ਤੋਂ ਬਾਅਦ ਅੱਜ ਸਵੇਰੇ ਨਸ਼ੇ ਕਰਕੇ ਬੋਬੀ ਪੁੱਤਰ ਮੀਆ ਦੀ ਮੌਤ ਹੋ ਗਈ। ਪਿੰਡ ਵਿੱਚ ਦੋ ਮੌਤਾਂ ਕਾਰਨ ਜਿੱਥੇ ਪਿੰਡ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ ਉੱਥੇ ਪਿੰਡ ਵਾਸੀਆਂ ਵੱਲੋਂ ਪੁਲਿਸ ਪ੍ਰਸ਼ਾਸ਼ਨ ਅਤੇ ਪੰਜਾਬ ਸਰਕਾਰ ਨੂੰ ਨਸ਼ਿਆਂ ਨੂੰ ਠੱਲ੍ਹ ਪਾਉਣ ਦੀ ਅਪੀਲ ਕੀਤੀ ਗਈ ਹੈ। Drug Addiction