ਡਰੱਗ ਕੇਸ : ਸਾਬਕਾ ਡੀਐਸਪੀ ਜਗਦੀਸ਼ ਭੋਲਾ ਦੀ ਜਮਾਨਤ ਅਰਜ਼ੀ ਰੱਦ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਡਰੱਗ ਮਾਮਲੇ ਦੇ ਮਾਸਟਰਮਾਈਂਡ ਜਗਦੀਸ਼ ਭੋਲਾ ਨੂੰ ਵੱਡਾ ਝਟਕਾ ਲੱਗਾ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਭੋਲਾ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ। ਪਿਛਲੇ ਸਾਲ ਦਸੰਬਰ ‘ਚ ਹਾਈਕੋਰਟ ਨੇ ਭੋਲਾ ਦੀ ਪਟੀਸ਼ਨ ‘ਤੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਅਦਾਲਤ ਨੇ ਮੰਗਲਵਾਰ ਨੂੰ ਇਹ ਫੈਸਲਾ ਸੁਣਾਇਆ। ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਭੋਲਾ ਖਿਲਾਫ ਮਨੀ ਲਾਂਡਰਿੰਗ ਦਾ ਮਾਮਲਾ ਦਰਜ ਕੀਤਾ ਸੀ। ਇਸ ਦੀ ਸੁਣਵਾਈ ਮੁਹਾਲੀ ਅਦਾਲਤ ਵਿੱਚ ਚੱਲ ਰਹੀ ਹੈ। ਇਸ ਮਾਮਲੇ ਵਿੱਚ ਭੋਲਾ ਜ਼ਮਾਨਤ ਲਈ ਹਾਈਕੋਰਟ ਪਹੁੰਚ ਗਿਆ ਸੀ। ਮੰਗਲਵਾਰ ਨੂੰ ਅਦਾਲਤ ਨੇ ਫੈਸਲਾ ਸੁਣਾਉਂਦੇ ਹੋਏ ਪਟੀਸ਼ਨ ਖਾਰਜ ਕਰ ਦਿੱਤੀ।
ਭੋਲਾ ਨੂੰ ਪਹਿਲਾਂ ਹੀ ਨਸ਼ਾ ਤਸਕਰੀ ਅਤੇ ਅਸਲਾ ਐਕਟ ਤਹਿਤ ਦੋਸ਼ੀ ਕਰਾਰ ਦੇ ਕੇ ਸਜ਼ਾ ਸੁਣਾਈ ਜਾ ਚੁੱਕੀ ਹੈ। ਸਜ਼ਾ ਵਿਰੁੱਧ ਭੋਲਾ ਦੀ ਅਪੀਲ ਅਜੇ ਵੀ ਹਾਈ ਕੋਰਟ ਵਿੱਚ ਵਿਚਾਰ ਅਧੀਨ ਹੈ। ਪਰ ਭੋਲਾ ਖਿਲਾਫ 2013 ‘ਚ ਈ.ਡੀ. ਮਨੀ ਲਾਂਡਰਿੰਗ ਦਾ ਕੇਸ ਵੀ ਦਰਜ ਕੀਤਾ ਸੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ