ਡੇਰਾ ਸੱਚਾ ਸੌਦਾ ਨੇ ਕੀਤਾ ਕੇਂਦਰ ਸਰਕਾਰ ਦੇ ’ਨਸ਼ਾ ਮੁਕਤ ਭਾਰਤ ਅਭਿਆਨ’ ਦਾ ਤਹਿਦਿਲੋਂ ਸਵਾਗਤ

Welfare Work

ਡੇਰਾ ਸੱਚਾ ਸੌਦਾ ਨੇ ਕੀਤਾ ਟਵੀਟ 

(ਸੱਚ ਕਹੂੰ ਨਿਊਜ਼) ਸਰਸਾ। ਕੇਂਦਰ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ’ਨਸ਼ਾ ਮੁਕਤ ਭਾਰਤ ਅਭਿਆਨ’ ਦੀ ਡੇਰਾ ਸੱਚਾ ਸੌਦਾ ਵੱਲੋਂ ਟਵੀਟ ਕਰਕੇ ਖੂਬ ਸ਼ਲਾਘਾ ਕੀਤੀ। ਡੇਰਾ ਸੱਚਾ ਸੌਦਾ ਨੇ ਕੇਂਦਰ ਦੀ ਇਸ ਮੁਹਿੰਮ ਦਾ ਤਹਿਦਿਲੋਂ ਸਵਾਗਤ ਕੀਤਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਗਵਾਈ ’ਚ ਚਲਾਈ ਗਏ ਇਸ ਅਭਿਆਨ ’ਚ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਅਤੇ ਡੇਰਾ ਸੱਚਾ ਸੌਦਾ ਦੀ ਪੂਰੀ ਸਾਧ-ਸੰਗਤ ਹਰ ਤਰ੍ਹਾਂ ਦੇ ਯੋਗਦਾਨ ਲਈ ਹਮੇਸ਼ਾ ਤਿਆਰ ਹੈ।

ਨੌਜਵਾਨਾਂ ਨੂੰ ਨਸ਼ੇ ਦੀ ਜਕੜ ਤੋਂ ਬਚਾਵੇਗਾ ‘ਡੈਪਥ’ : ਪੂਜਨੀਕ ਗੁਰੂ ਜੀ

ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੇ ਨਸ਼ੇ ਰੂਪੀ ਦੈਂਤ ਤੋਂ ਦੇਸ਼ ਨੂੰ ਬਚਾਉਣ ਲਈ ਧਿਆਨ, ਯੋਗਾ ਤੇ ਸਿਹਤ ਨਾਲ ਸਰਵ ਭਾਰਤੀ ਨਸ਼ਾ ਮੁਕਤੀ ਮੁਹਿੰਮ (ਡੈਪਥ) ਦੀ ਸ਼ੁਰੂਆਤ ਕੀਤੀ । ਡੈਪਥ ਮੁਹਿੰਮ ਦੇ ਤਹਿਤ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਪਿੰਡਾਂ, ਸ਼ਹਿਰਾਂ ’ਚ ਨਸ਼ੇ ਦੀ ਗਿ੍ਰਫਤ ’ਚ ਫਸੇ ਨੌਜਵਾਨਾਂ ਨੂੰ ਇਸ ਚੋਂ ਬਾਹਰ ਕੱਢ ਕੇ ਉਨ੍ਹਾਂ ਦੇ ਜੀਵਨ ਨੂੰ ਸੁਧਾਰੇਗੀ ਨਾਲ ਹੀ ਅਜਿਹੇ ਨੌਜਵਾਨਾਂ ਦਾ ਇਲਾਜ ਵੀ ਕੀਤਾ ਜਾਵੇਗਾ।

ਇਸ ਦੇ ਤਹਿਤ ਨੌਜਵਾਨਾਂ ਨੂੰ ਰਾਮ-ਨਾਮ, ਪ੍ਰਭੂ ਦੀ ਭਗਤੀ ਨਾਲ ਜੋੜਿਆ ਜਾਵੇਗਾ, ਤਾਂ ਕਿ ‘ਧਿਆਨ’ ਨਾਲ ਉਸ ਦਾ ਆਤਮਬਲ ਮਜਬੂਤ ਹੋਵੇ ਅਤੇ ਉਹ ਨਸ਼ਿਆਂ ਦੇ ਜਾਲ ਚੋਂ ਨਿਕਲ ਸਕੇ ਨਾਲ ਹੀ ਯੋਗਾ ਅਭਿਆਸ ਰਾਹੀਂ ਸਿਹਤਮੰਦ ਜੀਵਨ ਜਿਉਣ ਲਈ ਪ੍ਰੇਰਿਤ ਕੀਤਾ ਜਾਵੇਗਾ
ਜ਼ਿਕਰਯੋਗ ਹੈ ਕਿ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਆਨਲਾਈਨ ਗੁਰੂਕੁਲ ਰਾਹੀਂ ਪੰਚਾਂ, ਸਰਪੰਚਾਂ, ਕੌਂਸਲਰ, ਚੇਅਰਮੈਨ, ਵਿਧਾਇਕਾਂ ਸਮੇਤ ਪਤਵੰਤੇ ਸੱਜਣਾਂ ਨੂੰ ਸੱਦਾ ਦੇ ਰਹੇ ਹਨ ਕਿ ਉਹ ਨਸ਼ੇ ਰੂਪੀ ਦੈਂਤ ਤੋਂ ਦੇਸ਼ ਦੇ ਨੌਜਵਾਨਾਂ ਨੂੰ ਬਚਾਉਣ ਲਈ ਅੱਗੇ ਆਉਣ, ਤਾਂ ਕਿ ਨੌਜਵਾਨ ਪੀੜ੍ਹੀ ਇਸ ਚੋਂ ਬਾਹਰ ਨਿਕਲ ਕੇ ਖੁਸ਼ਹਾਲ ਜੀਵਨ ਗੁਜ਼ਾਰ ਸਕੇ।

ਪ੍ਰਧਾਨ ਮੰਤਰੀ ਨੇ ਨਸ਼ਾ ਮੁਕਤ ਭਾਰਤ ਬਣਾਉਣ ਦਾ ਰੱਖਿਆ ਟੀਚਾ, ਪੂਜਨੀਕ ਗੁਰੂ ਜੀ ਨੇ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਉਠਾਈ ਸੀ ਆਵਾਜ਼

ਨਸ਼ਾ ਮੁਕਤ ਭਾਰਤ (India Drug Free) ਲਈ ਕੇਂਦਰ, ਸੂਬੇ ਪੂਰੀ ਗੰਭੀਰਤਾ ਅਤੇ ਤੇਜ਼ੀ ਨਾਲ ਕੰਮ ਕਰਨ: ਅਮਿਤ ਸ਼ਾਹ

ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਨੂੰ ਲਾਗੂ ਕਰਨ ਨੂੰ ਕੇਂਦਰ ਅਤੇ ਸੂਬਿਆਂ ਦੀ ਸਾਂਝੀ ਜ਼ਿੰਮੇਵਾਰੀ ਦੱਸਦਿਆਂ ਸਰਕਾਰ ਨੇ ਭਾਰਤ ਨੂੰ ਨਸ਼ਾ ਮੁਕਤ ਭਾਰਤ (India Drug Free) ਬਣਾਉਣ ਲਈ ਸਾਰੀਆਂ ਸੂਬਾ ਸਰਕਾਰਾਂ ਨੂੰ ਇਸ ਮੁਹਿੰਮ ਨੂੰ ਬਰਾਬਰ ਸੰਜੀਦਗੀ ਅਤੇ ਤੀਬਰਤਾ ਨਾਲ ਚਲਾਉਣ ਦਾ ਸੱਦਾ ਦਿੱਤਾ ਤਾ ਕਿ ਨਵੀਂ ਪੀੜ੍ਹੀ ਨੂੰ ਬਚਾਇਆ ਜਾ ਸਕੇ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦੇਸ਼ ਵਿੱਚ ਨਸ਼ੇ ਦੀ ਸਮੱਸਿਆ ਨੂੰ ਲੈ ਕੇ ਲੋਕ ਸਭਾ ਵਿੱਚ ਨਿਯਮ 193 ਨੂੰ ਕਰੀਬ ਪੰਜ ਘੰਟੇ ਤੱਕ ਉਠਾਇਆ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲੋਕ ਸਭਾ ‘ਚ ਦੇਸ਼ ‘ਚ ਨਸ਼ੇ ਦੀ ਸਮੱਸਿਆ ‘ਤੇ ਨਿਯਮ 193 ਦੇ ਤਹਿਤ ਲਗਭਗ ਪੰਜ ਘੰਟੇ ਤੱਕ ਚੱਲੀ ਚਰਚਾ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਨਸ਼ੇ ਖਿਲਾਫ ਲੜਾਈ ਸਿਰਫ ਕੇਂਦਰ ਜਾਂ ਸਿਰਫ ਸੂਬੇ ਦੀ ਨਹੀਂ ਹੈ।

ਇਹ ਕੇਂਦਰ ਅਤੇ ਸਾਰੇ ਸੂਬਿਆਂ ਦੀ ਬਰਾਬਰ ਜ਼ਿੰਮੇਵਾਰੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤ ਨੂੰ ਨਸ਼ਾ ਮੁਕਤ ਬਣਾਉਣ ਦਾ ਟੀਚਾ ਰੱਖਿਆ ਹੈ, ਇਸ ਨੂੰ ਪੂਰਾ ਕਰਨ ਲਈ ਕੇਂਦਰ ਅਤੇ ਸਾਰੇ ਸੂਬਿਆਂ ਨੂੰ ਮਿਲ ਕੇ ਲੜਨਾ ਪਵੇਗਾ, ਤਾਂ ਹੀ ਇਸ ਬਹੁ-ਪੱਖੀ ਲੜਾਈ ਦਾ ਕੋਈ ਨਤੀਜਾ ਨਿਕਲ ਸਕਦਾ ਹੈ।

ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਵੱਲੋਂ ਸ਼ੁਰੂ ਕੀਤੀ ਹੈ ‘ਡੈਪਥ ਮੁਹਿੰਮ’

Jago Duniya de Loko

ਦੂਜੇ ਪਾਸੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੇ ਵੀ ਨਸ਼ਿਆਂ ਵਿਰੁੱਧ ‘ਡੈਪਥ ਮੁਹਿੰਮ’ ਸ਼ੁਰੂ ਕੀਤੀ ਹੋਈ ਹੈ। ਇਸ ਮੁਹਿੰਮ ਦਾ ਅਸਰ ਵੀ ਦੇਖਣ ਨੂੰ ਮਿਲ ਰਿਹਾ ਹੈ, ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚ ਲੋਕ ਨਸ਼ਾ ਛੱਡਣ ਦਾ ਨਿੱਤ ਪ੍ਰਣ ਕਰ ਰਹੇ ਹਨ।

ਪੂਜਨੀਕ ਗੁਰੂ ਜੀ ਫਰਮਾਇਆ ਕਿ ਸੰਸਾਰ ਵਿੱਚ ਨਸ਼ਿਆਂ ਦਾ ਹੜ੍ਹ ਆਇਆ ਹੋਇਆ ਹੈ। ਸਾਡੇ ਦੇਸ਼ ਦੀ ਗੱਲ ਕਰੀਏ ਤਾਂ ਕਈ ਥਾਵਾਂ ‘ਤੇ ਕਈ ਤਰ੍ਹਾਂ ਦੇ ਨਸ਼ੇ ਬਰਬਾਦ ਕਰ ਰਹੇ ਹਨ। ਦੇਸ਼ ਦੀ ਜਵਾਨੀ, ਦੇਸ਼ ਦਾ ਬਚਪਨ ਨਸ਼ਿਆਂ ਕਾਰਨ ਬਰਬਾਦ ਹੋ ਰਿਹਾ ਹੈ ਅਤੇ ਇਹ ਨਸ਼ਾ ਦਿਨੋਂ-ਦਿਨ ਵਧਦਾ ਜਾ ਰਿਹਾ ਹੈ। ਨਸ਼ੇ ਨੇ ਕਈ ਜ਼ਿੰਦਗੀਆਂ ਬਰਬਾਦ ਕਰ ਦਿੱਤੀਆਂ ਹਨ ਅਤੇ ਕਈ ਜ਼ਿੰਦਗੀਆਂ ਤਬਾਹੀ ਦੇ ਕੰਢੇ ਲੈ ਜਾ ਰਹੀਆਂ ਹਨ। ਪੂਜਨੀਕ ਗੁਰੂ ਜੀ ਨੇ ਫਰਮਾਇਆ ਕਿ ਪਹਿਲਾਂ ਹਲਕੇ ਪੀਲੇ ਅਤੇ ਲਾਲ ਰੰਗ ਦੀ ਵੇਲ ਹੁੰਦੀ ਸੀ। ਜਿਸ ਦੇ ਵੱਖ-ਵੱਖ ਨਾਂਅ ਹੋ ਸਕਦੇ ਹਨ, ਜਿਸ ਨੂੰ ਅੰਬਰ ਵੇਲ ਵੀ ਕਿਹਾ ਜਾਂਦਾ ਸੀ। ਇਹ ਵੇਲ ਉਸ ਦਰੱਖਤ ਨੂੰ ਤਬਾਹ ਕਰ ਦਿੰਦੀ ਸੀ ਜਿਸ ਉੱਤੇ ਇਹ ਡਿੱਗ ਜਾਂਦੀ ਸੀ। ਅੱਜ ਉਸੇ ਤਰ੍ਹਾਂ ਨਸ਼ਾ ਸਾਡੇ ਸਮਾਜ ‘ਤੇ ਭਾਰੂ ਹੈ, ਇਸ ਨੇ ਸਾਨੂੰ ਜਕੜ ਲਿਆ ਹੈ ਅਤੇ ਇਸ ਕਾਰਨ ਸਾਡਾ ਸਮਾਜ ਖੋਖਲਾ ਹੁੰਦਾ ਜਾ ਰਿਹਾ ਹੈ।

ਸਾਡੇ ਦੇਸ਼ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਟ ਹੋਣ ਤੋਂ ਬਚਾਉਣਾ ਅਮਿਤ ਸ਼ਾਹ

Home Minister Amit Shah introduced the Citizenship Amendment Bill in the Lok Sabha

ਅਮਿਤ ਸ਼ਾਹ ਨੇ ਕਿਹਾ ਕਿ ਰਾਜਾਂ ਦੀਆਂ ਨਾਰਕੋਟਿਕਸ ਕੰਟਰੋਲ ਬਿਊਰੋ (ਐੱਨ.ਸੀ.ਬੀ.) ਅਤੇ ਨਾਰਕੋਟਿਕਸ ਕੰਟਰੋਲ ਏਜੰਸੀਆਂ ਤੋਂ ਇਲਾਵਾ, ਵਿੱਤ ਵਿਭਾਗ, ਸਿਹਤ ਵਿਭਾਗ ਅਤੇ ਸਮਾਜ ਭਲਾਈ ਵਿਭਾਗ ਨੂੰ ਵੀ ਮਿਲਾ ਕੇ ਸਾਰੇ ਪਹਿਲੂਆਂ ਦਾ ਤਾਲਮੇਲ ਕਰਨਾ ਹੋਵੇਗਾ ਅਤੇ ਤੇਜ਼ੀ ਨਾਲ ਕਾਰਵਾਈ ਕਰਨੀ ਹੋਵੇਗੀ। ਉਨ੍ਹਾਂ ਕਿਹਾ ਕਿ ਹੁਣ ਤੱਕ ਸਾਰੀਆਂ ਸੂਬਾ ਅਤੇ ਕੇਂਦਰ ਸਰਕਾਰਾਂ ਨਸ਼ਿਆਂ ਵਿਰੁੱਧ ਇਸ ਲੜਾਈ ਵਿੱਚ ਮੋਢੇ ਨਾਲ ਮੋਢਾ ਜੋੜ ਕੇ ਲੜ ਰਹੀਆਂ ਹਨ। ਸਾਰੇ ਸੂਬਿਆਂ ਨੇ ਚੰਗੀ ਤਰ੍ਹਾਂ ਤਾਲਮੇਲ ਵਾਲੀ ਰਣਨੀਤੀ ਲਾਗੂ ਕੀਤੀ ਹੈ। ਕਈਆਂ ਦੇ ਵਿਚਾਰ ਵੱਖ-ਵੱਖ ਹੋ ਸਕਦੇ ਹਨ ਪਰ ਸਾਰਿਆਂ ਦੀ ਨੀਅਤ ਇੱਕੋ ਹੈ। ਸਾਡੇ ਦੇਸ਼ ਦੀ ਨੌਜਵਾਨ ਪੀੜ੍ਹੀ ਨੂੰ ਤਬਾਹ ਹੋਣ ਤੋਂ ਬਚਾਉਣਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here