Drug Free Punjab: ਬਠਿੰਡਾ (ਸੱਚ ਕਹੂੰ ਨਿਊਜ਼)। ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੇ ਰੰਗ ਲਿਆਉਣਾ ਸ਼ੁਰੂ ਕਰ ਦਿੱਤਾ ਹੈ। ਨਸ਼ਾ ਤਸਕਰਾਂ ਵਿਰੁੱਧ ਕੀਤੀ ਜਾ ਰਹੀ ਕਾਰਵਾਈ ਨੂੰ ਦੇਖਦਿਆਂ ਪਿੰਡਾਂ ਦੀਆਂ ਪੰਚਾਇਤਾਂ ਨੇ ਨਸ਼ਾ ਤਸਕਰਾਂ ਦੇ ਹੱਕ ਵਿੱਚ ਨਾ ਖੜ੍ਹਨ ਦਾ ਤਹੱਈਆ ਕੀਤਾ ਹੈ। ਪੰਜਾਬ ਦੇ ਜ਼ਿਆਦਾਤਰ ਪਿੰਡਾਂ ਦੀਆਂ ਪੰਚਾਇਤਾਂ ਨਸ਼ਾ ਵਿਰੋਧੀ ਮੁਹਿੰਮ ਵਿੱਚ ਸ਼ਾਮਲ ਹੋ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਬੀੜਾ ਚੁੱਕ ਲਿਆ ਹੈ।
ਇਸੇ ਮੁਹਿੰਮ ਤਹਿਤ ਜ਼ਿਲ੍ਹਾ ਬਠਿੰਡਾ ਦੇ ਬਲਾਕ ਸੰਗਤ ਦੀਆਂ ਪੰਚਾਇਤਾਂ ਨੇ ਕਿਸੇ ਵੀ ਨਸ਼ਾ ਤਸਕਰ ਦੀ ਕੋਈ ਵੀ ਮੱਦਦ ਨਾ ਕਰਨ ਦਾ ਹਲਫ਼ ਲਿਆ ਹੈ। ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਨੇ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੀ ਜ਼ੋਰਦਾਰ ਢੰਗ ਨਾਲ ਪ੍ਰੋੜ੍ਹਤਾ ਕੀਤੀ ਅਤੇ ਪ੍ਰਸ਼ਾਸਨਿਕ ਤੇ ਕਾਨੂੰਨੀ ਕਾਰਵਾਈ ਦੌਰਾਨ ਤਸਕਰਾਂ ਦੀ ਕੋਈ ਵੀ ਮੱਦਦ ਨਾ ਕਰਨ ਦੀ ਸਹੁੰ ਚੁੱਕੀ। Drug Free Punjab
ਤੁਹਾਨੂੰ ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਯਤਨ ਕਰ ਰਹੀ ਹੈ। ਇਸ ਤਹਿਤ ਕੈਬਨਿਟ ਮੰਤਰੀਆਂ ਦੀਆਂ ਕਮੇਟੀਆਂ ਬਣਾ ਕੇ ਵੱਖ ਵੱਖ ਇਲਾਕਿਆਂ ਵਿੱਚ ਨਸ਼ਾ ਵਿਰੋਧੀ ਮੁਹਿੰਮ ਚਲਾਈ ਜਾ ਰਹੀ ਹੈ। ਪੰਜਾਬ ਸਰਕਾਰ ਨੇ ਨਸ਼ਾ ਤਸਕਰਾਂ ਨੂੰ ਨਸ਼ਾ ਵੇਚਣ ਤੋਂ ਰੋਕਣ ਦੇ ਨਾਲ ਨਾਲ ਨਸ਼ੇ ਦੀ ਗ੍ਰਿਫ਼ਤ ’ਚ ਫਸੇ ਨੌਜਵਾਨਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿੱਚ ਭਰਤੀ ਕਰਵਾ ਕੇ ਉਨ੍ਹਾਂ ਦਾ ਇਲਾਜ ਕਰਵਾਉਣ ਦਾ ਵੀ ਕੰਮ ਸ਼ੁਰੂ ਕੀਤਾ ਹੋਇਆ ਹੈ। war against drugs punjab