ਪਟਿਆਲਾ ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਨਸ਼ਾ ਮੁਕਤ ਰੈਲੀ, ਨੌਜਵਾਨਾਂ ਵੱਲੋਂ ਭਰਵੀਂ ਸ਼ਮੂਲੀਅਤ

Drug Free Rally
ਪਟਿਆਲਾ : ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਪਟਿਆਲਾ ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਯੰਗ ਪ੍ਰੋਗਰੈਸਿਵ ਸਿੱਖ ਫੋਰਮ ਦੇ ਸਹਿਸਯੋਗ ਨਾਲ ਕੱਢੀ ਗਈ ਨਸ਼ਾ ਮੁਕਤ ਪੰਜਾਬ ਰੈਲੀ ਵਿੱਚ ਸ਼ਿਰਕਤ ਕਰਦੇ ਹੋਏ।

Drug Free Rally: ‘ਨਸ਼ਾ ਤਸਕਰਾਂ ਦੀਆਂ ਜਮਾਨਤਾਂ ਕਰਵਾਉਣ ਤੇ ਸਰਪ੍ਰਸਤੀ ਕਰਨ ਵਾਲਿਆਂ ਵਿਰੁੱਧ ਵੀ ਹੋਵੇਗੀ ਕਾਰਵਾਈ’

ਪਟਿਆਲਾ ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਯੰਗ ਪ੍ਰੋਗੈਸਿਵ ਸਿੱਖ ਫੋਰਮ ਨਾਲ ਮਿਲਕੇ ਨਸ਼ਾ ਮੁਕਤ ਰੈਲੀ

(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਨਸ਼ਾ ਮੁਕਤ ਪੰਜਾਬ ਲਈ ਪਟਿਆਲਾ ਦੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਨੇ ਇੱਕ ਨਿਵੇਕਲੀ ਪਹਿਲਕਦਮੀ ਕਰਦਿਆਂ ਯੰਗ ਪ੍ਰੋਗੈਸਿਵ ਸਿੱਖ ਫੋਰਮ ਦੇ ਸਹਿਯੋਗ ਨਾਲ ਇੱਥੇ ਨਸ਼ਾ ਮੁਕਤ ਪੰਜਾਬ ਰੈਲੀ ਕੱਢੀ। ਇਸ ਰੈਲੀ ਨੂੰ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਏ.ਡੀ.ਜੀ.ਪੀ. ਮੁਖਵਿੰਦਰ ਸਿੰਘ ਛੀਨਾ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਐਸ.ਐਸ.ਪੀ. ਵਰੁਣ ਸ਼ਰਮਾ ਤੇ ਡਾ. ਪ੍ਰਭਲੀਨ ਸਿੰਘ ਨੇ ਸਾਂਝੇ ਤੌਰ ’ਤੇ ਹਰੀ ਝੰਡੀ ਦੇ ਕੇ ਸਥਾਨਕ ਪੋਲੋ ਗਰਾਊਂਡ ਤੋਂ ਰਵਾਨਾ ਕੀਤਾ। (Drug Free Rally)

ਇਸ ਮੌਕੇ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਨਸ਼ਾ ਤਸਕਰਾਂ ਦੀ ਸਰਪ੍ਰਸਤੀ ਕਰਨ ਵਾਲਿਆਂ ਅਤੇ ਨਸ਼ਿਆਂ ਦੇ ਕਾਲੇ ਕਾਰੋਬਾਰ ਚਲਾਉਣ ਵਾਲਿਆਂ ਦੀਆਂ ਜਮਾਨਤਾਂ ਕਰਵਾਉਣ ਵਾਲਿਆਂ ਵਿਰੁੱਧ ਵੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਗੰਭੀਰ ਹੈ, ਇਸ ਲਈ ਕਿਸੇ ਵੀ ਸਿਆਸੀ ਵਿਅਕਤੀ ਵੱਲੋਂ ਕਿਸੇ ਨਸ਼ਾ ਤਸਕਰ ਦੀ ਸਿਫ਼ਾਰਸ਼ ਕਰਨ ਵਾਲਿਆਂ ਨੂੰ ਵੀ ਨਹੀਂ ਬਖ਼ਸ਼ਿਆ ਜਾਵੇਗਾ।

ਕੈਬਨਿਟ ਮੰਤਰੀ ਜੌੜਾਮਾਜਰਾ, ਵਿਧਾਇਕ ਕੋਹਲੀ, ਏ.ਡੀ.ਜੀ.ਪੀ. ਛੀਨਾ, ਡੀ.ਸੀ., ਐਸ.ਐਸ.ਪੀ. ਸਮੇਤ ਨੌਜਵਾਨਾਂ ਵੱਲੋਂ ਭਰਵੀਂ ਸ਼ਮੂਲੀਅਤ

ਜੌੜਾਮਾਜਰਾ ਨੇ ਬੱਚਿਆਂ ਦੇ ਮਾਪਿਆਂ ਅਤੇ ਸਕੂਲਾਂ ਦੇ ਅਧਿਆਪਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਬੱਚਿਆਂ ਦੀ ਟੀਨ ਏਜ ਵਿੱਚ ਉਨ੍ਹਾਂ ਵੱਲ ਵਿਸ਼ੇਸ਼ ਧਿਆਨ ਦੇਣ ਤਾਂ ਕਿ ਉਹ ਕਿਸੇ ਗ਼ਲਤ ਸੰਗਤ ’ਚ ਪੈ ਕੇ ਨਸ਼ਿਆਂ ਦੀ ਬਿਮਾਰੀ ਦਾ ਸ਼ਿਕਾਰ ਨਾ ਹੋ ਜਾਣ। ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਇਹ ਯੰਗ ਪ੍ਰੋਗੈਸਿਵ ਫੋਰਮ ਦੇ ਸਹਿਯੋਗ ਨਾਲ ਕੀਤਾ ਜ਼ਿਲ੍ਹਾ ਸਿਵਲ ਪ੍ਰਸ਼ਾਸਨ ਤੇ ਪੁਲਿਸ ਦਾ ਇਹ ਸਾਂਝਾ ਉਪਰਾਲਾ ਸ਼ਲਾਘਾਯੋਗ ਹੈ। ਏ.ਡੀ.ਜੀ.ਪੀ. ਮੁਖਵਿੰਦਰ ਸਿੰਘ ਛੀਨਾ ਨੇ ਕਿਹਾ ਕਿ ਨਸ਼ਾ ਮੁਕਤ ਪੰਜਾਬ ਬਣਾਉਣਾ ਸਾਡਾ ਮਿਸ਼ਨ ਹੈ ਪਰੰਤੂ ਇਸ ਨੂੰ ਕਾਮਯਾਬ ਕਰਨ ਲਈ ਪੁਲਿਸ ਨੂੰ ਲੋਕਾਂ ਦਾ ਸਹਿਯੋਗ ਜਰੂਰ ਮਿਲਣਾ ਚਾਹੀਦਾ ਹੈ। ਛੀਨਾ ਨੇ ਕਿਹਾ ਕਿ ਪੰਜਾਬ, ਗੁਰੂਆਂ, ਪੀਰਾਂ, ਸੂਰਬੀਰਾਂ ਤੇ ਯੋਧਿਆਂ ਦੀ ਧਰਤੀ ਹੈ, ਇਸ ਲਈ ਪੰਜਾਬ ਨੂੰ ਨਸ਼ਿਆਂ ਦੀ ਮੰਡੀ ਨਹੀਂ ਬਣਨ ਦਿੱਤਾ ਜਾਵੇਗਾ। (Drug Free Rally)

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਗਈ ਜਾਗਰੂਕਤਾ ਨੂੰ ਅੱਗੇ ਵਧਾਇਆ ਜਾਵੇਗਾ ਤਾਂ ਕਿ ਕੋਈ ਵੀ ਨੌਜਵਾਨ, ਵਿਦਿਆਰਥੀ ਜਾਂ ਬੱਚਾ ਕਿਸੇ ਭੈੜੀ ਸੰਗਤ ਕਰਕੇ ਨਸ਼ਿਆਂ ਦਾ ਸ਼ਿਕਾਰ ਨਾ ਬਣ ਜਾਵੇ। ਐਸ.ਐਸ.ਪੀ. ਵਰੁਣ ਸ਼ਰਮਾ ਨੇ ਕਿਹਾ ਕਿ ਪਟਿਆਲਾ ਪੁਲਿਸ ਪੰਜਾਬ ਸਰਕਾਰ ਦੇ ਆਦੇਸ਼ਾਂ ਮੁਤਾਬਕ ਨਸ਼ਿਆਂ ਦੀ ਸਪਲਾਈ ਲਾਇਨ ਤੋੜਨ ਲਈ ਵਚਨਬੱਧ ਹੈ। ਡਾ. ਪ੍ਰਭਲੀਨ ਸਿੰਘ ਨੇ ਇਸ ਰੈਲੀ ਨੂੰ ਸਫ਼ਲ ਬਣਾਉਣ ਲਈ ਸਭਨਾਂ ਦਾ ਧੰਨਵਾਦ ਕੀਤਾ।

ਰੈਲੀ ਵਿੱਚ ਸਕੂਲਾਂ-ਕਾਲਜਾਂ ਦੇ ਵਿਦਿਆਰਥੀਆਂ, ਨੌਜਵਾਨਾਂ ਤੇ ਪਟਿਆਲਵੀਆਂ ਨੇ ਵੱਡੀ ਗਿਣਤੀ ’ਚ ਸ਼ਮੂਲੀਅਤ ਕੀਤੀ

ਕਰੀਬ 6 ਕਿਲੋਮੀਟਰ ਰਸਤਾ ਪੈਦਲ ਤੈਅ ਕਰਕੇ ਸਮਾਪਤ ਹੋਈ ਇਸ ਰੈਲੀ ਵਿੱਚ ਸਕੂਲਾਂ-ਕਾਲਜਾਂ ਦੇ ਵਿਦਿਆਰਥੀਆਂ, ਨੌਜਵਾਨਾਂ ਤੇ ਪਟਿਆਲਵੀਆਂ ਨੇ ਵੱਡੀ ਗਿਣਤੀ ’ਚ ਸ਼ਮੂਲੀਅਤ ਕਰਦੇ ਹੋਏ ਨਸ਼ਿਆਂ ਵਿਰੁੱਧ ਸਹੁੰ ਵੀ ਚੁੱਕੀ। ਇਸ ਮੌਕੇ ਆਮ ਦੇ ਸ਼ਹਿਰੀ ਪ੍ਰਧਾਨ ਤੇਜਿੰਦਰ ਮਹਿਤਾ, ਮੇਜਰ ਰਮਨ ਮਲਹੋਤਰਾ, ਐਸ.ਪੀ. ਸਿਟੀ ਮੁਹੰਮਦ ਸਰਫ਼ਰਾਜ ਆਲਮ, ਐਸ.ਡੀ.ਐਮ. ਚਰਨਜੀਤ ਸਿੰਘ, ਸਹਾਇਕ ਕਮਿਸ਼ਨਰ (ਜ) ਮਨਪ੍ਰੀਤ ਕੌਰ, ਐਸ.ਪੀ. ਜਸਵੀਰ ਸਿੰਘ, ਡੀ.ਐਸ.ਪੀ. ਜਸਵਿੰਦਰ ਸਿੰਘ ਟਿਵਾਣਾ, ਗੁਰਦੇਵ ਸਿੰਘ ਧਾਲੀਵਾਲ, ਕਰਮਵੀਰ ਤੂਰ, ਸੰਜੀਵ ਸਿੰਗਲਾ, ਪਲੇਅ ਵੇਜ ਸਕੂਲ ਦੇ ਡਾਇਰੈਕਟਰ ਰਾਜਦੀਪ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਨੌਜਵਾਨ ਹਾਜਰ ਸਨ।

LEAVE A REPLY

Please enter your comment!
Please enter your name here