50 ਲੱਖ ਦੇ ਨਸ਼ੀਲੇ ਪਦਾਰਥ ਸਮੇਤ ਤਸਕਰ ਕਾਬੂ

Drug Smuggler Arrested
 50 ਲੱਖ ਦੇ ਨਸ਼ੀਲੇ ਪਦਾਰਥ ਸਮੇਤ ਤਸਕਰ ਕਾਬੂ

(ਅਜੈ ਮਨਚੰਦਾ) ਕੋਟਕਪੂਰਾ। ਫਰੀਦਕੋਟ ਸੀਆਈਏ ਸਟਾਫ ਨੇ ਇੱਕ ਨਸ਼ਾ ਤਸਕਰ ਨੂੰ 100 ਗ੍ਰਾਮ ਹੈਰੋਇਨ ਸਮੇਤ ਰੰਗੇ ਹੱਥੀਂ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ 50 ਲੱਖ ਰੁਪਏ ਦੱਸੀ ਜਾਂਦੀ ਹੈ। ਪੁਲਿਸ ਨੇ ਮੁਲਜ਼ਮ ਖਿਲਾਫ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਸੀ.ਆਈ.ਏ ਸਟਾਫ ਦੇ ਐਸ.ਆਈ ਚਰਨਜੀਤ ਸਿੰਘ ਨੇ ਦੱਸਿਆ ਕਿ ਉਹ ਕੋਟਕਪੂਰਾ ਸਿਟੀ ਥਾਣਾ ਖੇਤਰ ਦੀ ਮੰਡੀ ਨੇੜੇ ਪੁਲਿਸ ਪਾਰਟੀ ਦੇ ਨਾਲ ਸਨ ਤਾਂ ਇੱਕ ਵਿਅਕਤੀ ਨੂੰ ਪੈਦਲ ਆਉਂਦਾ ਦੇਖਿਆ ਗਿਆ, ਜੋ ਲਿਫਾਫਾ ਲੈ ਕੇ ਜਾ ਰਿਹਾ ਸੀ, ਪੁਲਿਸ ਪਾਰਟੀ ਨੂੰ ਦੇਖ ਕੇ ਉਹ ਘਬਰਾ ਗਿਆ।

ਇਹ ਵੀ ਪੜ੍ਹੋ : ਲੁਧਿਆਣਾ ’ਚ 2 ਕਰੋੜ 65 ਲੱਖ ਰੁਪਏ ਦੀ ਹੈਰੋਇਨ ਬਰਾਮਦ

ਉਸ ਨੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕੀਤੀ, ਜਿਸ ਨੂੰ ਮੌਕੇ ‘ਤੇ ਹੀ ਪੁਲਿਸ ਟੀਮ ਨੇ ਸ਼ੱਕ ਦੇ ਆਧਾਰ ‘ਤੇ ਕਾਬੂ ਕਰ ਲਿਆ, ਜਿਸ ਤੋਂ ਬਾਅਦ ਤਲਾਸ਼ੀ ਦੌਰਾਨ ਮੁਲਜ਼ਮ ਕੋਲੋਂ ਬਰਾਮਦ ਹੋਏ ਲਿਫਾਫੇ ਵਿਚੋਂ 100 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਥਾਣਾ ਸਿਟੀ ਕੋਟਕਪੂਰਾ ਵਿਖੇ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰਕੇ ਮੁਲਜ਼ਮ ਨੂੰ ਗ੍ਰ੍ਰਿਫਤਾਰ ਕਰ ਲਿਆ ਗਿਆ।