ਸਾਡੇ ਨਾਲ ਸ਼ਾਮਲ

Follow us

16.7 C
Chandigarh
Friday, January 23, 2026
More
    Home Breaking News Bulldozer Act...

    Bulldozer Action In Punjab: ਮੋਗਾ ’ਚ ਨਸ਼ਾ ਤਸਕਰ ਦੇ ਘਰ ’ਤੇ ਚੱਲਿਆ ਪੀਲਾ ਪੰਜਾ

    Bulldozer Action In Punjab
    Bulldozer Action In Punjab: ਮੋਗਾ ’ਚ ਨਸ਼ਾ ਤਸਕਰ ਦੇ ਘਰ ’ਤੇ ਚੱਲਿਆ ਪੀਲਾ ਪੰਜਾ

    Bulldozer Action In Punjab: (ਵਿੱਕੀ ਕੁਮਾਰ) ਮੋਗਾ। ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ’ਚ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਵਿਰੁੱਧ ਕਾਰਵਾਈਆਂ ਜੰਗੀ ਪੱਧਰ ‘ਤੇ ਜਾਰੀ ਹਨ। ਇਸੇ ਕਾਰਵਾਈ ਤਹਿਤ ਅੱਜ ਮੋਗਾ ਦੇ ਜ਼ਿਲ੍ਹਾ ਪੁਲਿਸ ਮੁਖੀ ਅਜੇ ਗਾਂਧੀ ਦੀ ਅਗਵਾਈ ਹੇਠ ਮੋਗਾ ਦੀ ਸਾਧਾਂਵਾਲੀ ਬਸਤੀ ਵਿਖੇ ਨਸ਼ਿਆ ਦੇ ਕਾਰਬੋਰ ਵਿੱਚ ਸ਼ਾਮਲ ਮੀਤੀ ਦੇ ਘਰ ਨੂੰ ਢਾਹ ਢੇਰੀ ਕੀਤਾ ਗਿਆ ਹੈ।

    ਜ਼ਿਲ੍ਹਾ ਪੁਲਿਸ ਮੁਖੀ ਅਜੇ ਗਾਂਧੀ ਨੇ ਦੱਸਿਆ ਨਸ਼ਾ ਤਸਕਰ ਮੀਤੀ ਤੇ ਐਨ.ਡੀ.ਪੀ.ਐਸ.ਐਕਟ, ਐਕਸਾਇਜ ਅਤੇ ਹੋਰ ਵੱਖ-ਵੱਖ ਧਾਰਾਵਾਂ ਤਹਿਤ 33 ਮਾਮਲੇ ਦਰਜ਼ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਜਾ ਰਹੀ ਹੈ ਅਤੇ ਨਸ਼ਿਆਂ ਦੇ ਤਸਕਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ।

    ਇਹ ਵੀ ਪੜ੍ਹੋ: Coronavirus News: ਫਿਰ ਲੱਗੇਗਾ ਲਾਕਡਾਊਨ? ਕੋਰੋਨਾ ਦੇ ਅੰਕੜੇ ਹੋਏ ਚਿੰਤਾਜਨਕ, ਵਰਤੋ ਸਾਵਧਾਨੀਆਂ

    ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨਿਰੰਤਰ ਜਾਰੀ ਰਹੇਗੀ ਅਤੇ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਤਸਕਰਾਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਅੰਦਰ ਨਸ਼ਾ ਤਸਕਰਾਂ ਲਈ ਕੋਈ ਥਾਂ ਨਹੀਂ ਹੈ, ਇਸ ਲਈ ਉਹ ਇਹ ਕੰਮ ਛੱਡ ਦੇਣ ਨਹੀਂ ਤਾਂ ਉਨ੍ਹਾਂ ਦੇ ਘਰਾਂ ‘ਤੇ ਵੀ ਪੀਲਾ ਪੰਜਾ ਚਲਾਇਆ ਜਾਵੇਗਾ।  ਅਜੇ ਗਾਂਧੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਕਾਰੋਬਾਰੀਆਂ ਦੀ ਸ਼ਿਕਾਇਤ ਕਰਨ ਲਈ ਆਪਣੇ ਨੇੜਲੇ ਪੁਲਿਸ ਸਟੇਸ਼ਨ ਵਿਖੇ ਸੰਪਰਕ ਕੀਤਾ ਜਾਵੇ।

    ਨਸ਼ਾ ਤਸਕਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ-ਐਸ.ਐਸ.ਪੀ

    ਉਨ੍ਹਾਂ ਕਿਹਾ, ” ਜਿਨ੍ਹਾਂ ਨੇ ਵੀ ਨਸ਼ਾ ਵੇਚ ਕੇ ਜਾਇਦਾਦਾਂ ਬਣਾਈਆਂ ਹਨ, ਉਹ ਤਿਆਰ ਰਹਿਣ ਪੁਲਿਸ ਸਿਵਲ ਪ੍ਰਸ਼ਾਸਨ ਨੂੰ ਨਾਲ ਲੈ ਕੇ ਬੁਲਡੋਜ਼ਰ ਸਮੇਤ ਪਹੁੰਚੇਗੀ।” ਐਸ.ਐਸ.ਪੀ. ਨੇ ਦੱਸਿਆ ਕਿ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਦੇ ਨਾਲ-ਨਾਲ, ਪੁਲਿਸ ਵੱਲੋਂ ਲੋਕਾਂ ਨਾਲ ਰਾਬਤਾ ਵਧਾਉਣ ਲਈ ਸੰਪਰਕ ਪ੍ਰੋਗਰਾਮ ਵੀ ਚਲਾਇਆ ਜਾ ਰਿਹਾ ਹੈ। ਇਸ ਮੁਹਿੰਮ ਰਾਹੀਂ ਪਿੰਡਾਂ ਦੇ ਲੋਕਾਂ ਨਾਲ ਗੱਲਬਾਤ ਕਰਕੇ ਉਹਨਾਂ ਦੇ ਫੀਡਬੈਕ ਮਿਲ ਰਹੇ ਹਨ, ਜਿਸ ਨਾਲ ਨਸ਼ਿਆਂ ਵਿਰੁੱਧ ਲੜਾਈ ਹੋਰ ਵੀ ਪ੍ਰਭਾਵਸ਼ਾਲੀ ਬਣ ਰਹੀ ਹੈ। Bulldozer Action In Punjab

    ਐਸ.ਐਸ.ਪੀ. ਸ਼੍ਰੀ ਅਜੇ ਗਾਂਧੀ ਨੇ ਸਮਾਜਿਕ ਸਹਿਯੋਗ ਲਈ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ, “ਸਾਰਿਆਂ ਦੇ ਸਾਂਝੇ ਯਤਨਾਂ ਨਾਲ ਅਸੀਂ ਨਸ਼ਿਆਂ ਵਿਰੁੱਧ ਜੰਗ ਜਿੱਤ ਕੇ ਰਹਾਂਗੇ।” ਜੇਕਰ ਕੋਈ ਵੀ ਵਿਅਕਤੀ ਨਸ਼ਾ ਛੱਡਣਾ ਚਾਹੁੰਦਾ ਹੈ ਤਾਂ ਉਹ ਸਿਵਲ ਪ੍ਰਸ਼ਾਸਨ ਜਾਂ ਪੁਲਿਸ ਪ੍ਰਸ਼ਾਸਨ ਨਾਲ ਤਾਲਮੇਲ ਕਰ ਸਕਦਾ ਹੈ ਜਿਸ ਦਾ ਯੋਗ ਇਲਾਜ ਕਰਵਾਇਆ ਜਾਵੇਗਾ।