ਸਾਡੇ ਨਾਲ ਸ਼ਾਮਲ

Follow us

11.4 C
Chandigarh
Wednesday, January 21, 2026
More
    Home Breaking News Action Agains...

    Action Against Drugs: ਨਸ਼ਾ ਤਸਕਰਾਂ ਦਾ ਘਰ ਪੀਲਾ ਪੰਜਾ ਚਲਾ ਕੇ ਕੀਤਾ ਢਹਿ ਢੇਰੀ

    Action Against Drugs
    ਬਰਨਾਲਾ: ਨਸ਼ਾ ਤਸਕਰ ਦਾ ਘਰ ਢਾਹੁੰਦੀ ਹੋਈ ਜੇਸੀਬੀ।

    ਪੂਰੇ ਪਰਿਵਾਰ ’ਤੇ ਨਸ਼ਾ ਤਸਕਰੀ ਦੇ 16 ਮਾਮਲੇ ਦਰਜ ਹਨ | Action Against Drugs

    Action Against Drugs: (ਗੁਰਪ੍ਰੀਤ ਸਿੰਘ) ਬਰਨਾਲਾ। ਅੱਜ ਸੈਂਸੀ ਬਸਤੀ, ਰਾਮ ਬਾਗ਼ ਨੇੜੇ ਨਸ਼ਾ ਤਸਕਰ ਦਾ ਘਰ ਢਾਹਿਆ ਗਿਆ। ਇਸ ਸਬੰਧੀ ਮੌਕੇ ’ਤੇ ਜਾਣਕਾਰੀ ਦਿੰਦਿਆਂ ਐੱਸਐੱਸਪੀ ਬਰਨਾਲਾ ਸਰਫਰਾਜ ਆਲਮ ਨੇ ਦੱਸਿਆ ਕਿ ਪੁਲਿਸ ਅਤੇ ਨਗਰ ਸੁਧਾਰ ਟਰੱਸਟ ਵੱਲੋਂ ਇਹ ਕਾਰਵਾਈ ਅਮਲ ਵਿਚ ਲਿਆਂਦੀ ਗਈ। ਉਨ੍ਹਾਂ ਦੱਸਿਆ ਕਿ ਜਿਸ ਪਰਿਵਾਰ ਦੇ ਘਰ ਉਤੇ ਅੱਜ ਪੀਲਾ ਪੰਜਾ ਚਲਾਇਆ ਗਿਆ ਹੈ ਉਸ ਘਰ ਦੇ 16 ਲੋਕਾਂ ਉੱਤੇ ਨਸ਼ਿਆਂ ਸਬੰਧੀ ਪਰਚੇ ਦਰਜ ਹਨ।

    ਇਹ ਵੀ ਪੜ੍ਹੋ: Crime News: ਮੋਬਾਈਲ ਟਾਵਰਾਂ ’ਤੇ ਚੋਰੀਆਂ ਕਰਨ ਵਾਲੇ ਅੰਤਰਰਾਜੀ ਗਿਰੋਹ ਦੇ 4 ਮੈਂਬਰ ਕਾਬੂ

    ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਜਿੱਥੇ ਪੁਲਿਸ ਵੱਲੋਂ ਨਿਰੰਤਰ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ ਉੱਥੇ ਨਾਲ ਹੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵੀ ਜਾਣੂ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਨਸ਼ੇ ਵੇਚ ਕੇ ਜਾਂ ਖਰੀਦ ਕੇ ਬਣਾਈ ਗਈ ਉਸਾਰੀਆਂ ਨੂੰ ਢਾਹਿਆ ਜਾ ਰਿਹਾ ਹੈ। ਉਨ੍ਹਾਂ ਨਾਲ ਹੀ ਦੱਸਿਆ ਕਿ ਬਰਨਾਲਾ ਪੁਲਿਸ ਵੱਲੋਂ ਜ਼ਿਲ੍ਹੇ ਦੇ ਹਰ ਇਕ ਨਸ਼ਾ ਤਸਕਰ ਉੱਤੇ ਨਜ਼ਰ ਰੱਖੀ ਜਾ ਰਹੀ ਹੈ । ਸੈਂਸੀ ਬਸਤੀ ਵਿਖੇ ਪੁਲਿਸ ਵੱਲੋਂ ਉਨ੍ਹਾਂ ਘਰਾਂ ਦੀ ਨਿਸ਼ਾਨਦੇਹੀ ਕੀਤੀ ਗਈ ਹੈ ਜਿੱਥੇ ਨਸ਼ਾ ਤਸਕਰੀ ਸਬੰਧੀ ਕੇਸ ਦਰਜ ਕੀਤੇ ਗਏ ਹਨ । ਇਸ ਮੌਕੇ ਪੁਲਿਸ ਫੋਰਸ ਅਤੇ ਪੁਲਿਸ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਸਨ । Action Against Drugs