ਖੇਡਾਂ ’ਚ ਨਸ਼ਿਆਂ ਦੀ ਵਰਤੋਂ ਚਿੰਤਾਜਨਕ

Trafficking

ਕੋਈ ਸਮਾਂ ਸੀ ਜਦੋਂ ਪੰਜਾਬ ਦੇ ਨੌਜਵਾਨਾਂ ਦੀ ਸਿਹਤ ਅਤੇ ਤੰਦਰੁਸਤੀ ਦੀ ਮਿਸਾਲ ਪੂਰੀ ਦੁਨੀਆਂ ਵਿੱਚ ਦਿੱਤੀ ਜਾਂਦੀ ਸੀ। ਪੰਜਾਬ ਦੀ ਧਰਤੀ ’ਤੇ ਜਨਮੇ ਅਨੇਕਾਂ ਖਿਡਾਰੀ ਹਨ ਜਿਨ੍ਹਾਂ ਨੇ ਪੰਜਾਬ ਨੂੰ ਖੇਡਾਂ ਦੇ ਨਕਸ਼ੇ ਵਿੱਚ ਆਪਣਾ ਨਾਂਅ ਦਰਜ ਕਰਵਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਪਹਿਲਵਾਨੀ ਵਿੱਚ ਦਾਰਾ ਸਿੰਘ ਤੋਂ ਲੈ ਕੇ ਦੌੜਾਕ ਮਿਲਖਾ ਸਿੰਘ ਵਰਗੇ ‘ਉੱਡਣਾ ਸਿੱਖ’ ਕਹਾਉਣ ਵਾਲੇ ਖਿਡਾਰੀਆਂ ਨੇ ਭਾਰਤ ਦੇਸ਼ ਦਾ ਨਾਂਅ ਪੂਰੀ ਦੁਨੀਆ ਵਿੱਚ ਚਮਕਾ ਕੇ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ।

ਸਮੇਂ ਦੇ ਬਦਲਾਅ ਨਾਲ ਖੇਡਾਂ ਵਿੱਚ ਵਧ ਰਹੇ ਨਸ਼ਿਆਂ ਨੇ ਦੇਸ਼ ਦੀ ਜਵਾਨੀ ਅਤੇ ਖਿਡਾਰੀਆਂ ਦੀ ਜ਼ਿੰਦਗੀ ਨੂੰ ਖੋਰਾ ਲਾ ਕੇ ਪੰਜਾਬ ਨੂੰ ਨਸ਼ਿਆਂ ਵਿੱਚ ਧੱਕ ਕੇ ਖੇਡਾਂ ਵਿੱਚ ਪਛਾੜ ਦਿੱਤਾ ਹੈ। ਖਿਡਾਰੀਆਂ ਵਿੱਚ ਖੇਡ ਸ਼ੁਰੂ ਹੋਣ ਤੋਂ ਪਹਿਲਾਂ ਸਰੀਰਕ ਤਾਕਤ ਅਤੇ ਜਿਸਮਾਨੀ ਫੁਰਤੀ ਲਈ ਲਏ ਜਾਂਦੇ ਸਟੀਰਾਇਡਸ ਇੱਕ ਸਮੇਂ ਲਈ ਤਾਂ ਉਨ੍ਹਾਂ ਨੂੰ ਤਾਕਤਵਰ ਅਤੇ ਜੋਸ਼ੀਲਾ ਬਣਾ ਦਿੰਦੇ ਹਨ ਪਰ ਆਉਣ ਵਾਲੇ ਸਮੇਂ ਵਿੱਚ ਖਿਡਾਰੀ ਸਰੀਰਕ ਅਤੇ ਮਾਨਸਿਕ ਤੌਰ ’ਤੇ ਕਮਜੋਰ ਹੋਣ ਦੇ ਨਾਲ-ਨਾਲ ਅਣਿਆਈ ਮੌਤ ਦੇ ਮੂੰਹ ਵਿੱਚ ਪਹੁੰਚ ਜਾਂਦੇ ਹਨ ਜਿਸ ਨਾਲ ਪਰਿਵਾਰ ਨੂੰ ਵੱਡਾ ਘਾਟਾ ਪੈਣ ਦੇ ਨਾਲ-ਨਾਲ ਦੇਸ਼ ਨੂੰ ਵੀ ਚੰਗੇ ਖਿਡਾਰੀਆਂ ਦੀ ਕਮੀ ਹਮੇਸ਼ਾ ਬਣੀ ਰਹਿੰਦੀ ਹੈ।

ਪਿਛਲੇ ਸਮੇਂ ਵਿਚ ਕਈ ਖਿਡਾਰੀਆਂ ਦੀ ਖੇਡਣ ਦੌਰਾਨ ਹੀ ਮੌਤ ਹੋਣ ਦੇ ਮਾਮਲੇ ਸਾਹਮਣੇ ਆਏ, ਜਿਸ ਦੇ ਪਿੱਛੇ ਕਾਰਨ ਦਾ ਕੁਝ ਵੀ ਹੋ ਸਕਦਾ ਹੈ ਪਰ ਨਸ਼ਿਆਂ ਦੀ ਵਰਤੋਂ ਦੀ ਚਰਚਾ ਵੀ ਛਿੜਦੀ ਰਹੀ ਹੈ ਖੇਡਾਂ?ਵਿਚ ਨਸ਼ਿਆਂ ਦੇ ਵਧਦੇ ਰੁਝਾਨ ਕਾਰਨ ਕਬੱਡੀ ਦੇ ਖਿਡਾਰੀਆਂ ਦੇ ਡੋਪ ਟੈਸਟਾਂ ਦੀ ਵੀ ਬਹੁਤ ਚਰਚਾ ਛਿੜੀ ਸੀ

ਖਿਡਾਰੀਆਂ ਨੂੰ ਜਿੱਥੇ ਨਸ਼ਿਆਂ ਤੋਂ ਦੂਰ ਰਹਿਣ ਅਤੇ ਮਿਹਨਤ ਨਾਲ ਚੰਗੀ ਸਿਹਤ ਬਣਾਉਣ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ, ਉੱਥੇ ਅਸੀਂ ਸਰਕਾਰ ਅਤੇ ਪ੍ਰਸ਼ਾਸਨ ਦੇ ਨਾਲ-ਨਾਲ ਆਮ ਲੋਕਾਂ ਅਤੇ ਸਮਾਜਿਕ ਕਾਰਕੁੰਨਾਂ ਨੂੰ ਵੀ ਬੇਨਤੀ ਕਰਦੇ ਹਾਂ ਕਿ ਉਹ ਨਸ਼ਿਆਂ ਦੇ ਵਗਦੇ ਛੇਵੇਂ ਦਰਿਆ ਨੂੰ ਠੱਲ੍ਹ ਪਾਉਣ ਲਈ ਆਪਣਾ ਯੋਗਦਾਨ ਪਾਉਣ ਤਾਂ ਜੋ ਪੰਜਾਬ ਦੀ ਜਵਾਨੀ ਨਸ਼ਿਆਂ ਵਿੱਚ ਰੁਲਣ ਤੋਂ ਬਚ ਸਕੇ।

ਰਜਵਿੰਦਰ ਪਾਲ ਸ਼ਰਮਾ, ਕਾਲਝਰਾਣੀ, ਬਠਿੰਡਾ
ਮੋ. 70873-67969

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ