ਬਰਨਾਵਾ ’ਚ ਪਵਿੱਤਰ ਭੰਡਾਰਾ ਅੱਜ

MSG Bhandara

ਪਵਿੱਤਰ ਭੰਡਾਰੇ ਦਾ ਸਮਾਂ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ | MSG Bhandara

ਬਰਨਾਵਾ (ਸੱਚ ਕਹੂੰ ਨਿਊਜ਼)। ਉੱਤਰ ਪ੍ਰਦੇਸ਼ ਤੇ ਉੱਤਰਾਖੰਡ ਦੀ ਸਾਧ-ਸੰਗਤ ਭਲਕੇ (7 ਅਪਰੈਲ) ਐਤਵਾਰ ਨੂੰ ਡੇਰਾ ਸੱਚਾ ਸੌਦਾ ਰੂਹਾਨੀ ਸਥਾਪਨਾ ਮਹੀਨੇ ਦਾ ਪਵਿੱਤਰ ਭੰਡਾਰਾ ਐੱਮਐੱਸਜੀ ਡੇਰਾ ਸੱਚਾ ਸੌਦਾ ਤੇ ਮਾਨਵਤਾ ਭਲਾਈ ਕੇਂਦਰ ਸ਼ਾਹ ਸਤਿਨਾਮ ਜੀ ਆਸ਼ਰਮ, ਬਰਨਾਵਾ, ਜ਼ਿਲ੍ਹਾ ਬਾਗਪਤ (ਯੂਪੀ) ’ਚ ਮਨਾ ਰਹੀ ਹੈ ਭੰਡਾਰੇ ਦਾ ਸਮਾਂ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਦਾ ਹੈ ਅਤੇ ਸਾਧ-ਸੰਗਤ ’ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਭੰਡਾਰੇ ਸਬੰਧੀ ਵੱਖ-ਵੱਖ ਸੰਮਤੀਆਂ ਦੇ ਸੇਵਾਦਾਰਾਂ ਨੇ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ ਅਤੇ ਆਪਣੀਆਂ ਡਿਊਟੀਆਂ ਸੰਭਾਲ ਲਈਆਂ ਹਨ। ਇਸ ਮੌਕੇ ਵੱਡੀਆਂ ਐੱਲਈਡੀ ਸਕਰੀਨਾਂ ਰਾਹੀਂ ਸਾਧ-ਸੰਗਤ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਰਿਕਾਰਡਿਡ ਅਨਮੋਲ ਬਚਨਾਂ ਨੂੰ ਸਰਵਣ ਕਰੇਗੀ। (MSG Bhandara)

World Health Day: ਚੰਗੀ ਸੋਚ, ਡੂੰਘੀ ਨੀਂਦ, ਹੱਥੀਂ ਕੰਮ ਤੇ ਵਧੀਆ ਖੁਰਾਕ ਚੰਗੀ ਸਿਹਤ ਦੇ ਰਾਜ਼

ਜ਼ਿੰਮੇਵਾਰ ਸੇਵਾਦਾਰਾਂ ਨੇ ਦੱਸਿਆ ਕਿ ਨਾਮ ਚਰਚਾ ਸਤਿਸੰਗ ’ਚ ਆਉਣ ਵਾਲੀ ਸਾਧ-ਸੰਗਤ ਦੀ ਸਹੂਲਤ ਦੇ ਮੱਦੇਨਜ਼ਰ ਦਰਬਾਰ ਵੱਲ ਜਾਣ ਵਾਲੇ ਸਾਰੇ ਰਸਤਿਆਂ ’ਤੇ ਟ੍ਰੈਫਿਕ ਪ੍ਰਬੰਧਾਂ ਨੂੰ ਸੁਚੱਜੇ ਰੱਖਣ ਲਈ ਸੇਵਾਦਾਰਾਂ ਦੀ ਡਿਊਟੀਆਂ ਲਾਈਆਂ ਗਈਆਂ ਹਨ ਇਸ ਦੇ ਨਾਲ ਹੀ ਲੰਗਰ ਅਤੇ ਗਰਮੀ ਦੇ ਮੱਦੇਨਜ਼ਰ ਪੀਣ ਵਾਲੇ ਪਾਣੀ ਸਮੇਤ ਵੱਖ-ਵੱਖ ਪ੍ਰਬੰਧ ਕੀਤੇ ਗਏ ਹਨ ਜ਼ਿਕਰਯੋਗ ਹੈ ਕਿ ਡੇਰਾ ਸੱਚਾ ਸੌਦਾ ਦੇ ਸੰਸਥਾਪਕ ਪੂਜਨੀਕ ਬੇਪਰਵਾਹ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਨੇ 29 ਅਪਰੈਲ ਸੰਨ 1948 ’ਚ ਡੇਰਾ ਸੱਚਾ ਸੌਦਾ ਦੀ ਸ਼ੁੱਭ ਸਥਾਪਨਾ ਕੀਤੀ ਸੀ। ਪੂਜਨੀਕ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ, ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਅਤੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਰਹਿਨੁਮਾਈ ’ਚ ਰੂਹਾਨੀਅਤ ਨਾਲ ਜੁੜ ਕੇ ਕਰੋੜਾਂ ਲੋਕਾਂ ਨੇ ਨਸ਼ੇ ਅਤੇ ਬੁਰਾਈਆਂ ਛੱਡੀਆਂ ਅਤੇ ਖੁਸ਼ਹਾਲ ਜੀਵਨ ਜੀ ਰਹੇ ਹਨ। (MSG Bhandara)