ਉੱਤਰ ਪ੍ਰਦੇਸ਼ ’ਚ ਡੇਰਾ ਸੱਚਾ ਸੌਦਾ ਰੂਹਾਨੀ ਸਥਾਪਨਾ ਮਹੀਨੇ ਦਾ ਪਵਿੱਤਰ ਭੰਡਾਰਾ ਭਲਕੇ

MSG Bhandara

ਬਰਨਾਵਾ (ਸੱਚ ਕਹੂੰ ਨਿਊਜ਼)। ਡੇਰਾ ਸੱਚਾ ਸੌਦਾ ਦੇ ਰੂਹਾਨੀ ਸਥਾਪਨਾ ਮਹੀਨੇ ਸਬੰਧੀ ਐੱਮਐੱਸਜੀ ਡੇਰਾ ਸੱਚਾ ਸੌਦਾ ਤੇ ਮਾਨਵਤਾ ਭਲਾਈ ਕੇਂਦਰ ਸ਼ਾਹ ਸਤਿਨਾਮ ਜੀ ਆਸ਼ਰਮ, ਬਰਨਾਵਾ, ਜ਼ਿਲ੍ਹਾ ਬਾਗਪਤ (ਯੂਪੀ) ’ਚ ਭਲਕੇ ਭਾਵ 7 ਅਪਰੈਲ ਐਤਵਾਰ ਨੂੰ ਪਵਿੱਤਰ ਭੰਡਾਰਾ ਸਵੇਰੇ 11 ਤੋਂ ਦੁਪਹਿਰ 1 ਵਜੇ ਤੱਕ ਮਨਾਇਆ ਜਾਵੇਗਾ। (MSG Bhandara)

ਧੰਨ-ਧੰਨ ਕਹਿਣ ਦੇ ਕਾਬਿਲ ਸਾਡੇ ਸਤਿਗੁਰੂ ਸਾਵਣ ਸ਼ਾਹ ਜੀ ਮਹਾਰਾਜ

ਪਵਿੱਤਰ ਭੰਡਾਰੇ ਸਬੰਧੀ ਸਾਧ-ਸੰਗਤ ’ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਉੱਤਰ ਪ੍ਰਦੇਸ਼ ਤੇ ਉੱਤਰਾਖੰਡ ਦੇ ਪਵਿੱਤਰ ਭੰਡਾਰੇ ਸਬੰਧੀ ਸੇਵਾਦਾਰ ਟ੍ਰੈਫਿਕ ਤੇ ਲੰਗਰ ਸਮੇਤ ਸਾਰੇ ਪ੍ਰਬੰਧਾਂ ’ਚ ਸੇਵਾ ਭਾਵ ਨਾਲ ਜੁਟ ਗਏ ਹਨ ਜ਼ਿੰਮੇਵਾਰ ਸੇਵਾਦਾਰਾਂ ਨੇ ਦੱਸਿਆ ਕਿ ਨਾਮ ਚਰਚਾ ਸਤਿਸੰਗ ’ਚ ਆਉਣ ਵਾਲੀ ਸਾਧ-ਸੰਗਤ ਦੀ ਸਹੂਲਤ ਦੇ ਮੱਦੇਨਜ਼ਰ ਦਰਬਾਰ ਵੱਲ ਜਾਣ ਵਾਲੇ ਸਾਰੇ ਰਸਤÇਆਂ ’ਤੇ ਟ੍ਰੈਫਿਕ ਪ੍ਰਬੰਧਾਂ ਨੂੰ ਸੰਚਾਰੂ ਰੱਖਣ ਲਈ ਸੇਵਾਦਾਰਾਂ ਦੀ ਡਿਊਟੀ ਲਾਈ ਜਾ ਰਹੀ ਹੈ। ਇਸ ਦੇ ਨਾਲ ਹੀ ਲੰਗਰ, ਗਰਮੀ ਦੇ ਮੱਦੇਨਜ਼ਰ ਪੀਣ ਵਾਲੇ ਪਾਣੀ ਸਮੇਤ ਵੱਖ-ਵੱਖ ਪ੍ਰਬੰਧ ਕੀਤੇ ਜਾ ਰਹੇ ਹਨ। (MSG Bhandara)

ਮਾਲਕ ਨਾਲ ਮਿਲਣ ਵਾਲੇ ਕਰਮ ਕਰੋ : Saint Dr MSG

ਜ਼ਿਕਰਯੋਗ ਹੈ ਕਿ ਡੇਰਾ ਸੱਚਾ ਸੌਦਾ ਦੇ ਸੰਸਥਾਪਕ ਪੂਜਨੀਕ ਬੇਪਰਵਾਹ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਨੇ 29 ਅਪਰੈਲ ਸੰਨ 1948 ’ਚ ਡੇਰਾ ਸੱਚਾ ਸੌਦਾ ਦੀ ਸਥਾਪਨਾ ਕੀਤੀ ਸੀ। ਪੂਜਨੀਕ ਸਾਈਂ ਜੀ, ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਤੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਰਹਿਨੁਮਾਈ ’ਚ ਰੂਹਾਨੀਅਤ ਦੇ ਇਸ ਸੱਚੇ ਦਰ ਨਾਲ ਜੁੜ ਕੇ ਕਰੋੜਾਂ ਲੋਕਾਂ ਨੇ ਨਸ਼ੇ ਅਤੇ ਬੁਰਾਈਆਂ ਛੱਡੀਆਂ ਅਤੇ ਖੁਸ਼ਹਾਲ ਜੀਵਨ ਜੀ ਰਹੇ ਹਨ। (MSG Bhandara)

LEAVE A REPLY

Please enter your comment!
Please enter your name here