ਡੀ.ਟੀ.ਐੱਫ. ਵੱਲੋਂ ਕੌਮੀ ਸਿੱਖਿਆ ਨੀਤੀ-2020 ਵਿਰੁੱਧ ਦਿੱਲੀ ਧਰਨੇ ’ਚ ਸ਼ਮੂਲੀਅਤ

Delhi Protest
ਪਟਿਆਲਾ: ਜੰਤਰ-ਮੰਤਰ ਨਵੀਂ ਦਿੱਲੀ ਵਿਖੇ ਧਰਨੇ ਦੌਰਾਨ ਨਾਅਰੇਬਾਜੀ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਆਗੂ।

(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਕੁੱਲ ਹਿੰਦ ਸਿੱਖਿਆ ਅਧਿਕਾਰ ਮੰਚ ਵੱਲੋਂ ਸਿੱਖਿਆ ਦੇ ਨਿੱਜੀਕਰਨ, ਕੇਂਦਰੀਕਰਨ ਅਤੇ ਭਗਵੇਂਕਰਨ ਨੂੰ ਹੁਲਾਰਾ ਦਿੰਦੀ ਕੌਮੀ ਸਿੱਖਿਆ ਨੀਤੀ-2020 ਅਤੇ ਕੌਮੀ ਪਾਠਕ੍ਰਮ ਫਰੇਮਵਰਕ-2023 ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਜੰਤਰ-ਮੰਤਰ ਨਵੀਂ ਦਿੱਲੀ ਵਿਖੇ ਦੇਸ਼ ਪੱਧਰੀ ਧਰਨਾ ਲਗਾਇਆ ਗਿਆ, ਜਿਸ ਵਿੱਚ ਦੇਸ਼ ਭਰ ਵਿੱਚ ਵੱਖ-ਵੱਖ ਵਿਦਿਆਰਥੀ, ਅਧਿਆਪਕ ਅਤੇ ਹੋਰ ਜਮਹੂਰੀ ਕਾਰਕੁੰਨਾਂ ਨੇ ਭਰਵਾਂ ਹਿੱਸਾ ਲਿਆ। ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਵੱਲੋਂ ਵੀ ਭਰਵੇਂ ਜੱਥੇ ਦੇ ਰੂਪ ਵਿੱਚ ਇਸ ਧਰਨੇ ਵਿੱਚ ਸ਼ਮੂਲੀਅਤ ਕੀਤੀ ਗਈ। (Delhi Protest)

16 ਫਰਵਰੀ ਦੇ ਭਾਰਤ ਬੰਦ ਅਤੇ ‘ਹੜਤਾਲ’

ਇਸ ਮੌਕੇ ਡੀ.ਟੀ.ਐੱਫ. ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਨੇ ਸੰਬੋਧਨ ਕਰਦਿਆਂ ਕੌਮੀ ਸਿੱਖਿਆ ਨੀਤੀ-2020, ਕੌਮੀ ਪਾਠਕ੍ਰਮ ਫ਼੍ਰੇਮਵਰਕ-2023 ਸਮੇਤ ਸਾਰੇ ਫਾਸ਼ੀਵਾਦੀ Delhi Protest ਹਮਲਿਆਂ ਖਿਲਾਫ਼ ਇੱਕਜੁਟ ਹੋਣ ਅਤੇ ਆਪਣੇ-ਆਪਣੇ ਸੂਬਿਆਂ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਸਾਂਝੇ ਸੰਘਰਸ਼ ਵਿੱਢਣ ਦਾ ਸੱਦਾ ਦਿੱਤਾ। ਧਰਨੇ ਦੌਰਾਨ ਸਭਨਾਂ ਲਈ ਮੁਫ਼ਤ, ਮਿਆਰੀ, ਵਿਗਿਆਨਕ ਅਤੇ ਜਮਹੂਰੀ ਸਿੱਖਿਆ ਪ੍ਰਬੰਧ ਤਹਿਤ ਸਿੱਖਿਆ ਨੂੰ ਸੰਵਿਧਾਨ ਦੀ ਰਾਜ ਸੂਚੀ ਵਿੱਚ ਸ਼ਾਮਿਲ ਕਰਵਾਉਣ ਦੀ ਮੰਗ ਕੀਤੀ ਗਈ ਅਤੇ ਦੇਸ਼ ਵਿੱਚ ਹਰ ਤਰ੍ਹਾਂ ਦੀ ਵਿਭੰਨਤਾ ਨੂੰ ਖਤਮ ਕਰਕੇ ਫਿਰਕੂ ਫਾਸ਼ੀਵਾਦ ਨੂੰ ਮੁਕੰਮਲ ਲਾਗੂ ਕਰਨ ਲਈ ਤੱਤਪਰ ਮੋਦੀ ਸਰਕਾਰ ਵਿਰੁੱਧ ਇੱਕਜੁਟ ਹੋ ਕੇ ਸੰਘਰਸ਼ ਅੱਗੇ ਵਧਾਉਣ ਅਤੇ ਸੰਯੁਕਤ ਕਿਸਾਨ ਮੋਰਚਾ ਅਤੇ ਟਰੇਡ ਯੂਨੀਨਾਂ ਵੱਲੋਂ 16 ਫਰਵਰੀ ਦੇ ਭਾਰਤ ਬੰਦ ਅਤੇ ‘ਹੜਤਾਲ’ ਦਾ ਹਿੱਸਾ ਬਣਨ ਦਾ ਸੱਦਾ ਦਿੱਤਾ ਗਿਆ।

ਇਹ ਵੀ ਪੜ੍ਹੋ: ਮਹਿੰਦਰਾ ਕਾਲਜ ਵਿਖੇ ‘ਵਿਸ਼ਵ ਕੈਂਸਰ ਦਿਵਸ’ ਮੌਕੇ ਕਰਵਾਇਆ ਜਾਗਰੂਕਤਾ ਸੈਮੀਨਾਰ

ਇਸ ਮੌਕੇ ਡੀ.ਟੀ.ਐੱਫ. ਦੇ ਜੱਥੇ ਵਿੱਚ ਸੂਬਾ ਸਕੱਤਰੇਤ ਵਿੱਚੋਂ ਮੀਤ ਪ੍ਰਧਾਨ ਜਗਪਾਲ ਬੰਗੀ, ਬੇਅੰਤ ਸਿੰਘ ਫੁੱਲੇਵਾਲ ਅਤੇ ਜਸਵਿੰਦਰ ਔਜਲਾ, ਪ੍ਰੈਸ ਸਕੱਤਰ ਪਵਨ ਕੁਮਾਰ ਮੁਕਤਸਰ, ਸੰਯੁਕਤ ਸਕੱਤਰ ਦਲਜੀਤ ਸਫ਼ੀਪੁਰ, ਪ੍ਰਚਾਰ ਸਕੱਤਰ ਸੁਖਦੇਵ ਡਾਂਸੀਵਾਲ, ਜਥੇਬੰਦਕ ਸਕੱਤਰ ਮਹਿੰਦਰ ਕੌੜਿਆਂਵਾਲੀ, ਸੂਬਾ ਕਮੇਟੀ ਮੈਂਬਰ ਪ੍ਰਮਾਤਮਾ ਸਿੰਘ ਤੋਂ ਇਲਾਵਾ ਗੁਰਜੀਤ ਘੱਗਾ, ਹਰਿੰਦਰ ਪਟਿਆਲਾ, ਸਤਪਾਲ ਸਮਾਣਵੀਂ, ਸੁਖਪਾਲ ਰੋਮੀ ਸਫ਼ੀਪੁਰ, ਅਮਿ੍ਰਤਪਾਲ ਕੋਟਦੁੰਨਾ, ਸਤਪਾਲ ਤਪਾ, ਅਮਨਦੀਪ ਦੇਵੀਗੜ੍ਹ ਆਦਿ ਮੌਜੂਦ ਸਨ।