ਖ਼ਰਾਬ ਮੌਸਮ ਕਾਰਨ ਮੁੱਖ ਮੰਤਰੀ ਦਾ ਮਹਿਰਾਜ ਸਮਾਗਮ ਹਫ਼ਤੇ ਲਈ ਮੁਲਤਵੀ

Due to bad weather, Chief Minister's Mehraj Sangat postponed for weeks

ਬਠਿੰਡਾ : ਬਠਿੰਡਾ ਦੇ ਡਿਪਟੀ ਕਮਿਸ਼ਨਰ ਸ਼੍ਰੀ ਪ੍ਰਨੀਤ ਨੇ ਅੱਜ ਪ੍ਰੈਸ ਨੂੰ ਜਾਰੀ ਇੱਕ ਬਿਆਨ ਵਿਚ ਦੱਸਿਆ ਕਿ 23 ਜਨਵਰੀ ਨੂੰ ਪਿੰਡ ਮਹਿਰਾਜ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਣ ਵਾਲਾ ਰਾਜ ਪੱਧਰੀ ਕਿਸਾਨ ਕਰਜ਼ਾ ਰਾਹਤ ਸਮਾਗਮ ਖ਼ਰਾਬ ਮੌਸਮ ਕਾਰਨ ਇਕ ਹਫ਼ਤੇ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਉਨਾਂ ਦੱਸਿਆ ਕਿ ਮੌਸਮ ਵਿਭਾਗ ਦੀ ਰਿਪੋਰਟ ਮੁਤਾਬਕ ਅਗਲੇ ਕੁੱਝ ਦਿਨਾਂ ਤੱਕ ਉਤਰੀ ਭਾਰਤ ਵਿੱਚ ਮੌਸਮ ਖ਼ਰਾਬ ਬਣਿਆ ਰਹੇਗਾ ਅਤੇ ਮੀਂਹ ਦੇ ਨਾਲ-ਨਾਲ ਤੇਜ਼ ਹਵਾਵਾਂ ਵੀ ਚਲ ਸਕਦੀਆਂ ਹਨ। ਉਨਾਂ ਕਿਹਾ ਕਿ ਖ਼ਰਾਬ ਮੌਸਮ ਦੌਰਾਨ ਦੂਰ-ਨੇੜਿਉਂ ਸਮਾਗਮ ਵਿੱਚ ਪਹੁੰਚਣ ਵਾਲੇ ਕਿਸਾਨਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਇਹ ਸਮਾਗਮ ਕਰੀਬ ਇੱਕ ਹਫ਼ਤੇ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਸਮਾਗਮ ਸਬੰਧੀ ਅਗਲੀ ਤਰੀਕ ਬਾਅਦ ਵਿੱਚ ਦੱਸੀ ਜਾਵੇਗੀ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here