ਸੰਤੁਲਨ ਵਿਗੜਨ ਕਾਰਨ ਸਵਿਫਟ ਕਾਰ ਦਰੱਖਤ ਨਾਲ ਟਕਰਾਈ

Road Accident

ਇੱਕ ਨੌਜਵਾਨ ਦੀ ਮੌਤ, ਇੱਕ ਗੰਭੀਰ ਜ਼ਖ਼ਮੀ

(ਸੱਚ ਕਹੂੰ ਨਿਊਜ਼) ਗੁਰਦਾਸਪੁਰ। ਕਲਾਨੌਰ-ਬਟਾਲਾ ਰੋਡ ’ਤੇ ਪਿੰਡ ਖੁਸ਼ੀਪੁਰ ਅੱਡੇ ਨੇੜੇ ਸਵਿਫਟ ਕਾਰ ਦੇ ਦਰੱਖਤ ਨਾਲ ਟਕਰਾਉਣ ਕਾਰਨ ਵਾਪਰੇ ਹਾਦਸੇ ’ਚ ਇੱਕ ਨੌਜਵਾਨ ਦੀ ਮੌਤ ਹੋ ਗਈ ਤਾਂ ਵੇਖ ਇੱਕ ਹੋਰ ਜ਼ਖਮੀ ਹੋ ਗਿਆ। ਘਟਨਾ ਦੀ ਜਾਣਕਾਰੀ ਦਿੰਦੇ ਹੋਏ ਮਿ੍ਰਤਕ ਪਰਗਟ ਸਿੰਘ ਦੇ ਚਚੇਰੇ ਭਰਾ ਮਲਕੀਤ ਸਿੰਘ ਨੇ ਦੱਸਿਆ ਕਿ ਪਰਗਟ ਸਿੰਘ (37) ਪੁੱਤਰ ਮੁਖਵਿੰਦਰ ਸਿੰਘ ਪਿੰਡ ਖਾਨਫੱਤਾ ਅਤੇ ਮਨਦੀਪ ਸਿੰਘ (27) ਪੁੱਤਰ ਨਾਜਰ ਸਿੰਘ ਵਾਸੀ ਚੌਂਤਾਂ ਪਿੰਡ ਕਮਾਲਪੁਰ ਤੋਂ ਵਾਪਸ ਆਪਣੇ ਪਿੰਡ ਖਾਨਫੱਤਾ ਜਾ ਰਹੇ ਸਨ, ਜੋ ਕਿ ਕਲਾਨੌਰ ਤੋਂ ਥੋੜ੍ਹਾ ਅੱਗੇ ਬਟਾਲਾ ਮਾਰਗ ‘ਤੇ ਪਿੰਡ ਖੁਸ਼ੀਪੁਰ ਅੱਡੇ ਨੇੜੇ ਕਾਰ ਦਾ ਅਚਾਨਕ ਸੰਤੁਲਨ ਵਿਗੜ ਗਿਆ ਅਤੇ ਕਾਰ ਸੜਕ ਕਿਨਾਰੇ ਸਫੈਦੇ ਦੇ ਦਰੱਖਤ ਨਾਲ ਜਾ ਟਕਰਾਈ।

ਹਾਦਸੇ ਵਿੱਚ ਜ਼ਖਮੀ ਹੋਏ ਦੋਵਾਂ ਵਿਅਕਤੀਆਂ ਨੂੰ ਤੁਰੰਤ ਕਮਿਊਨਿਟੀ ਹੈਲਥ ਸੈਂਟਰ ਕਲਾਨੌਰ ਵਿਖੇ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਪ੍ਰਗਟ ਸਿੰਘ ਨੂੰ ਮਿ੍ਰਤਕ ਐਲਾਨ ਦਿੱਤਾ ਅਤੇ ਮਨਦੀਪ ਸਿੰਘ ਨੂੰ ਗੰਭੀਰ ਸੱਟਾਂ ਕਾਰਨ ਅੰਮਿ੍ਰਤਸਰ ਰੈਫਰ ਕਰ ਦਿੱਤਾ ਗਿਆ। ਇਸ ਹਾਦਸੇ ਦਾ ਪਤਾ ਲੱਗਦਿਆਂ ਹੀ ਪੁਲਿਸ ਨੇ ਤੁਰੰਤ ਮੌਕੇ ’ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਗੁਰਦਾਸਪੁਰ ਭੇਜ ਦਿੱਤਾ ਗਿਆ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here