ਝੋਨੇ ਦੀ ਲਿਫਟਿੰਗ ਨਾ ਹੋਣ ਕਾਰਨ ਕਿਸਾਨਾਂ ਦਾ ਫੁੱਟਿਆ ਗੁੱਸਾ, ਕੀਤਾ ਰੋਡ ਜਾਮ

Lehragaga News
ਝੋਨੇ ਦੀ ਲਿਫਟਿੰਗ ਨਾ ਹੋਣ ਕਾਰਨ ਕਿਸਾਨਾਂ ਦਾ ਫੁੱਟਿਆ ਗੁੱਸਾ, ਕੀਤਾ ਰੋਡ ਜਾਮ

Lehragaga News: ਲਹਿਰਾਗਾਗਾ (ਨੈਨਸੀ ਇੰਸਾਂ)। ਝੋਨੇ ਦੇ ਚੱਲ ਰਹੇ ਸੀਜਨ ਦੌਰਾਨ ਮੰਡੀਆਂ ’ਚ ਖਰੀਦੇ ਗਏ ਝੋਨੇ ਦੀ ਲਿਫਟਿੰਗ ਨਾ ਹੋਣ ਕਾਰਨ ਅੱਜ ਕਿਸਾਨਾਂ ਵੱਲੋਂ ਪਿੰਡ ਰਾਏਧਰਾਨਾ ਵਿਖੇ ਰੋਡ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ, ਇਸ ਮੌਕੇ ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਯੂਥ ਵਿੰਗ ਦੇ ਸੂਬਾ ਪ੍ਰਧਾਨ ਭੁਪਿੰਦਰ ਸਿੰਘ ਲੌਂਗੋਵਾਲ ਤੇ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਦੇ ਜ਼ਿਲ੍ਹੇ ਅੰਦਰ ਵੀ ਕਿਸਾਨਾਂ ਤੇ ਮਜ਼ਦੂਰਾਂ ਦੀ ਰੱਜ ਕੇ ਬੇਕਦਰੀ ਕੀਤੀ ਜਾ ਰਹੀ ਹੈ, ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਫ਼ਸਲ ਮਹੀਨਿਆ ਤੋਂ ਮੰਡੀਆ ’ਚ ਰੁਲ ਰਹੀ ਹੈ।

ਇਹ ਖਬਰ ਵੀ ਪੜ੍ਹੋ : Punjab News: ਅੰਤਰਰਾਜੀ ਹਾਈਵੇਅ ਲੁਟੇਰਾ ਗਿਰੋਹ ਸੱਤੀ ਗੈਂਗ ਦਾ ਸਰਗਨਾ ਕਾਬੂ

ਕਿਸਾਨਾਂ ਨੂੰ ਨਮੀ ਚੈਕ ਕਰਨ ਦੇ ਬਹਾਨੇ ਲਗਾਤਾਰ ਮੰਡੀਆਂ ’ਚ ਰੋਲਿਆ ਜਾ ਰਿਹਾ ਹੈ, ਪ੍ਰਵਾਸੀ ਮਜ਼ਦੂਰਾਂ ਦਾ ਵੀ ਬਹੁਤ ਬੁਰਾ ਹਾਲ ਹੈ, ਕੰਮ ਨਾ ਹੋਣ ਕਾਰਨ ਰੋਜ਼ੀ-ਰੋਟੀ ਤੋਂ ਵੀ ਮੁਤਾਜ ਹਨ। ਪ੍ਰਸ਼ਾਸਨ ਵੱਲੋਂ ਬਣਦਾ ਰੋਲ ਨਹੀਂ ਨਿਭਾਇਆ ਜਾ ਰਿਹਾ ਹੈ, ਜਿਸ ਤੋਂ ਅੱਕ ਕੇ ਕਿਸਾਨਾਂ ਤੇ ਮਜ਼ਦੂਰਾਂ ਵੱਲੋਂ ਅੱਜ ਰੋਡ ਜਾਮ ਕਰਕੇ ਸਰਕਾਰ ਤੇ ਪ੍ਰਸ਼ਾਸਨ ਖਿਲਾਫ਼ ਨਾਆਰੇਬਾਜ਼ੀ ਕੀਤੀ ਗਈ। ਇਸ ਮੌਕੇ ਸਤਿਗੁਰ ਸਿੰਘ, ਬਲਬੀਰ ਸਿੰਘ ਰਾਏਧਾਰਾਨਾ, ਸ਼ਿਗਾਰਾ ਸਿੰਘ, ਬਲਜਿੰਦਰ ਸਿੰਘ, ਬੂਟਾ ਸਿੰਘ ਰਾਏਧਰਾਨਾ, ਮਿੱਠੂ ਸਿੰਘ ਹਾਜਰ ਸਨ। Lehragaga News