ਲਖੀਮਪੁਰ ਖੀਰੀ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ,ਦੋਸ਼ੀਆਂ ਉੱਪਰ ਕਾਰਵਾਈ ਦੀ ਮੰਗ ਨੂੰ ਲੈ ਕੇ ਕੀਤਾ ਗਿਆ ਰੇਲਾਂ ਦਾ ਚੱਕਾ ਜਾਮ | Trains Cancelled
Trains Cancelled : ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਭਾਰਤ ਅਤੇ ਕਿਸਾਨ-ਮਜ਼ਦੂਰ ਮੋਰਚੇ ਦੇ ਸੱਦੇ ’ਤੇ ਪੂਰੇ ਭਾਰਤ ਵਿੱਚ 3 ਅਕਤੂਬਰ ਨੂੰ ਲਖੀਮਪੁਰ ਖੀਰੀ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ, ਦੋਸ਼ੀਆਂ ਉੱਪਰ ਕਾਰਵਾਈ ਦੀ ਮੰਗ ਅਤੇ ਕੇਦਰ ਸਰਕਾਰ ਵੱਲੋਂ ਲਿਖਤ ਵਿੱਚ ਮੰਨੀਆਂ ਗਈਆਂ ਮੰਗਾਂ ਲਾਗੂ ਕਰਨ ਦੀ ਮੰਗ ਨੂੰ ਲੈ ਕੇ ਰੇਲਾਂ ਦਾ ਚੱਕਾ ਜਾਮ ਕੀਤਾ ਗਿਆ।
ਫਰੀਦਕੋਟ ਵਿਖੇ ਕੀਤੇ ਗਏ ਰੇਲਾਂ ਦੇ ਚੱਕਾ ਜਾਮ ਮੌਕੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਅਤੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਸੀਨੀਅਰ ਮੀਤ ਪ੍ਰਧਾਨ ਪੰਜਾਬ ਲਾਲ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆ ਕਿਹਾ ਕਿ 3 ਅਕਤੂਬਰ 2021 ਨੂੰ ਭਾਜਪਾ ਦੇ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੈਣੀ ਦੇ ਪੁੱਤਰ ਵੱਲੋਂ ਭਾਜਪਾ ਦੀ ਸਰਪ੍ਰਸਤੀ ਹੇਠ ਇੱਕ ਪੱਤਰਕਾਰ ਅਤੇ ਚਾਰ ਕਿਸਾਨਾਂ ਨੂੰ ਆਪਣੀ ਗੱਡੀ ਥੱਲੇ ਕੁਚਲ ਕੇ ਕਤਲ ਕਰ ਦਿੱਤਾ ਗਿਆ ਸੀ ਪਰ ਇਨਸਾਫ ਦੇਣ ਅਤੇ ਕਾਤਲਾਂ ਨੂੰ ਸਜਾਵਾਂ ਦਿਵਾਉਣ ਦੀ ਬਜਾਏ ਸੱਤਾ ਦੀ ਕੁਰਸੀ ਉੱਪਰ ਬੈਠੇ ਹਾਕਮ ਵੱਲੋਂ ਕਤਲ ਦੇ ਦੋਸ਼ੀ ਆਪਣੇ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੈਣੀ ਅਤੇ ਉਸਦੇ ਪੁੱਤਰ ਆਸ਼ੀਸ਼ ਮਿਸ਼ਰਾ ਟੈਣੀ ਨੂੰ ਬਚਾਉਣ ਲਈ ਹੀ ਯਤਨ ਕੀਤੇ ਗਏ ਜੋ ਕਿ ਅੱਜ 2024 ਤੱਕ ਵੀ ਸੱਤਾ ਦੀ ਕੁਰਸੀ ਉੱਪਰ ਬੈਠੀ ਸੱਤਾਧਾਰੀ ਧਿਰ ਵੱਲੋਂ ਉਸੇ ਤਰ੍ਹਾਂ ਜਾਰੀ ਹਨ।
ਇਹ ਵੀ ਪੜ੍ਹੋ: Murder: ਪੁਰਾਣੀ ਰੰਜਿਸ਼ ਦੇ ਚੱਲਦੇ ਕਾਂਗਰਸੀ ਆਗੂ ਦੇ ਨੌਜਵਾਨ ਪੁੱਤ ਦਾ ਬੇਰਹਮੀ ਨਾਲ ਕਤਲ
ਜਗਜੀਤ ਸਿੰਘ ਡੱਲੇਵਾਲ ਨੇ ਅੱਗੇ ਗੱਲਬਾਤ ਕਰਦੇ ਦੱਸਿਆ ਕਿ ਦਿੱਲੀ ਦੇ ਬਾਰਡਰਾਂ ਉੱਪਰ 13 ਮਹੀਨੇ 13 ਦਿਨ ਚੱਲੇ ਕਿਸਾਨ ਅੰਦੋਲਨ ਦੌਰਾਨ 750 ਤੋਂ ਵੱਧ ਕਿਸਾਨਾਂ ਵੱਲੋਂ ਸ਼ਹੀਦੀਆਂ ਦੇ ਕੇ ਉਹ ਤਿੰਨ ਕਾਲੇ ਕਾਨੂੰਨ ਵਾਪਸ ਕਰਵਾਏ ਗਏ ਸਨ ਅਤੇ ਸਰਕਾਰ ਵੱਲੋਂ ਲਿਖਤ ਵਿੱਚ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਮੰਨਿਆ ਗਿਆ ਸੀ ਅਤੇ ਬਿਜਲੀ ਸੋਧ ਬਿੱਲ ਨੂੰ ਲਾਗੂ ਨਾ ਕਰਨ ਦਾ ਸਰਕਾਰ ਵੱਲੋਂ ਵਾਅਦਾ ਕੀਤਾ ਗਿਆ ਸੀ
ਪ੍ਰੰਤੂ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਰਾਜ ਸਰਕਾਰਾਂ ਨਾਲ ਰਲ ਕੇ ਉਸ ਬਿੱਲ ਨੂੰ ਚਿੱਪ ਵਾਲੇ ਮੀਟਰਾਂ ਦੁਆਰਾ ਪਿੱਛਲੇ ਦਰਵਾਜੇ ਰਾਹੀਂ ਲਾਗੂ ਕਰਨ ਦੀਆਂ ਚਾਲਾਂ ਚਲੀਆਂ ਜਾ ਰਹੀਆਂ ਹਨ ਅਤੇ ਕੇਂਦਰ ਸਰਕਾਰ ਵੱਲੋ ਕਿਸਾਨਾਂ ਮਜ਼ਦੂਰਾਂ ਨਾਲ ਕੀਤਾ ਗਿਆ ਵਾਅਦਾ ਯਾਦ ਕਰਵਾਉਣ ਲਈ ਅਤੇ ਸਰਕਾਰ ਵੱਲੋਂ ਲਿਖਤ ਵਿੱਚ ਮੰਨੀਆਂ ਗਈਆਂ ਉਹਨਾਂ ਹੀ ਮੰਗਾਂ ਨੂੰ ਲਾਗੂ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਭਾਰਤ ਅਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ 13 ਫਰਵਰੀ 2024 ਤੋਂ ਖਨੌਰੀ,ਸ਼ੰਬੂ ਅਤੇ ਰਤਨਪੁਰਾ ਦੇ ਬਾਰਡਰਾਂ ਉੱਪਰ ਕਿਸਾਨ ਅੰਦੋਲਨ 02 ਲੜਿਆ ਜਾ ਰਿਹਾ ਹੈ। Trains Cancelled
ਕਿਸਾਨਾਂ ਦੀ ਫਸਲ ਖੇਤ ਅਤੇ ਮੰਡੀਆਂ ਵਿੱਚ ਰੁਲ ਰਹੀ ਹੈ | Trains Cancelled
ਉਹਨਾਂ ਅੱਗੇ ਗੱਲਬਾਤ ਕਰਦਿਆ ਹੋਇਆ ਕਿਹਾ ਕਿ ਝੋਨੇ ਦੀ ਫਸਲ ਪੱਕ ਕੇ ਖੇਤਾਂ ਵਿੱਚ ਖੜੀ ਖਰਾਬ ਹੋ ਰਹੀ ਹੈ ਪ੍ਰੰਤੂ ਪੰਜਾਬ ਸਰਕਾਰ ਵੱਲੋਂ ਸ਼ੈਲਰ ਮਾਲਕਾਂ,ਆੜਤੀਆਂ ਨਾਲ ਸੰਬੰਧਿਤ ਜਿੰਨਾ ਮੁੱਦਿਆਂ ਨੂੰ ਛੇ ਮਹੀਨੇ ਪਹਿਲਾਂ ਸੁਲਝਾਇਆ ਜਾਣਾ ਚਾਹੀਦਾ ਸੀ ਉਹ ਅੱਜ ਤੱਕ ਪੰਜਾਬ ਸਰਕਾਰ ਵੱਲੋਂ ਨਹੀਂ ਸੁਲਝਾਏ ਗਏ ਜਿਸ ਕਾਰਨ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਖਰੀਦ ਲਈ ਅਗੇਤੇ ਪੁਖਤਾ ਪ੍ਰਬੰਧ ਨਾ ਕਰ ਸਕਣ ਦੀ ਨਾਕਾਮੀ ਕਰਕੇ ਕਿਸਾਨਾਂ ਦੀ ਫਸਲ ਖੇਤ ਅਤੇ ਮੰਡੀਆਂ ਵਿੱਚ ਰੁਲ ਰਹੀ ਹੈ। ਉਹਨਾਂ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਆਪਣੀ ਕੁੰਭ ਕਰਨੀ ਨੀਂਦ ਤੋਂ ਜਾਗੇ ਅਤੇ ਕਿਸਾਨਾਂ ਦੀ ਤੁਰੰਤ ਬਾਂਹ ਫੜਦੇ ਹੋਏ ਝੋਨੇ ਦਾ ਦਾਣਾ ਦਾਣਾ ਚੁੱਕਣ ਦਾ ਪ੍ਰਬੰਧ ਕਰੇ।
ਕਿਸਾਨਾਂ ਨੂੰ ਨਹੀ ਮਿਲ ਰਹੀ ਖਾਦ
ਜਗਜੀਤ ਸਿੰਘ ਡੱਲੇਵਾਲ ਨੇ ਅੱਗੇ ਗੱਲਬਾਤ ਕਰਦੇ ਹੋਏ ਕਿਹਾ ਕਿ ਇੱਕ ਪਾਸੇ ਤਾਂ ਪੰਜਾਬ ਸਰਕਾਰ ਵੱਲੋਂ ਫਸਲੀ ਵਿਭਿੰਨਤਾ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਨੂੰ ਫਸਲੀ ਵਿਭਿੰਨਤਾ ਅਪਣਾਉਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ ਅਤੇ ਦੂਜੇ ਪਾਸੇ ਫਸਲੀ ਵਿਭਿੰਨਤਾ ਨੂੰ ਅਪਣਾਉਣ ਵਾਲੇ ਆਲੂ ਉਤਪਾਦਕ ਕਿਸਾਨਾਂ ਨੂੰ ਡੀਏਪੀ ਖਾਦ ਕਿਸੇ ਵੀ ਪਾਸੇ ਤੋਂ ਨਹੀਂ ਮਿਲ ਰਹੀ ਹੈ ਅਤੇ ਕਣਕ ਦਾ ਸੀਜ਼ਨ ਵੀ ਸਿਰ ਉੱਪਰ ਹੈ ਇਸ ਲਈ ਬਿਨਾਂ ਕਿਸੇ ਵਾਧੂ ਸਮਾਨ ਤੋਂ ਸਰਕਾਰ ਕਿਸਾਨਾਂ ਨੂੰ ਤੁਰੰਤ ਡੀਏਪੀ ਖਾਦ ਮੁਹੱਈਆ ਕਰਵਾਏ।
ਸਰਕਾਰ ਪਰਾਲੀ ਚੁੱਕਣ ਦਾ ਪ੍ਰਬੰਧ ਕਰੇ | Trains Cancelled
ਬੋਹੜ ਸਿੰਘ ਰੁਪੱਈਆਂ ਵਾਲਾ ਜਿਲਾ ਪ੍ਰਧਾਨ ਫਰੀਦਕੋਟ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦੇ ਹੋਏ ਆਖਿਆ ਕਿ ਪੰਜਾਬ ਸਰਕਾਰ ਕਿਸਾਨਾਂ ਉੱਪਰ ਪਰਾਲੀ ਸਾੜਨ ਦੇ ਪਰਚੇ ਦਰਜ ਕਰਨ ਅਤੇ ਜਮਾਂਬੰਦੀ ਵਿੱਚ ਰੈਡ ਐਂਟਰੀਆਂ ਕਰਨ ਦੀ ਬਜਾਏ ਮਾਣਯੋਗ ਸੁਪਰੀਮ ਕੋਰਟ ਅਤੇ ਗ੍ਰੀਨ ਟ੍ਰਿਬਿਊਨਲ ਵੱਲੋ ਕਿਸਾਨਾਂ ਨੂੰ ਫਰੀ ਵਿੱਚ ਮਸ਼ੀਨਰੀ,ਪਰਾਲੀ ਖੇਤ ਵਿੱਚ ਮਰਜ ਕਰਨ ਲਈ ਵਿੱਤੀ ਸਹਾਇਤਾ ਅਤੇ ਕਿਸਾਨਾਂ ਦੇ ਖੇਤਾਂ ਵਿੱਚੋਂ ਪਰਾਲੀ ਚੁੱਕਣ ਦਾ ਪ੍ਰਬੰਧ ਕਰੇ ਅਤੇ ਜੇਕਰ ਪੰਜਾਬ ਸਰਕਾਰ ਕਿਸਾਨਾਂ ਨਾਲ ਕਿਸੇ ਪ੍ਰਕਾਰ ਦੀ ਧੱਕੇਸ਼ਾਹੀ ਕਰਨ ਦੀ ਕੋਸ਼ਿਸ਼ ਕਰੇਗੀ ਤਾਂ ਬੀਕੇਯੂ ਸਿੱਧੂਪੁਰ ਵੱਲੋਂ ਸਰਕਾਰ ਦੀ ਕਿਸੇ ਵੀ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। Trains Cancelled
ਇਸ ਮੌਕੇ ਉਹਨਾਂ ਨਾਲ: ਇੰਦਰਜੀਤ ਸਿੰਘ ਘਣੀਆ ਜਿਲਾ ਜਨਰਲ ਸਕੱਤਰ, ਮੱਖਣ ਸਿੰਘ ਕਾਬਲ ਵਾਲਾ ਜਿਲਾ ਪ੍ਰੈੱਸ ਸਕੱਤਰ ਬੀਕੇਯੂ ਕ੍ਰਾਂਤੀਕਾਰੀ,ਸੁਖਚਰਨ ਸਿੰਘ ਬਲਾਕ ਪ੍ਰਧਾਨ ਗੋਲੇਵਾਲਾ, ਚਰਨਜੀਤ ਸਿੰਘ ਬਲਾਕ ਪ੍ਰਧਾਨ ਫਰੀਦਕੋਟ,ਬਲਜਿੰਦਰ ਸਿੰਘ ਬਾੜਾ ਭਾਈਕਾ ਬਲਾਕ ਪ੍ਰਧਾਨ ਬਾਜਾਖਾਨਾ,ਸ਼ਿੰਦਰਪਾਲ ਸਿੰਘ ਬਲਾਕ ਪ੍ਰਧਾਨ ਜੈਤੋ,ਯੂਥ ਆਗੂ ਜਤਿੰਦਰਜੀਤ ਸਿੰਘ,ਨੈਬ ਸਿੰਘ ਸ਼ੇਰ ਸਿੰਘ ਵਾਲਾ ਕਨਵੀਨਰ ਬਲਾਕ ਸਾਦਿਕ,ਬਲਾਕ ਕੋਟਕਪੂਰਾ ਤੋਂ ਕਮੇਟੀ ਮੈਂਬਰ ਨਿਰਮਲ ਸਿੰਘ ਢਿੱਲਵਾਂ,ਕਮੇਟੀ ਮੈਂਬਰ ਸੁਖਜੀਵਨ ਸਿੰਘ ਢਿੱਲਵਾਂ,ਕਮੇਟੀ ਮੈਂਬਰ ਵਿਪਨ ਸਿੰਘ ਫਿੱਡੇ ਅਤੇ ਬੀਕਯੂ ਕ੍ਰਾਂਤੀਕਾਰੀ ਦੇ ਜਸਵਿੰਦਰ ਸਿੰਘ ਬਲਾਕ ਪ੍ਰਧਾਨ ਜੈਤੋ ਦੀਪ ਸਿੰਘ ਰਾਣਾ ਆਦਿ ਕਿਸਾਨ ਆਗੂ ਹਾਜ਼ਰ ਸਨ।