ਸਾਡੇ ਨਾਲ ਸ਼ਾਮਲ

Follow us

10 C
Chandigarh
Thursday, January 22, 2026
More
    Home Breaking News Harpal Singh ...

    Harpal Singh Cheema Sports Initiative: ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੇ ਯਤਨਾਂ ਸਦਕਾ ਹਲਕਾ ਦਿੜ੍ਹਬਾ ਨੂੰ ਮਿਲੇ ਤਿੰਨ ਖੇਡ ਕੋਚ

    Harpal Singh Cheema Sports Initiative
    Harpal Singh Cheema Sports Initiative: ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੇ ਯਤਨਾਂ ਸਦਕਾ ਹਲਕਾ ਦਿੜ੍ਹਬਾ ਨੂੰ ਮਿਲੇ ਤਿੰਨ ਖੇਡ ਕੋਚ

    ਕਿਹਾ! ਅੰਤਰਰਾਸ਼ਟਰੀ ਪੱਧਰ ਉੱਤੇ ਖੇਡਾਂ ਵਿੱਚ ਪੰਜਾਬ ਕਰੇਗਾ ਦੇਸ਼ ਦੀ ਅਗਵਾਈ | Harpal Singh Cheema Sports Initiative

    • ਖੇਡਾਂ ਦੇ ਮਿਆਰ ਨੂੰ ਉੱਪਰ ਚੁੱਕਣ ਦੇ ਲਈ ਪਿੰਡਾਂ ਵਿੱਚ ਬਣਾਈਆਂ ਜਾ ਰਹੀਆਂ ਖੇਡ ਨਰਸਰੀਆਂ : ਹਰਪਾਲ ਸਿੰਘ ਚੀਮਾ

    ਗੋਬਿੰਦਗੜ੍ਹ ਜੇਜੀਆ (ਭੀਮ ਸੈਨ ਇੰਸਾਂ)। Harpal Singh Cheema Sports Initiative: ਪੰਜਾਬ ਦੇ ਵਿੱਤ ਤੇ ਯੋਜਨਾ ਮੰਤਰੀ ਹਰਪਾਲ ਸਿੰਘ ਚੀਮਾ ਦੇ ਸੁਹਿਰਦ ਯਤਨਾਂ ਸਦਕਾ ਹਲਕਾ ਦਿੜ੍ਹਬਾ ’ਚ ਪੰਜਾਬ ਸਰਕਾਰ ਵੱਲੋਂ ਤਿੰਨ ਖੇਡ ਕੋਚ ਨਿਯੁਕਤ ਕੀਤੇ ਗਏ ਹਨ। ਇਹ ਖੇਡ ਕੋਚ ਹਲਕੇ ਦੇ ਨੌਜਵਾਨਾਂ ਨੂੰ ਵੱਖ-ਵੱਖ ਖੇਡਾਂ ਦੀ ਸਿਖਲਾਈ ਦੇਣਗੇ ਉਥੇ ਹੀ ਸਿਹਤਮੰਦ ਅਤੇ ਨਿਰੋਗ ਜੀਵਨ ਜੀਣ ਲਈ ਸੇਧ ਵੀ ਮੁਹਈਆ ਕਰਵਾਉਣਗੇ। ਇਨ੍ਹਾਂ ਕੋਚਾਂ ਨੇ ਅੱਜ ਹਰਪਾਲ ਸਿੰਘ ਚੀਮਾ ਦੀ ਹਾਜ਼ਰੀ ’ਚ ਆਪਣੀ ਡਿਊਟੀ ਸੰਭਾਲ ਲਈ।

    ਬਲਾਕ ਅਧੀਨ ਪੈਂਦੇ ਪਿੰਡ ਛਾਹੜ੍ਹ ਦੇ ਖੇਡ ਸਟੇਡੀਅਮ ਵਿਖੇ ਇਨ੍ਹਾਂ ਕੋਚਾਂ ਨੂੰ ਖਿਡਾਰੀਆਂ ਦੇ ਰੂਬਰੂ ਕਰਦਿਆਂ ਚੀਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਸੂਬੇ ’ਚ ਖੇਡਾਂ ਦੇ ਮਿਆਰ ਨੂੰ ਉੱਪਰ ਚੁੱਕਣ ਦੇ ਲਈ ਖੇਡ ਨਰਸਰੀਆਂ ਪਿੰਡਾਂ ’ਚ ਬਣਾਈਆਂ ਜਾ ਰਹੀਆਂ ਹਨ। ਇਨ੍ਹਾਂ ਨਰਸਰੀਆਂ ਦੇ ਤਹਿਤ ਹਲਕਾ ਦਿੜ੍ਹਬਾ ਦੇ ਪਿੰਡ ਕੋਹਰੀਆਂ, ਛਾਹੜ ਤੇ ਦਿੜ੍ਹਬਾ ਵਿਖੇ ਵੱਖ-ਵੱਖ ਤਿੰਨ ਖੇਡਾਂ ਦੇ ਕੋਚ ਤਾਇਨਾਤ ਕੀਤੇ ਗਏ ਹਨ। ਦਿੜ੍ਹਬਾ ਵਿਖੇ ਸੁਖਵਿੰਦਰ ਕੌਰ ਕਬੱਡੀ ਕੋਚ। Harpal Singh Cheema Sports Initiative

    ਇਹ ਖਬਰ ਵੀ ਪੜ੍ਹੋ : Yudh Nashyan Virudh: ਬਠਿੰਡਾ ’ਚ ਚੱਲਿਆ ‘ਯੁੱਧ ਨਸ਼ਿਆਂ ਵਿਰੁੱਧ’, ਦੋ ਔਰਤਾਂ ਦੇ ਘਰ ਨਸ਼ਾ ਤਸਕਰੀ ਦੇ ਦੋਸ਼ ਤਹਿਤ ਢਾਹੇ

    ਕੋਹਰੀਆਂ ਵਿਖੇ ਸਤਜਿੰਦਰ ਕੌਰ ਵਾਲੀਵਾਲ ਕੋਚ ਤੇ ਛਾਹੜ ਵਿਖੇ ਸੂਰਜ ਕੁਮਾਰ ਫੁਟਬਾਲ ਕੋਚ ਦੀ ਨਿਯੁਕਤੀ ਹੋਈ ਹੈ। ਹਰਪਾਲ ਸਿੰਘ ਚੀਮਾ ਨੇ ਇਹਨਾਂ ਕੋਚਾਂ ਨੂੰ ਵਧਾਈਆਂ ਦਿੰਦਿਆਂ ਆਦੇਸ਼ ਦਿੱਤੇ ਗਏ ਕਿ ਪਿੰਡਾਂ ’ਚ ਜ਼ਿਆਦਾ ਤੋਂ ਜ਼ਿਆਦਾ ਯੂਥ ਨੂੰ ਗਰਾਊਂਡਾਂ ਨਾਲ ਜੋੜ ਕੇ ਪੰਜਾਬ ’ਚ ਖੇਡਾਂ ਦੇ ਮਿਆਰ ਨੂੰ ਉੱਚਾ ਚੁੱਕਿਆ ਜਾਵੇ। ਉਹਨਾਂ ਕਿਹਾ ਕਿ ਹੁਣ ਉਹ ਸਮਾਂ ਦੂਰ ਨਹੀਂ, ਜਦੋਂ ਪੰਜਾਬ ਦੇ ਪਿੰਡਾਂ ਵਿਚੋਂ ਨਿਕਲ ਕੇ ਨੌਜਵਾਨ ਮੁੰਡੇ ਕੁੜੀਆਂ ਅੰਤਰਰਾਸ਼ਟਰੀ ਪੱਧਰ ਉੱਤੇ ਦੇਸ਼ ਦੀ ਅਗਵਾਈ ਕਰਨਗੇ ਤੇ ਨਾਮਣਾ ਖੱਟਣਗੇ।

    ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਨਾਲੋਂ ਦੂਰ ਕਰਕੇ ਖੇਡਾਂ ਨਾਲ ਜੋੜਨ ਲਈ ਜਿੱਥੇ ਖੇਡਾਂ ਵਤਨ ਪੰਜਾਬ ਦੀਆਂ ਸ਼ੁਰੂ ਕਰਵਾਈਆਂ ਗਈਆਂ ਹਨ ਉਥੇ ਹੀ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ਉੱਤੇ ਨਾਮ ਚਮਕਾਉਣ ਵਾਲੇ ਖਿਡਾਰੀਆਂ ਨੂੰ ਨੌਕਰੀਆਂ ਤੇ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਦੇ ਖੇਤਰ ’ਚ ਪੰਜਾਬ ਦਾ ਭਵਿੱਖ ਬਹੁਤ ਹੀ ਸੁਨਹਿਰਾ ਹੈ। ਉਹਨਾਂ ਨੌਜਵਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਖੇਡਾਂ ਤੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਸ਼ੁਰੂ ਕੀਤੀਆਂ ਯੋਜਨਾਵਾਂ ਦਾ ਲਾਭ ਲੈਣ। Harpal Singh Cheema Sports Initiative

    ਇਸ ਮੌਕੇ ਉਨ੍ਹਾਂ ਨਾਲ ਨਗਰ ਸੁਧਾਰ ਟਰੱਸਟ ਸੰਗਰੂਰ ਦੇ ਚੇਅਰਮੈਨ ਹਰਪ੍ਰੀਤ ਸਿੰਘ ਪੀਤੂ, ਓ ਐਸ ਡੀ ਤਪਿੰਦਰ ਸਿੰਘ ਸੋਹੀ, ਜ਼ਿਲ੍ਹਾ ਖੇਡ ਅਫ਼ਸਰ ਨਵਦੀਪ ਸਿੰਘ ਅਤੇ ਵੱਡੀ ਗਿਣਤੀ ’ਚ ਇਲਾਕਾ ਨਿਵਾਸੀ ਤੇ ਖਿਡਾਰੀ ਹਾਜ਼ਰ ਸਨ। ਗੋਬਿੰਦਗੜ੍ਹ ਜੇਜੀਆ ਪਿੰਡ ਛਾਹੜ ਦੇ ਸਟੇਡੀਅਮ ਵਿਖੇ ਕੋਚਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਾਣ ਦਾ ਦ੍ਰਿਸ਼।