ਸਾਡੇ ਨਾਲ ਸ਼ਾਮਲ

Follow us

25.1 C
Chandigarh
Thursday, February 19, 2026
More
    Home Breaking News ਦਵਾਈਆਂ ਦੀਆਂ ਵ...

    ਦਵਾਈਆਂ ਦੀਆਂ ਵੱਧ ਕੀਮਤਾਂ ਕਾਰਨ ਜਨਤਾ ਦੀ ਲੁੱਟ ਕਰਨ ਵਾਲਿਆਂ ’ਤੇ ਛੇਤੀ ਹੋਵੇਗਾ ਐਕਸ਼ਨ

    High Prices Of Medicines

    ਦਵਾਈਆਂ ਦੀਆਂ ਵੱਧ ਕੀਮਤਾਂ ਕਾਰਨ ਜਨਤਾ ਦੀ ਲੁੱਟ ਦਾ ਹੱਲ ਲੱਭਣ ਲਈ ਪੰਜਾਬ ਵਿਧਾਨ ਸਭਾ ’ਚ ਅਹਿਮ ਵਿਚਾਰ-ਵਟਾਂਦਰਾ 21 ਫ਼ਰਵਰੀ ਨੂੰ

    •  ਵਿਧਾਨ ਸਭਾ ਸਪੀਕਰ ਵੱਲੋਂ ਸੱਦੀ ਮੀਟਿੰਗ ਵਿੱਚ ਸ਼ਾਮਲ ਹੋਣਗੇ ਮੰਤਰੀ, ਵਿਧਾਇਕ, ਮਾਹਰ ਅਤੇ ਸਮਾਜਕ ਸੰਸਥਾਵਾਂ ਦੇ ਨੁਮਾਇੰਦੇ

    (ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ’ਚ ਦਵਾਈਆਂ ਦੀਆਂ ਵੱਧ ਕੀਮਤਾਂ ਕਾਰਨ ਜਨਤਾ ਦੀ ਹੋ ਰਹੀ ਲੁੱਟ-ਖਸੁੱਟ ਦਾ ਸਥਾਈ ਹੱਲ ਲੱਭਣ ਲਈ ਪੰਜਾਬ ਵਿਧਾਨ ਸਭਾ ’ਚ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਮਾਹਰਾਂ ਦੀ ਅਹਿਮ ਮੀਟਿੰਗ 21 ਫ਼ਰਵਰੀ ਨੂੰੰ ਸੱਦੀ ਗਈ ਹੈ।
    ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਜਨਤਾ ਨੂੰੰ ਦਰਪੇਸ਼ ਵੱਖ-ਵੱਖ ਮਾਮਲਿਆਂ ਸਬੰਧੀ ਵਿਚਾਰ-ਵਟਾਂਦਰੇ ਦੀ ਲੜੀ ਤਹਿਤ ਇਸ ਭਖਦੇ ਮਸਲੇ ਬਾਰੇ ਇਹ ਵਿਚਾਰ ਚਰਚਾ ਉਲੀਕੀ ਗਈ ਹੈ ਕਿਉਂਕਿ ਇਹ ਆਮ ਧਾਰਨਾ ਹੈ ਕਿ ਦਵਾਈਆਂ ਦੀ ਉੱਚ ਐਮਆਰਪੀ ਉੱਤੇ ਵਿੱਕਰੀ ਕਾਰਨ ਜਨਤਾ ਦੀ ਲੁੱਟ-ਖਸੁੱਟ ਹੋ ਰਹੀ ਹੈ ਅਤੇ ਦਵਾਈਆਂ ਗ਼ਰੀਬਾਂ ਦੀ ਪਹੁੰਚ ਤੋਂ ਬਾਹਰ ਹੁੰਦੀਆਂ ਜਾ ਰਹੀਆਂ ਹਨ, ਇਸ ਲਈ ਲੋਕ ਹਿੱਤ ਨਾਲ ਜੁੜੀ ਇਸ ਸਮੱਸਿਆ ਦਾ ਹੱਲ ਲੱਭਣਾ ਸਮੇਂ ਦੀ ਮੁੱਖ ਲੋੜ ਹੈ।

    ਉਨਾਂ ਕਿਹਾ ਕਿ ਜਨਤਾ ਅਤੇ ਸਰਕਾਰ ਦਰਮਿਆਨ ਕੜੀ ਵਜੋਂ ਕੰਮ ਕਰਦੇ ਵਿਧਾਇਕ ਸਾਹਿਬਾਨ ਨੂੰੰ ਇਸ ਮਾਮਲੇ ਸਬੰਧੀ ਜਾਗਰੂਕ ਕਰਨ ਅਤੇ ਇਸ ਦੇ ਪੁਖ਼ਤਾ ਹੱਲ ਲਈ ਯੋਗ ਕਦਮ ਚੁੱਕਣ ਦੇ ਮੱਦੇਨਜ਼ਰ ਇਹ ਮੀਟਿੰਗ ਉਲੀਕੀ ਗਈ ਹੈ ਤਾਂ ਜੋ ਵਿਧਾਇਕ ਇਸ ਲੋਕ ਹਿੱਤ ਦੇ ਮੁੱਦੇ ’ਤੇ ਸਦਨ ਅੰਦਰ ਸਾਰਥਕ ਬਹਿਸ ਕਰ ਸਕਣ ਅਤੇ ਜਨਤਾ ਨੂੰੰ ਸਹੀ ਸੇਧ ਦੇ ਸਕਣ। ਮੀਟਿੰਗ ਵਿੱਚ ਕੈਬਨਿਟ ਮੰਤਰੀਆਂ ਤੇ ਵਿਧਾਇਕਾਂ ਤੋਂ ਇਲਾਵਾ ਸਿਹਤ ਮਾਹਰ ਅਤੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਸ਼ਾਮਲ ਹੋਣਗੇ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ।

    LEAVE A REPLY

    Please enter your comment!
    Please enter your name here