ਚੋਰੀ ਦੀਆਂ ਘਟਨਾਵਾਂ ਨੂੰ ਲੈ ਕੇ ਪਿੰਡ ਵਾਸੀਆਂ ਨੇ ਪਾਤੜਾਂ ਜਾਖਲ ਰੋਡ ’ਤੇ ਲਾਇਆ ਧਰਨਾ

Dharna

ਪਿੰਡ ਵਾਸੀਆਂ ਦਾ ਰੋਸ ਹੈ ਕਿ ਪੁਲਿਸ ਚੋਰਾਂ ਖਿਲਾਫ ਕੋਈ ਕਾਰਵਾਈ ਨਹੀਂ ਕਰ ਰਹੀ

(ਸੱਚ ਕਹੂੰ ਨਿਊਜ਼) ਸੰਗਰੂਰ। ਸੂਬੇ ’ਚ ਲੁੱਟ-ਖੋਹ ਤੇ ਚੋਰੀਆਂ ਦੇ ਮਾਮਲੇ ਲਗਾਤਰ ਵਧ ਰਹੇ ਹਨ। ਜ਼ਿਲ੍ਹਾ ਸੰਗਰੂਰ ਦੇ ਪਿੰਡ ਬੱਲਰਾਂ ਵਾਸੀਆਂ ਨੇ ਪਿੰਡ ’ਚ ਲਗਾਤਾਰ ਵਾਪਰ ਰਹੀਆਂ ਚੋਰੀਆਂ ਦੀਆਂ ਘਟਨਾਵਾਂ ਨੂੰ ਲੈ ਕੇ ਪਾਤੜਾਂ ਜਾਖਲ ਰੋਡ ਪੁਲਿਸ ਥਾਣਾ ਮੂਣਕ ਮੂਹਰੇ ਧਰਨਾ (Dharna) ਲਾ ਦਿੱਤਾ। ਰੋਡ ਜਾਮ ਹੋਣ ਕਾਰਨ ਵਾਹਨਾਂ ਦੀਆਂ ਲੰਮੀਆਂ ਲੰਮੀਆਂ ਕਤਰਾਂ ਲੱਗ ਗਿਆ ਤੇ ਰੋਡ ਪੂਰੀ ਤਰ੍ਹਾਂ ਜਾਮ ਕਰ ਦਿੱਤਾ ਗਿਆ।  ਧਰਨੇ ’ਚ ਵੱਡੀ ਗਿਣਤੀ ’ਚ ਪਿੰਡ ਦੇ ਲੋਕ ਮੌਜ਼ੂਦ ਸਨ। ਧਰਨੇ ਦੌਰਾਨ ਲੋਕਾਂ ਨੇ ਪ੍ਰਸ਼ਾਸਨ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤਾ ਤੇ ਚੋਰਾਂ ਖਿਲਾਫ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ।  ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਇਲਾਕੇ ’ਚ ਲਗਾਤਾਰ ਚੋਰੀਆਂ ਦੀਆਂ ਘਟਨਾਵਾਂ ਵੱਧ ਰਹੀਆਂ ਹਨ ਤੇ ਰੋਜ਼ਾਨਾ ਨੇੜੇ-ਤੇੜੇ ਪਿੰਡਾਂ ’ਚ ਚੋਰੀਆਂ ਹੋ ਰਹੀਆਂ ਹਨ ਪਰ ਪ੍ਰਸ਼ਾਸਨ ਕੁੰਭ ਕਰਨੀ ਦੀ ਨੀਂਦ ਸੁੱਤਾ ਪਿਆ ਹੈ।

ਪ੍ਰਸ਼ਾਸਨ ਦਾ ਇਸ ਵੱਲ ਕੋਈ ਧਿਆਨ ਨਹੀਂ ਹੈ। ਉਨ੍ਹਾਂ ਕਿਹਾ ਇਲਾਕੇ ’ਚ ਹੋ ਰਹੀਆਂ ਚੋਰੀਆਂ ਨੂੰ ਰੋਕਣ ਤੇ ਸਖਤ ਕਾਰਵਾਈ ਕਰਨ ਲਈ ਇਹ ਧਰਨਾ ਦਿੱਤਾ ਗਿਆ ਹੈ ਤਾਂ ਜੋ ਪ੍ਰਸ਼ਾਸਨ ਇਨ੍ਹਾਂ ਸ਼ਰਾਰਤੀ ਅਨਸਰਾਂ ਨੂੰ ਠੱਲ ਪਾਵੇ। ਉਹਨਾਂ ਦਾ ਰੋਸ ਹੈ ਕਿ ਪੁਲਿਸ ਚੋਰਾਂ ਖਿਲਾਫ ਸਖਤ ਕਾਰਵਾਈ ਨਹੀਂ ਕਰ ਰਹੀ। ਧਰਨੇ ਕਾਰਨ ਜਾਮ ਲੱਗ ਗਿਆ ਤੇ ਟਰੈਫਿਕ ਆਵਾਜਾਈ ਪੂਰੀ ਤਰ੍ਹਾਂ ਠੱਪ ਹੋ ਗਈ ਹੈ। ਜਿਸ ਕਾਰਨ ਰਾਹਗੀਰਾਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।

ਇਹ ਵੀ ਪੜ੍ਹੋ :  ਨਰੇਗਾ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਬਹੁਜਨ ਸਮਾਜ ਪਾਰਟੀ ਨੇ ਲਾਇਆ ਧਰਨਾ

ਮੌਕੇ ’ਤੇ ਪੁੱਜੇ ਐਸਐਚਓ ਨੇ ਪਿੰਡ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਪੁਲਿਸ ਆਪਣਾ ਕੰਮ ਕਰੇਗੀ ਤੇ ਜੋ ਵੀ ਕੋਈ ਚੋਰੀ ਕਰਦਾ ਫੜ੍ਹਿਆ ਗਿਆ ਤਾਂ ਉਸਦੇ ਖਿਲ਼ਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਬਾਅਦ ਪਿੰਡ ਵਾਸੀਆਂ ਨੇ ਧਰਨਾ ਖਤਮ ਕਰ ਦਿੱਤਾ। ਪਿੰਡ ਵਾਸੀਆਂ ਨੇ ਪੁਲਿਸ ਨੂੰ ਸੋਮਵਾਰ ਦਾ ਸਮਾਂ ਦਿੱਤਾ ਹੈ ਕਿ ਚੋਰਾਂ ਵੱਲੋਂ ਚੋਰੀ ਕੀਤਾ ਸਮਾਨ ਬਰਾਮਦ ਕੀਤਾ ਜਾਵੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ