ਸਾਡੇ ਨਾਲ ਸ਼ਾਮਲ

Follow us

9.6 C
Chandigarh
Saturday, January 24, 2026
More
    Home Breaking News ਮੀਂਹ ਕਾਰਨ ਵੱਡ...

    ਮੀਂਹ ਕਾਰਨ ਵੱਡੀ ਨਦੀ ’ਚ ਪਾਣੀ ਦਾ ਪੱਧਰ ਵਧਿਆ

    Rain

    ਜ਼ਿਲ੍ਹਾ ਪ੍ਰਸ਼ਾਸਨ ਨੇ ਵੱਡੀ ਨਦੀ ਨਾਲ ਲੱਗਦੇ ਘਰਾਂ ਨੂੰ ਖਾਲੀ ਕਰਨ ਲਈ ਕਿਹਾ | Rain

    ਪਟਿਆਲਾ (ਖੁਸਵੀਰ ਸਿੰਘ ਤੂਰ)। ਅੱਜ ਸਵੇਰ ਤੋ ਪਏ ਮੀਂਹ (Rain) ਕਾਰਨ ਪਟਿਆਲਾ ਸਹਿਰ ਜਲ-ਥਲ ਹੋ ਗਿਆ ਉਥੇ ਹੀ ਪਟਿਆਲਾ ਦੇ ਨਾਲ ਲੱਗਦੀ ਵੱਡੀ ਅਤੇ ਛੋਟੀ ਨਦੀ ਵਿਚ ਪਾਣੀ ਦਾ ਪੱਧਰ ਵੱਧ ਗਿਆ। ਪਟਿਆਲਾ ਪ੍ਰਸ਼ਾਸਨ ਨੇ ਵੱਡੀ ਨਦੀ ਨਾਲ ਲਗਦੇ ਘਰਾਂ ਨੂੰ ਖਾਲੀ ਕਰਨ ਲਈ ਕਿਹਾ ਗਿਆ ਹੈ ਅਤੇ ਉਨ੍ਹਾਂ ਦੀ ਰਿਹਾਇਸ਼ ਦੇ ਬਦਲਵੇਂ ਪ੍ਰਬੰਧ ਪ੍ਰੇਮ ਬਾਗ ਪੈਲੇਸ ਵਿੱਚ ਕੀਤੇ ਗਏ ਹਨ।

    ਇਧਰ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਮੀਹ ’ਚ ਵੱਡੀ ਤੇ ਛੋਟੀ ਨਦੀ ਦਾ ਦੌਰਾ ਕੀਤਾ ਤੇ ਲੋਕਾਂ ਨੂੰ ਅਪੀਲ ਕੀਤੀ ਕਿ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰਾਂ ਚੌਕਸ ਹੈ ਤੇ ਕੋਈ ਡਰ ਵਾਲੀ ਸਥਿਤੀ ਨਹੀਂ ਹੈ, ਜੋ ਵੀ ਲੋੜੀਂਦੇ ਕਦਮ ਉਠਾਏ ਕਦਮ ਜਾ ਰਹੇ ਹਨ ਉਹ ਅਹਿਤਿਆਦ ਵਜੋਂ ਹਨ, ਜਿਹੜੇ ਵੱਡੀ ਨਦੀ ਦੇ ਜ਼ਿਆਦਾ ਨੇੜੇ ਘਰ ਹਨ ਉਨ੍ਹਾਂ ਨੂੰ ਅਹਿਤਿਆਦ ਵਜੋਂ ਸੁਰੱਖਿਅਤ ਸਥਾਨਾਂ ਉਤੇ ਜਾਣ ਲਈ ਕਿਹਾ ਗਿਆ ਹੈ। (Rain)

    Rain

    ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਜ਼ਿਲ੍ਹੇ ’ਚ ਪੈਂਦੇ ਨਦੀਆਂ, ਨਾਲਿਆਂ ਅਤੇ ਸਵੇਦਨਸ਼ੀਲ ਖੇਤਰਾਂ ਦਾ ਦੌਰਾ ਕੀਤਾ ਗਿਆ ਤੇ ਲੋਕਾਂ ਨੂੰ ਅਪੀਲ ਕੀਤੀ ਗਈ ਕੇ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ। ਦੱਸਿਆ ਜਾ ਰਿਹਾ ਹੈ ਕਿ ਸੁਖਨਾ ਝੀਲ ਦੇ ਗੇਟ ਖੋਲ੍ਹਣ ਤੋਂ ਬਾਅਦ ਬਹੁਤ ਸਾਰੇ ਇਲਾਕਿਆਂ ਵਿੱਚ ਪਾਣੀ ਆਉਣ ਦੀ ਸੰਭਾਵਨਾ ਹੈ। ਇਸ ਦੌਰਾਨ ਪਟਿਆਲਾ ਦੀ ਵੱਡੀ ਨਦੀ ਵੀ ਇਸ ਪਾਣੀ ਦੀ ਮਾਰ ਹੇਠ ਆਉਂਦੀ ਹੈ।

    ਇਹ ਵੀ ਪੜ੍ਹੋ : ਇੰਝ ਸ਼ਾਨ ਨਾਲ ਹੋਈ ਆਖ਼ਰੀ ਵਿਦਾਈ ਕਿ ਮੋਹਤਬਰਾਂ ਦਿਖਾਈ ਹਰੀ ਝੰਡੀ!

    LEAVE A REPLY

    Please enter your comment!
    Please enter your name here