ਸਾਧ-ਸੰਗਤ ਨੇ ਮਾਨਵਤਾ ਭਲਾਈ ਕਾਰਜਾਂ ਨੂੰ ਹੋਰ ਰਫ਼ਤਾਰ ਦੇਣ ਲਈ ਕੀਤਾ ਪ੍ਰਣ
ਗਿੱਦੜਬਾਹਾ, (ਰਾਜਵਿੰਦਰ ਬਰਾੜ)। ਡੇਰਾ ਸੱਚਾ ਸੌਦਾ ਦੇ ਸਥਾਪਨਾ ਦਿਵਸ ਤੇ ਜਾਮ-ਏ-ਇੰਸਾਂ ਦੀ ਖੁਸ਼ੀ ਵਿਚ ਪਿੰਡ ਕੋਟਭਾਈ ਦੀ ਸਾਧ-ਸੰਗਤ ਵੱਲੋਂ ਨਾਮ ਚਰਚਾ ਕੀਤੀ ਗਈ। ਨਾਮ ਚਰਚਾ ’ਚ ਵੱਡੀ ਗਿਣਤੀ ’ਚ ਸਾਧ-ਸੰਗਤ ਨੇ ਪਹੁੰਚ ਕੇ ਆਪਣੀ ਹਾਜ਼ਰੀ ਲਗਾਵਈ। ਨਾਮ ਚਰਚਾ ਦੌਰਾਨ ਸਾਧ-ਸੰਗਤ ਨੇ ਪੂਜਨੀਕ ਗੁਰੂ ਜੀ ਵੱਲੋਂ ਚਲਾਏ ਗਏ ਮਾਨਵਤਾ ਭਲਾਈ ਦੇ 139 ਕਾਰਜਾਂ ਨੂੰ ਹੋਰ ਵੱਧ-ਚੜ੍ਹ ਕੇ ਕਰਨ ਦਾ ਪ੍ਰਣ ਲਿਆ।
ਨਾਮ ਚਰਚਾ ਮੌਕੇ ਸਾਧ-ਸੰਗਤ ਨੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਪ੍ਰੇਰਨਾਵਾਂ ’ਤੇ ਚੱਲਦਿਆਂ 29 ਲ਼ੋੜਵੰਦ ਬੱਚਿਆਂ ਨੂੰ ਸ਼ਟੇਸ਼ਨਰੀ ਵੰਡੀ। ਇਸ ਮੌਕੇ ਕੁਲਦੀਪ ਸਿੰਘ ਭੰਗੀਦਾਸ ਪਿੰਡ ਕੋਟਭਾਈ,ਦਰਸ਼ਨ ਸਿੰਘ,ਚੇਤਨ ਸਿੰਘ,ਬਲਕਰਨ ਸਿੰਘ,ਕ੍ਰਿਸ਼ਨ ਕੁਮਾਰ,ਬਲਵੀਰ ਸਿੰਘ,ਭੈਣ ਪ੍ਰਵੀਨ ਇੰਸਾਂ,ਭੈਣ ਕਰਮਜੀਤ ਕੌਰ ਅਤੇ ਵੱਡੀ ਗਿਣਤੀ ਵਿੱਚ ਪਿੰਡ ਕੋਟਭਾਈ ਦੀ ਸਮੂਹ ਸਾਧ ਸੰਗਤ ਹਾਜ਼ਰ ਸੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ