ਮੁੱਖ ਮੰਤਰੀ ਨੇ ਸਿਹਤ ਵਿਭਾਗ ਦੇ ਅਫ਼ਸਰਾਂ ਨਾਲ ਕੀਤੀ ਮੀਟਿੰਗ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਵੱਲੋਂ ਤੀਜੇ ਦਿਨ ਵੀ ਮੀਟਿੰਗਾਂ ਦਾ ਦੌਰ ਜਾਰੀ ਰਿਹਾ। ਮੁੱਖ ਮੰਤਰੀ ਮਾਨ ਸੂਬੇ ਦੇ ਅਧਿਕਾਰੀਆਂ ਨੂੰ ਮਿਲ ਕੇ ਜ਼ਰੂਰੀ ਦਿਸ਼ਾ-ਨਿਰਦੇਸ਼ ਦੇ ਰਹੇ ਹਨ। ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਵੱਖ-ਵੱਖ ਵਿਭਾਗਾਂ ਦੇ ਸਕੱਤਰਾਂ ਨਾਲ ਸਿਹਤ ਵਿਭਾਗ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਸੀਐਮ ਮਾਨ ਨੇ ਹਸਪਤਾਲਾਂ ਨੂੰ ਅਪਗ੍ਰੇਡ ਕਰਨ ਅਤੇ ਨਵੇਂ ਆਮ ਆਦਮੀ ਕਲੀਨਿਕ ਬਾਰੇ ਚਰਚਾ ਕੀਤੀ।
ਇਹ ਵੀ ਪੜ੍ਹੋ : ਤਿੰਨ ਸੂਬਿਆਂ ‘ਚ ਭਾਜਪਾ ਦੀ ਜਿੱਤ ‘ਤੇ ਪੀਐਮ ਮੋਦੀ ਨੇ ਦਿੱਤਾ ਵੱਡਾ ਬਿਆਨ
ਮੁੱਖ ਮੰਤਰੀ ਨੇ ਸਿਹਤ ਵਿਭਾਗ ਦੇ ਅਫ਼ਸਰਾਂ ਨਾਲ ਪੰਜਾਬ ‘ਚ ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਲਈ ਵਿਸਥਾਰਤ ਚਰਚਾ ਕੀਤੀ ਗਈ। ਮੁੱਖ ਮੰਤਰੀ ਨੇ ਕਿਹਾ ਕਿ 100 ਦੇ ਕਰੀਬ ਨਵੇਂ ਆਮ ਆਦਮੀ ਕਲੀਨਿਕ ਹੋਰ ਤਿਆਰ ਹੋ ਚੁੱਕੇ ਹਨ ਜੋ ਕਿ ਛੇਤੀ ਹੀ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ। ਉਨ੍ਹਾਂ ਨਵੇਂ ਮੈਡੀਕਲ ਕਾਲਜਾਂ ਦੇ ਕੰਮ ਦੀ ਵੀ ਸਮੀਖਿਆ ਕੀਤੀ।