ਵੱਡੀ ਗਿਣਤੀ ’ਚ ਪੁੱਜੀ ਸਾਧ-ਸੰਗਤ
(ਗੁਰਪ੍ਰੀਤ ਸਿੰਘ) ਸੰਗਰੂਰl ਜ਼ਿਲ੍ਹਾ ਸੰਗਰੂਰ ਦੀ ਸਪੈਸ਼ਲ ਨਾਮ ਚਰਚਾ ਅੱਜ ਨਾਮ ਚਰਚਾ ਘਰ ਸੰਗਰੂਰ ਵਿਖੇ ਹੋਈ। ਇਸ ਦੌਰਾਨ ਭਿਆਨਕ ਗਰਮੀ ਦੇ ਬਾਵਜ਼ੂਦ ਵੱਡੀ ਗਿਣਤੀ ’ਚ ਸਾਧ-ਸੰਗਤ ਨੇ ਨਾਮ ਚਰਚਾ ’ਚ ਹਾਜ਼ਰੀ ਲਗਵਾਈ। ਇਸ ਦੌਰਾਨ ਸਾਧ-ਸੰਗਤ ਵੱਲੋਂ ਮਾਨਵਤਾ ਭਲਾਈ ਦੇ ਕਾਰਜ ਕੀਤੇ ਗਏ। ਨਾਮ ਚਰਚਾ ਦੀ ਸ਼ੁਰੂਆਤ ਪਵਿੱਤਰ ਨਾਅਰੇ ਧੰਨ-ਧੰਨ ਸਤਿਗੁਰੂ ਤੇਰਾ ਹੀ ਆਸਰਾ ਨਾਲ ਕੀਤੀ। ਇਸ ਤੋਂ ਬਾਅਦ ਕਵੀਰਾਜ ਵੀਰਾਂ ਨੇ ਪਵਿੱਤਰ ਗ੍ਰੰਥਾਂ ’ਚੋਂ ਸਤਿਗੁਰੂ ਦੀ ਮਹਿਮਾ ਦਾ ਗੁਣਗਾਨ ਕੀਤਾ।
ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚੱਲਦਿਆਂ ਸਰਵ ਧਰਮ ਸੰਗਮ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ 139 ਮਾਨਵਤਾ ਭਲਾਈ ਕਾਰਜਾਂ ਨੂੰ ਕਰਨ ’ਚ ਜੁਟੀ ਹੋਈ ਹੈ। ਨਾਮ ਚਰਚਾ ਮੌਕੇ ਸਾਧ-ਸੰਗਤ ਨੇ ਇਨ੍ਹਾਂ ਮਾਨਵਤਾ ਭਲਾਈ ਕਾਰਜਾਂ ਨੂੰ ਹੋਰ ਵੱਧ-ਚੜ ਕੇ ਕਰਨ ਦਾ ਪ੍ਰਣ ਵੀ ਲਿਆ। ਭਿਆਨਕ ਗਰਮੀ ਦੇ ਮੱਦੇਨਜ਼ਰ ਸਾਧ-ਸੰਗਤ ਦੀ ਸੁਵਿਧਾ ਲਈ ਠੰਢੇ ਮਿੱਠੇ ਪਾਣੀ ਦੀਆਂ ਛਬੀਲਾਂ ਲਾਈਆਂ ਗਈਆਂ। ਸਾਧ-ਸੰਗਤ ਦੇ ਵਾਹਨਾਂ ਲਈ ਟੈ੍ਰਫਿਕ ਗਰਾਊਂਡ ਵੀ ਬਣਾਇਆ ਗਿਆ ਸੀl ਨਾਮ ਚਰਚਾ ਦੀ ਸਮਾਪਤੀ ’ਤੇ ਸਾਧ-ਸੰਗਤ ਨੂੰ ਲੰਗਰ ਭੋਜਨ ਵੀ ਛਕਾਇਆ ਗਿਆ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ