ਪ੍ਰਧਾਨ ਮੰਤਰੀ ਮੋਦੀ ਦੀ ਫੇਰੀ ਦੌਰਾਨ ਕਿਸਾਨ ਜਥੇਬੰਦੀਆਂ ਨੂੰ ਪ੍ਰਸ਼ਾਸਨ ਨੇ ਪ੍ਰੋਗਰਾਮ ਨਾ ਕਰਨ ਲਈ ਕਿਹਾ

Farmers Organizations Sachkahoon

ਮੋਰਚੇ ਵੱਲੋਂ ਤੈਅ ਕੀਤੇ ਅਨੁਸਾਰ ਹੀ ਕਰਾਂਗੇ ਪ੍ਰੋਗਰਾਮ : ਅਵਤਾਰ ਮਹਿਮਾ

(ਸਤਪਾਲ ਥਿੰਦ) ਫਿਰੋਜ਼ਪੁਰ। ਫਿਰੋਜ਼ਪੁਰ ਦੀਆਂ ਕਿਸਾਨ ਜਥੇਬੰਦੀਆਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬੁਲਾ ਕੇ ਪ੍ਰਧਾਨ ਮੰਤਰੀ ਮੋਦੀ ਦੀ ਫੇਰੀ ਦੌਰਾਨ ਕੋਈ ਵੀ ਰੋਸ ਪ੍ਰਦਰਸ਼ਨ ਨਾ ਕਰਨ ਲਈ ਕਿਹਾ ਗਿਆ । ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਐੱਸਐੱਸਪੀ ਫਿਰੋਜਪੁਰ ਅਤੇ ਡੀਸੀ ਫਿਰੋਜ਼ਪੁਰ ਨਾਲ ਮੀਟਿੰਗ ਕਰਾਉਣ ਲਈ ਬੁਲਾਇਆ ਗਿਆ ਸੀ ਪਰ ਇਹ ਦੋਵੇਂ ਮੁੱਖ ਅਫਸਰ ਮੌਕੇ ’ਤੇ ਹਾਜ਼ਰ ਨਹੀਂ ਸਨ। ਇਸ ਲਈ ਜਥੇਬੰਦੀਆਂ ਦੀ ਮੀਟਿੰਗ ਏਡੀਸੀ ਫਿਰੋਜ਼ਪੁਰ ਨਾਲ ਕਰਵਾਈ ਗਈ ਜਿਨ੍ਹਾਂ ਨੇ ਕਿਸਾਨਾਂ ਨੂੰ ਰੋਸ ਪ੍ਰਦਰਸ਼ਨ ਨਾ ਕਰਨ ਲਈ ਕਿਹਾ।

ਜਾਣਕਾਰੀ ਦਿੰਦੇ ਹੋਇਆਂ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਪ੍ਰੈਸ ਸਕੱਤਰ ਅਵਤਾਰ ਸਿੰਘ ਮਹਿਮਾ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਜਥੇਬੰਦੀਆਂ ਵੱਲੋਂ ਪ੍ਰਧਾਨ ਮੰਤਰੀ ਮੋਦੀ ਦੀ ਫੇਰੀ ਦਾ ਵਿਰੋਧ ਕਰਨ ਦਾ ਐਲਾਨ ਕੀਤਾ ਗਿਆ ਹੈ, ਕਿਉਂਕਿ ਕੇਂਦਰ ਸਰਕਾਰ ਵੱਲੋਂ ਐੱਮਐੱਸਪੀ ਦੀ ਕਮੇਟੀ ਉੱਪਰ ਕੋਈ ਵੀ ਗੱਲਬਾਤ ਨਹੀਂ ਕੀਤੀ ਜਾ ਰਹੀ ਅਤੇ ਨਾ ਹੀ ਦੇਸ਼ ਭਰ ’ਚ ਅੰਦੋਲਨ ਸਮੇਂ ਕਿਸਾਨਾਂ ਉੱਪਰ ਹੋਏ ਕੇਸ ਵਾਪਸ ਲੈਣ ਦੀ ਗੱਲ ਨੂੰ ਅੱਗੇ ਤੋਰਿਆ ਗਿਆ ਅਤੇ ਨਾ ਹੀ ਸ਼ਹੀਦ ਹੋਏ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਗਿਆ ।

ਇਸ ਦੇ ਨਾਲ ਹੀ ਨੂੰ ਕਿਹਾ ਕਿ ਲਖੀਮਪੁਰ ਖੀਰੀ ਵਿੱਚ ਹੋਏ ਕਿਸਾਨ ਕਤਲੇਆਮ ’ਚ ਸਿੱਟ ਦੀ ਰਿਪੋਰਟ ਆਉਣ ਤੋਂ ਬਾਅਦ ਵੀ ਮੰਤਰੀ ਅਜੈ ਮਿਸ਼ਰਾ ਟੈਨੀ ਨੂੰ ਬਰਖਾਸਤ ਨਹੀਂ ਕੀਤਾ ਗਿਆ ਸਗੋਂ ਜਾਂਚ ਦੇ ਨਾਂਅ ’ਤੇ ਕਿਸਾਨਾਂ ਨੂੰ ਗਿ੍ਰਫਤਾਰ ਕਰਕੇ ਜ਼ੇਲ੍ਹ ਵਿੱਚ ਭੇਜਿਆ ਜਾ ਰਿਹਾ ਹੈ । ਜਿਸ ਕਰਕੇ ਕਿਸਾਨ ਪੰਜਾਬ ਆ ਰਹੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੂਰੇ ਪੰਜਾਬ ‘ਚ ਤਹਿਸੀਲਾਂ ਤੋਂ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਪੁਤਲੇ ਫੂਕ ਕੇ ਵਿਰੋਧ ਕਰਨਗੇ ।

ਉਨ੍ਹਾਂ ਕਿਹਾ ਕਿ ਅਸੀਂ ਸੰਯੁਕਤ ਕਿਸਾਨ ਮੋਰਚੇ ਵੱਲੋਂ ਤੈਅ ਕੀਤੇ ਹੋਏ ਅਨੁਸਾਰ ਹੀ ਆਪਣਾ ਪ੍ਰੋਗਰਾਮ ਕਰਾਂਗੇ । ਉਨ੍ਹਾਂ ਨੇ ਕਿਸਾਨਾਂ ਨੂੰ 5 ਜਨਵਰੀ ਨੂੰ ਵੱਡੀ ਗਿਣਤੀ ’ਚ ਜ਼ਿਲ੍ਹਾ ਹੈੱਡਕੁਆਟਰ ਫ਼ਿਰੋਜ਼ਪੁਰ ’ਤੇ ਪਹੁੰਚਣ ਦੀ ਅਪੀਲ ਕੀਤੀ। ਇਸ ਮੌਕੇ ਉਨ੍ਹਾਂ ਨਾਲ ਬੀਕੇਯੂ ਏਕਤਾ ਸਿੱਧੂਪੁਰ ਦੇ ਆਗੂ ਵੀ ਹਾਜ਼ਰ ਸਨ । ਜਿਨ੍ਹਾਂ ਵਿਚ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਘੋੜੇ ਚੱਕ, ਜ਼ਿਲ੍ਹਾ ਮੀਤ ਪ੍ਰਧਾਨ ਪਰਮਜੀਤ ਸਿੰਘ ਮੱਬੋ ਕੇ, ਜਸਵਿੰਦਰ ਸਿੰਘ ਮਮਦੋਟ, ਪਿਸ਼ੌਰਾ ਸਿੰਘ, ਮਲਕੀਤ ਸਿੰਘ ਝੋਕ, ਗੁਰਸੇਵਕ ਸਿੰਘ ਗੋਰਾ ਅਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਗੁਰਚਰਨ ਸਿੰਘ ਬਾਰੇ ਕੇ, ਗੁਰਦੀਪ ਸਿੰਘ ਸਰਾਂ ਵਾਲੀ ਅਤੇ ਮਨਜੀਤ ਸਿੰਘ ਮਹਿਮਾ ਆਦਿ ਹਾਜ਼ਰ ਸਨ ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here