ਡੀਸੀਐੱਮ ਇੰਟਰਨੈਸ਼ਨਲ ਸਕੂਲ ‘ਚ ਦੁਸ਼ਹਿਰੇ ਦਾ ਤਿਉਹਾਰ ਧੂਮ ਧਾਮ ਨਾਲ ਮਨਾਇਆ

ਡੀਸੀਐੱਮ ਇੰਟਰਨੈਸ਼ਨਲ ਸਕੂਲ ‘ਚ ਦੁਸ਼ਹਿਰੇ ਦਾ ਤਿਉਹਾਰ ਧੂਮ ਧਾਮ ਨਾਲ ਮਨਾਇਆ

ਕੋਟਕਪੁਰਾ (ਸੁਭਾਸ਼ ਸ਼ਰਮਾ)। ਡੀਸੀਐੱਮ ਇੰਟਰਨੈਸ਼ਨਲ ਸਕੂਲ ’ਚ ਦੁਸ਼ਿਹਰੇ ਦਾ ਤਿਉਹਾਰ ਬਹੁਤ ਧੂਮ ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਚੌਥੀ, ਪੰਜਵੀਂ ਅਤੇ ਛੇਵੀਂ ਜਮਾਤ ਦੇ ਵਿਦਿਆਰਥੀਆਂ ਵਿੱਚ ਮਾਸਕ ਮੇਕਿੰਗ ਪ੍ਰਤੀਯੋਗਤਾ ਕਰਵਾਈ ਗਈ। ਜਿਸ ਵਿੱਚ ਵਿਦਿਆਰਥੀਆਂ ਨੇ ਰਾਮ, ਲਛਮਣ, ਸੀਤਾ, ਹੰਨੂਮਾਨ, ਰਾਵਣ, ਮੇਗਨਾਥ, ਕੁੰਭਕਰਨ ਆਦਿ ਦੇ ਮਾਸਕ ਬਣਾਏ ਅਤੇ ਇਸ ਮੌਕੇ ਸੱਤਵੀਂ ਅਤੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਸਮਾਜਿਕ ਕੁਰੀਤਿਆਂ ਵਿਰੋਧੀ ਨਾਟਕ ਪੇਸ਼ ਕੀਤੇ ਗਏ। ਜਿਸ ਵਿੱਚ ਸ਼ਹੀਦ ਭਗਤ ਸਿੰਘ ਹਾਊਸ ਨੇ ਨਸ਼ਾ ਵਿਰੋਧੀ ਮੁਹਿੰਮ ਨੂੰ ਉਜਾਗਰ ਕਰਦਾ ਨਾਟਕ ਪੇਸ਼ ਕੀਤਾ।

ਸ਼੍ਰੀ ਗੁਰੂ ਨਾਨਕ ਦੇਵ ਹਾਊਸ ਵੱਲੋਂ ਭਰੂਣ ਹੱਤਿਆ ਉੱਪਰ, ਪੰਡਿਤ ਜਵਾਹਰ ਲਾਲ ਨਹਿਰੂ ਹਾਊਸ ਵੱਲੋਂ ਦਾਜ ਦੇ ਲੋਭੀਆਂ ਨੂੰ ਸੰਦੇਸ਼ ਦਿੱਤਾ ਗਿਆ ਕਿ ਇਹ ਪ੍ਰਥਾ ਸਮਾਜ ਲਈ ਇੱਕ ਲਾਹਨਤ ਹੈ ਅਤੇ ਸਵਾਮੀ ਵਿਵੇਕਾਨੰਦ ਹਾਊਸ ਵੱਲੋਂ ਰਮਾਇਣ ਪ੍ਰਥਾ ਦੇ ਅਨੁਸਾਰ ਆਪਣੇ ਅੰਦਰ ਦੀਆਂ ਕੁਰੀਤਿਆਂ ਦਾ ਅੰਤ ਕਰਨ ਦਾ ਸੰਦੇਸ਼ ਦਿੱਤਾ ਗਿਆ। ਇਸ ਮੌਕੇ ਪ੍ਰਿੰਸੀਪਲ ਸ਼ਵਿੰਦਰ ਸੇਠੀ ਨੇ ਕਿਹਾ ਕਿ ਸਾਨੂੰ ਇਹਨਾਂ ਸਮਾਜਿਕ ਬੁਰਾਈਆਂ ਦਾ ਅੰਤ ਕਰਨ ਲਈ ਇੱਕ ਦੂਜੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੇ ਹੋਣ ਦੀ ਲੋੜ ਹੈ ਤਾਂ ਜੋ ਇੱਕ ਸੁਚੱਜਾ ਸਮਾਜ ਸਿਰਜਿਆ ਜਾ ਸਕੇ। ਅੰਤ ਵਿੱਚ ਰਾਵਣ ਦੇ ਪੁਤਲੇ ਦਾ ਦਹਿਨ ਕੀਤਾ ਗਿਆ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ