ਸਾਡੇ ਨਾਲ ਸ਼ਾਮਲ

Follow us

13.9 C
Chandigarh
Thursday, February 26, 2026
More
    Home Breaking News ਰਣਜੀਤ ਬਾਵਾ ਦੇ...

    ਰਣਜੀਤ ਬਾਵਾ ਦੇ ਚਾਰ ਠਿਕਾਣਿਆਂ ਤੇ ਪਈ ਸਵੇਰੇ-ਸਵੇਰੇ ਰੇਡ

    ਬਾਵੇ ਦੇ ਮੈਨੇਜਰ ਦੇ ਘਰ ਵੀ ਇਨਕਮ ਟੈਕਸ ਨੇ ਦਿੱਤੀ ਦਬਿਸ਼

    ਮੁਹਾਲੀ/ਚੰਡੀਗੜ੍ਹ (ਐੱਮ ਕੇ ਸ਼ਾਇਨਾ)। ਪੰਜਾਬੀ ਗਾਇਕ ਰਣਜੀਤ ਬਾਵਾ ਦੇ ਘਰ ਇਨਕਮ ਟੈਕਸ ਨੇ ਰੇਡ ਮਾਰੀ ਹੈ। ਕਲਾਕਾਰ ਦੇ 4 ਠਿਕਾਣਿਆਂ ਉੱਤੇ ਇਨਕਮ ਟੈਕਸ ਵੱਲੋਂ ਰੇਡ ਮਾਰੀ ਗਈ ਹੈ। ਜਿਨ੍ਹਾਂ ਵਿੱਚ ਇਕ ਉਹਨਾਂ ਦੇ ਪੀ ਏ ਡਿਪਟੀ ਵੋਹਰਾ ਦੇ ਘਰ ਬਟਾਲਾ ਅਤੇ ਇਕ ਚੰਡੀਗੜ੍ਹ ਦਫਤਰ ਵਿਖੇ ਅਤੇ 2 ਉਹਨਾਂ ਦੇ ਆਪਣੇ ਘਰ ਇਕ ਬਟਾਲਾ ਵਿਖੇ ਅਤੇ ਦੂਸਰੇ ਉਹਨਾਂ ਦੇ ਬਟਾਲਾ ਦੇ ਨੇੜੇ ਪਿੰਡ ਵਡਾਲਾ ਗ੍ਰੰਥੀਆਂ ਵਿਖੇ ਰੇਡ ਮਾਰੀ ਗਈ।

    ਕੁਝ ਕਰੀਬੀਆਂ ਅਨੁਸਾਰ ਇਸ ਪੂਰੇ ਮਾਮਲੇ ਨੂੰ ਕਿਸਾਨ ਅੰਦੋਲਨ ਦੇ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਰਣਜੀਤ ਬਾਵਾ ਨੇ ਕਿਸਾਨੀ ਸੰਘਰਸ਼ ‘ਚ ਲੱਖਾਂ ਰੁਪਏ ਦਾਨ ਕੀਤੇ ਸੀ। ਇਸੇ ਨੂੰ ਲੈਕੇ ਰੇਡ ਕੀਤੀ ਜਾ ਰਹੀ ਹੈ ਕਿ ਆਖਰ ਇਹ ਪੈਸਾ ਆਇਆ ਕਿੱਥੋਂ ਸੀ। ਇਸ ਲਈ ਜਿਹੜੇ ਗਾਇਕਾਂ ਨੇ ਕਿਸਾਨੀ ਅੰਦੋਲਨ ਦੌਰਾਨ ਯੋਗਦਾਨ ਦਿੱਤਾ ਸੀ ਉਹਨਾਂ ਦੇ ਘਰਾਂ ਵਿੱਚ ਇਨਕਮ ਟੈਕਸ ਦੀ ਰੇਡ ਚੱਲ ਰਹੀ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here