Braking news | ਦਿੱਲੀ-ਐੱਨਸੀਆਰ ‘ਚ ਭੂਚਾਲ ਦੇ ਜ਼ਬਰਦਸਤ ਝਟਕੇ, ਲੋਕ ਘਰਾਂ ਅਤੇ ਦਫਤਰਾਂ ‘ਚੋਂ ਬਾਹਰ ਨਿਕਲੇ

ਨਵੀਂ ਦਿੱਲੀ (ਸੱਚ ਕਹੂੰ ਨਿਊਜ਼) । ਦੇਸ਼ ਦੀ ਰਾਜਧਾਨੀ ਦਿੱਲੀ, ਐਨਸੀਆਰ, ਹਰਿਆਣਾ ਅਤੇ ਪੰਜਾਬ ਵਿੱਚ ਇੱਕ ਵਾਰ ਫਿਰ ਤੋਂ ਧਰਤੀ ਹਿੱਲ (Earthquake) ਗਈ। ਸ਼ਨਿੱਚਰਵਾਰ ਰਾਤ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਾਜਧਾਨੀ ਵਿੱਚ ਇੱਕ ਹਫ਼ਤੇ ਵਿੱਚ ਦੂਜੀ ਵਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਇਸ ਤੋਂ ਪਹਿਲਾਂ ਅੱਜ ਉੱਤਰਾਖੰਡ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਦਿੱਲੀ ਦੇ ਨਾਲ ਲੱਗਦੇ ਨੋਇਡਾ, ਗਾਜ਼ੀਆਬਾਦ ਸਮੇਤ ਕਈ ਸ਼ਹਿਰਾਂ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਦੇ ਨਾਲ ਹੀ ਲੋਕ ਆਪਣੇ ਘਰਾਂ ਅਤੇ ਦਫਤਰਾਂ ਤੋਂ ਬਾਹਰ ਆ ਗਏ।

ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ। ਉੱਤਰਾਖੰਡ ਦੇ ਪੌੜੀ, ਟਿਹਰੀ, ਬਾਗੇਸ਼ਵਰ, ਪਿਥੌਰਾਗੜ੍ਹ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।
ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 5.4 ਮਾਪੀ ਗਈ ਹੈ। ਰਿਪੋਰਟਾਂ ਮੁਤਾਬਕ ਰਾਜਧਾਨੀ ਅਤੇ ਇਸ ਦੇ ਆਸਪਾਸ ਦੇ ਇਲਾਕਿਆਂ ‘ਚ ਕਰੀਬ 54 ਸੈਕਿੰਡ ਤੱਕ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ