(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਦਿੱਲੀ-ਐੱਨਸੀਆਰ ‘ਚ ਭੂਚਾਲ (Earthquake) ਦੇ ਝਟਕੇ ਮਹਿਸੂਸ ਕੀਤੇ ਗਏ। ਜਿਵੇਂ ਹੀ ਭੂਚਾਲ ਦੇ ਝਟਕੇ ਲੱਗੇ ਤਾਂ ਲੋਕ ਆਪਣੇ-ਆਪਣੇ ਘਰਾਂ ’ਚੋਂ ਬਾਹਰ ਨਿਕਲ ਆਏ। ਹਾਲਾਂਕਿ ਭੂਚਾਲ ਨਾਲ ਹਾਲੇ ਤੱਕ ਜਾਨੀ ਤੇ ਮਾਲੀ ਨੁਕਸਾਨ ਦੀ ਕੋਈ ਸੂਚਨਾ ਨਹੀਣ ਹੈ। ਭੂਚਾਲ ਦਾ ਕੇਂਦਰ ਨੇਪਾਲ ਦੇ ਕਾਲਿਕਾ ਤੋਂ 12 ਕਿਲੋਮੀਟਰ ਦੂਰ ਸੀ। ਇਸ ਦੀ ਤੀਬਰਤਾ 5.8 ਮਾਪੀ ਗਈ। ਦਿੱਲੀ-ਐੱਨਸੀਆਰ ਤੋਂ ਇਲਾਵਾ ਉੱਤਰਾਖੰਡ, ਬਿਹਾਰ, ਉੱਤਰ ਪ੍ਰਦੇਸ਼, ਹਰਿਆਣਾ ਦੇ ਕੁਝ ਇਲਾਕਿਆਂ ‘ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।
ਜਿਕਰਯੋਗ ਹੈ ਕਿ ਸਾਲ 2023 ਤੋਂ ਭੂਚਾਲ (Earthquake ) ਦੀ ਇਹ ਤੀਜੀ ਘਟਨਾ ਹੈ। ਇਸ ਤੋਂ ਪਹਿਲਾਂ 5 ਜਨਵਰੀ ਨੂੰ ਸ਼ਾਮ 7:56 ਵਜੇ ਦਿੱਲੀ-ਐਨਸੀਆਰ ਅਤੇ ਕਸ਼ਮੀਰ ਵਿੱਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਸਨ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਮੁਤਾਬਕ ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 5.9 ਸੀ। ਇਸ ਦਾ ਕੇਂਦਰ ਅਫਗਾਨਿਸਤਾਨ ਦੇ ਫੈਜ਼ਾਬਾਦ ਤੋਂ 79 ਕਿਲੋਮੀਟਰ ਦੂਰ ਹਿੰਦੂ ਕੁਸ਼ ਖੇਤਰ ਸੀ।
ਚੰਡੀਗੜ੍ਹ ਸਮੇਤ ਕਈ ਥਾਵਾਂ ’ਤੇ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
ਪੰਜਾਬ ਸਮੇਤ ਕਈ ਥਾਵਾਂ ’ਤੇ ਭੂਚਾਲ ਦੇ ਜ਼ਬਰਦਸਤ ਝਟਕੇ ਲੱਗਣ ਦੀ ਖ਼ਬਰ ਪ੍ਰਾਪਤ ਹੋ ਰਹੀ ਹੈ। ਜਾਣਕਾਰੀ ਅਨੁਸਾਰ, ਚੰਡੀਗੜ੍ਹ ਟ੍ਰਾਈਸਿਟੀ ਤੋਂ ਇਲਾਵਾ ਹਰਿਆਣਾ ਅਤੇ ਦਿੱਲੀ ਦੇ ਕਈ ਹਿੱਸਿਆਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। (Earthquake Chandigarh)