Uttarakhand earthquake | ਉੱਤਰਾਖੰਡ ਦੇ ’ਚ ਭੂਚਾਲ ਦੇ ਹਲਕੇ ਝਟਕੇ

Earthquake

ਉੱਤਰਾਖੰਡ ਦੇ ’ਚ ਭੂਚਾਲ ਦੇ ਹਲਕੇ ਝਟਕੇ| Uttarakhand earthquake

ਹਰਿਦੁਆਰ। ਉੱਤਰਾਖੰਡ ’ਚ ਐਤਵਾਰ ਸਵੇਰੇ ਕਈ ਥਾਵਾਂ ’ਤੇ ਭੂਚਾਲ ਦੇ ਮੱਧਮ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ’ਤੇ ਭੂਚਾਲ ਦੀ ਤੀਬਰਤਾ 4.5 ਮਾਪੀ ਗਈ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ (ਐਨਸੀਐਸ) ਅਨੁਸਾਰ ਅੱਜ ਸਵੇਰੇ 8.33 ਵਜੇ ਉੱਤਰਾਖੰਡ ਦੇ ਦੇਹਰਾਦੂਨ, ਉੱਤਰਕਾਸ਼ੀ, ਟਿਹਰੀ, ਬਡਕੋਟ ਅਤੇ ਮਸੂਰੀ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਜਿਸ ਤੋਂ ਬਾਅਦ ਲੋਕ ਘਰਾਂ ਤੋਂ ਬਾਹਰ ਆ ਗਏ ਅਤੇ ਖੁੱਲ੍ਹੇ ਅਸਮਾਨ ਹੇਠ ਆ ਗਏ।

ਐਨਸੀਐਸ ਨੇ ਕਿਹਾ ਕਿ ਭੂਚਾਲ ਦਾ ਕੇਂਦਰ ਉੱਤਰਕਾਸ਼ੀ ਦੇ ਚਿਨਿਆਲੀਸੌਰ ਤੋਂ 35 ਕਿਲੋਮੀਟਰ ਦੂਰ, 30.67 ਡਿਗਰੀ ਉੱਤਰੀ ਅਕਸ਼ਾਂਸ਼, 78.60 ਪੂਰਬੀ ਦੇਸ਼ਾਂਤਰ, ਪੰਜ ਕਿਲੋਮੀਟਰ ਦੀ ਡੂੰਘਾਈ ’ਤੇ ਸਥਿਤ ਸੀ। ਇੱਥੇ ਭੂਚਾਲ ਦੀ ਤੀਬਰਤਾ 4.7 ਮਾਪੀ ਗਈ। ਟਿਹਰੀ ਜ਼ਿਲ੍ਹੇ ਵਿੱਚ ਭੂਚਾਲ ਦੀ ਤੀਬਰਤਾ 4.5 ਮਾਪੀ ਗਈ। ਜ਼ਿਲ੍ਹਾ ਆਫ਼ਤ ਪ੍ਰਬੰਧਨ ਦਫ਼ਤਰ ਨੇ ਦੱਸਿਆ ਕਿ ਭੂਚਾਲ ਕਾਰਨ ਟਿਹਰੀ ਜ਼ਿਲ੍ਹੇ ਵਿੱਚ ਕੋਈ ਨੁਕਸਾਨ ਨਹੀਂ ਹੋਇਆ ਹੈ। ਜ਼ਿਕਰਯੋਗ ਹੈ ਕਿ ਉੱਤਰਕਾਸ਼ੀ ’ਚ 2 ਅਕਤੂਬਰ ਨੂੰ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ।

ਇੰਡੋਨੇਸ਼ੀਆ ਵਿੱਚ ਭੂਚਾਲ ਦੇ ਝਟਕੇ

ਮੱਧ ਇੰਡੋਨੇਸ਼ੀਆ ਦੇ ਉੱਤਰੀ ਸੁਲਾਵੇਸੀ ਸੂਬੇ ’ਚ ਐਤਵਾਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਦੇਸ਼ ਦੀ ਮੌਸਮ ਵਿਗਿਆਨ, ਜਲਵਾਯੂ ਵਿਗਿਆਨ ਅਤੇ ਭੂ-ਭੌਤਿਕ ਵਿਗਿਆਨ ਏਜੰਸੀ ਨੇ ਕਿਹਾ ਕਿ ਉੱਤਰੀ ਸੁਲਾਵੇਸੀ ਸੂਬੇ ਵਿੱਚ 6.1 ਤੀਬਰਤਾ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਏਜੰਸੀ ਨੇ ਦੱਸਿਆ ਕਿ ਭੂਚਾਲ ਜਕਾਰਤਾ ਦੇ ਸਮੇਂ ਅਨੁਸਾਰ ਸਵੇਰੇ 7.03 ਵਜੇ ਆਇਆ। ਭੂਚਾਲ ਦਾ ਕੇਂਦਰ ਕੇਪੁਲੁਆਨ ਸਿਤਾਰੋ ਜ਼ਿਲ੍ਹੇ ਤੋਂ 69 ਕਿਲੋਮੀਟਰ ਦੱਖਣ-ਪੱਛਮ ਵਿੱਚ ਸੀ ਅਤੇ ਸਮੁੰਦਰ ਤਲ ਤੋਂ ਹੇਠਾਂ 255 ਕਿਲੋਮੀਟਰ ਦੀ ਡੂੰਘਾਈ ਵਿੱਚ ਸੀ। ਭੂਚਾਲ ਦੇ ਝਟਕੇ ਨੇੜਲੇ ਉੱਤਰੀ ਮਲੂਕੂ ਸੂਬੇ ਵਿੱਚ ਵੀ ਮਹਿਸੂਸ ਕੀਤੇ ਗਏ। ਏਜੰਸੀ ਨੇ ਸੁਨਾਮੀ ਦੀ ਚਿਤਾਵਨੀ ਜਾਰੀ ਨਹੀਂ ਕੀਤੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ