ਭੂਚਾਲ ਨਾਲ ਹਿੱਲੀ ਹਿਮਾਚਲ ਦੀ ਧਰਤੀ
ਸ਼ਿਮਲਾ (ਏਜੰਸੀ)। ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ਤੋਂ 57 ਕਿਲੋਮੀਟਰ ਉੱਤਰ-ਪੱਛਮ ਵਿੱਚ ਅੱਜ ਸਵੇਰੇ 7.46 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 3.5 ਮਾਪੀ ਗਈ। ਭੂਚਾਲ ਕਾਰਨ ਆਸ-ਪਾਸ ਦੇ ਲੋਕਾਂ ‘ਚ ਦਹਿਸ਼ਤ ਦਾ ਮਾਹੌਲ ਹੈ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਨੇ ਇਹ ਜਾਣਕਾਰੀ ਦਿੱਤੀ ਹੈ। ਇਸ ਦੇ ਨਾਲ ਹੀ, ਬੁੱਧਵਾਰ ਨੂੰ ਗੁਜਰਾਤ ਦੇ ਕੱਛ ਜ਼ਿਲ੍ਹੇ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।
Himachal Pradesh | An earthquake of magnitude 3.5 occurred 57km north-northwest of Dharamshala at 0746hours today: National Center for Seismology
— ANI (@ANI) May 13, 2022
ਸੋਮਨਾਥ ਵਿੱਚ ਦੋ ਵਾਰ ਆਇਆ ਭੂਚਾਲ
ਇਸ ਮਹੀਨੇ ਦੀ 2 ਤਰੀਕ ਨੂੰ ਗੁਜਰਾਤ ਦੇ ਗਿਰ ਸੋਮਨਾਥ ਜ਼ਿਲ੍ਹੇ ਦੇ ਇੱਕ ਪਿੰਡ ਵਿੱਚ ਦੋ ਵਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 4 ਅਤੇ 3.2 ਮਾਪੀ ਗਈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ