Earthquake | ਪੰਜਾਬ ਦੇ ਕਈ ਹਿੱਸਿਆਂ ਦੇ ਲੱਗੇ ਭੂਚਾਲ ਦੇ ਝਟਕੇ

Earthquake | ਲੋਕ ਘਰਾਂ ਅਤੇ ਦਫਤਰਾਂ ਤੋਂ ਬਾਹਰ ਆਏ

ਚੰਡੀਗੜ੍ਹ। ਅੱਜ ਸ਼ਮ ਨੂੰ ਉੱਤਰ ਭਾਰਤ ਦੇ ਕਈ ਹਿੱਸਿਆਂ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਕਸ਼ਮੀਰ ‘ਚ ਜ਼ੋਰ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਭੂਚਾਲ ਸ਼ਾਮ 5.12 ਵਜੇ ਆਇਆ। ਭੂਚਾਲ ਦਾ ਕੇਂਦਰ ਅਫ਼ਗਾਨਿਸਤਾਨ ਦੱਸਿਆ ਜਾ ਰਿਹਾ ਹੈ। ਅਫਗਾਨਿਸਤਾਨ ‘ਚ ਭੂਚਾਲ ਦੀ ਤੀਬਰਤਾ 7.1 ਮਾਪੀ ਗਈ ਹੈ। ਇਹ ਅਫਗਾਨਿਸਤਾਨ ਦੇ ਉੱਤਰ-ਪੂਰਬ ‘ਚ ਕਾਬੁਲ ‘ਚ ਇਸ ਦਾ ਕੇਂਦਰ ਦੱਸਿਆ ਜਾ ਰਿਹਾ ਹੈ। ਭੂਚਾਲ ਦਾ ਕੇਂਦਰ ਧਰਤੀ ਤੋਂ 225 ਕਿਲੋਮੀਟਰ ਹੇਠਾਂ ਸੀ। ਦਿੱਲੀ-ਐਨਸੀਆਰ ਸਣੇ ਪੰਜਾਬ-ਹਰਿਆਣਾ ‘ਚ ਵੀ ਜ਼ਬਰਦਸਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।

ਭੂਚਾਲ ਦੇ ਝਟਕੇ ਜਲੰਧਰ, ਅੰਮ੍ਰਿਤਸਰ, ਲੁਧਿਆਣਾ, ਜਲਾਲਾਬਾਦ, ਤਰਨਤਾਰਨ ਅਤੇ ਹੋਰ ਜ਼ਿਲਿਆਂ ਵਿਚ ਵੀ ਮਹਿਸੂਸ ਕੀਤੇ ਗਏ। ਪੰਜਾਬ ਤੋਂ ਇਲਾਵਾ ਦਿੱਲੀ, ਚੰਡੀਗੜ੍ਹ, ਹਰਿਆਣਾ ‘ਚ ਵੀ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ। ਭੂਚਾਲ ਦੇ ਝਟਕੇ ਮਹਿਸੂਸ ਹੁੰਦੇ ਹੀ ਲੋਕ ਘਰਾਂ ਅਤੇ ਦਫਤਰਾਂ ਤੋਂ ਬਾਹਰ ਆ ਗਏ। ਖਬਰ ਲਿਖੇ ਜਾਣ ਭੂਚਾਲ ਕਾਰਨ ਕਿਸੇ ਤਰ੍ਹਾਂ ਦੇ ਜਾਨੀ ਮਾਲੀ ਨੁਕਸਾਨ ਦੀ ਖਬਰ ਨਹੀਂ ਸੀ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।