ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ

Drug Overdose
ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ

ਬਰਨਾਲਾ । ਬਰਨਾਲਾ ਜ਼ਿਲ੍ਹੇ ’ਚ ਇੱਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਨੌਜਵਾਨ ਨੇ ਨਸ਼ੇ ਦਾ ਟੀਕਾ ਲਗਾਇਆ ਸੀ। ਉਸ ਦੀ ਲਾਸ਼ ਬਠਿੰਡਾ ਜ਼ਿਲ੍ਹੇ ਦੇ ਤਪਾ-ਭਦੋੜ ਰੋਡ ’ਤੇ ਪਈ ਮਿਲੀ ਹੈ (Drug Overdose)। ਮ੍ਰਿਤਕ ਦੀ ਪਛਾਣ ਲਵਪ੍ਰੀਤ ਸਿੰਘ ਵਾਸੀ ਪਿੰਡ ਢਿਲਵਾਂ ਵਜੋਂ ਹੋਈ ਹੈ। ਲਾਸ਼ ਦੇ ਨੇੜੇ ਤੋਂ ਇੱਕ ਬਾਈਕ ਵੀ ਮਿਲੀ ਹੈ। ਪੁਲਿਸ ਥਾਣਾ ਫੂਲ ਵਿਖੇ ਇੱਕ ਲੜਕੇ ਖਿਲਾਫ ਇਰਾਦਾ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਹੈ। ਮ੍ਰਿਤਕ ਦੀ ਮਾਤਾ ਅਤੇ ਚਾਚੇ ਨੇ ਭਰੇ ਮਨ ਨਾਲ ਦੱਸਿਆ ਕਿ ਉਨ੍ਹਾਂ ਦੇ ਲੜਕੇ ਗੁਰਪ੍ਰੀਤ ਸਿੰਘ ਲਾਡੀ ਦੀ ਮੌਤ ਚਿੱਟੇ ਦੇ ਨਸ਼ੇ ਕਾਰਨ ਹੋਈ ਹੈ।

ਇਹ ਵੀ ਪੜ੍ਹੋ : Earthquake : ਦੇਸ਼ ’ਚ ਮੀਂਹ ਦੇ ਨਾਲ-ਨਾਲ ਭੂਚਾਲ ਦੇ ਝਟਕੇ, ਸਹਿਮੇ ਲੋਕ

ਇਸ ਸਬੰਧੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਜਸਵਿੰਦਰ ਸਿੰਘ ਨੇ ਦੱਸਿਆ ਕਿ ਨੌਜਵਾਨ ਲਵਪ੍ਰੀਤ ਸਿੰਘ ਲਾਡੀ ਦੀ ਮੌਤ ਨਸ਼ੇ ਕਾਰਨ ਹੋਈ ਹੈ। ਉਸ ਦੇ ਚਾਚੇ ਹਰਨੇਕ ਸਿੰਘ ਦੇ ਬਿਆਨ ਦਰਜ ਕਰਕੇ ਲਵਪ੍ਰੀਤ ਸਿੰਘ ਵਾਸੀ ਰਈਆ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਸ ਮਾਮਲੇ ਦੇ ਦੋਸ਼ੀਆਂ ਨੂੰ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।

LEAVE A REPLY

Please enter your comment!
Please enter your name here