ਸ਼੍ਰੀਲੰਕਾ ਵਿੱਚ ਆਰਥਿਕ ਸੰਕਟ ਵਧਿਆ: ਰਾਸ਼ਟਰਪਤੀ ਨਿਵਾਸ ਦੇ ਬਾਹਰ ਇਕੱਠੇ ਹੋਏ ਹਜ਼ਾਰਾਂ ਪ੍ਰਦਰਸ਼ਨਕਾਰੀ
ਕੋਲੰਬੋ (ਏਜੰਸੀ)। ਸ਼੍ਰੀਲੰਕਾ ਵਿੱਚ ਡੂੰਘੇ ਆਰਥਿਕ ਸੰਕਟ (Sri Lanka Economic Crisis) ਅਤੇ ਬਿਜਲੀ ਦੀ ਲੰਬੇ ਸਮੇਂ ਤੋਂ ਅਣਉਪਲਬਧਤਾ ਕਾਰਨ ਲੋਕਾਂ ਵਿੱਚ ਗੁੱਸਾ ਹੈ। ਹਜ਼ਾਰਾਂ ਪ੍ਰਦਰਸ਼ਨਕਾਰੀ ਵੀਰਵਾਰ ਦੇਰ ਰਾਤ ਰਾਜਧਾਨੀ ਵਿੱਚ ਰਾਸ਼ਟਰਪਤੀ ਗੋਟਾਬਾਯਾ ਰਾਜਪਕਸ਼ੇ ਦੀ ਨਿੱਜੀ ਰਿਹਾਇਸ਼ ਦੇ ਬਾਹਰ ਇਕੱਠੇ ਹੋਏ। ਇੱਥੇ ਇਕੱਠੇ ਹੋਏ ਗੁੱਸੇ ਵਿੱਚ ਆਏ ਲੋਕਾਂ ਦੀ ਭੀੜ ਨੂੰ ਖਿੰਡਾਉਣ ਲਈ ਪੁਲਿਸ ਨੂੰ ਅੱਥਰੂ ਗੈਸ ਛੱਡਣੀ ਪਈ ਅਤੇ ਤੇਜ਼ ਪਾਣੀ ਦਾ ਛਿੜਕਾਅ ਕਰਨਾ ਪਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਹੱਥਾਂ ਵਿੱਚ ਤਖ਼ਤੀਆਂ ਲੈ ਕੇ ‘ਗੋਟਾ ਘਰ ਵਾਪਸ ਜਾਓ ਸਮੇਤ ਕਈ ਸਰਕਾਰ ਵਿਰੋਧੀ ਨਾਅਰੇਬਾਜ਼ੀ ਕੀਤੀ ਅਤੇ ਸਰਕਾਰ ਤੋਂ ਅਸਤੀਫ਼ੇ ਦੀ ਮੰਗ ਕੀਤੀ ਕਿਉਂਕਿ ਉਹ ਦੇਸ਼ ਦੀ ਅਰਥਵਿਵਸਥਾ ਨੂੰ ਸਹੀ ਢੰਗ ਨਾਲ ਨਹੀਂ ਸੰਭਾਲ ਸਕੇ। Sri Lanka Economic Crisis
ਅਸਮਾਨੀ ਚੜ੍ਹੀ ਮਹਿੰਗਾਈ ਕਾਰਨ ਲੋਕਾਂ ਵਿੱਚ ਗੁੱਸਾ
ਜ਼ਿਕਰਯੋਗ ਹੈ ਕਿ ਪਿਛਲੇ ਕੁਝ ਹਫਤਿਆਂ ‘ਚ ਸ਼੍ਰੀਲੰਕਾ ‘ਚ ਆਰਥਿਕ ਸੰਕਟ ਇੰਨਾ ਡੂੰਘਾ ਹੋ ਗਿਆ ਹੈ ਕਿ ਖਾਣ-ਪੀਣ ਦੀਆਂ ਚੀਜ਼ਾਂ, ਬਾਲਣ ਅਤੇ ਰਸੋਈ ਗੈਸ ਦੀ ਭਾਰੀ ਕਮੀ ਹੋ ਗਈ ਹੈ। ਅਸਮਾਨੀ ਚੜ੍ਹੀ ਮਹਿੰਗਾਈ ਕਾਰਨ ਲੋਕਾਂ ਦਾ ਗੁੱਸਾ ਫੁੱਟ ਪਿਆ ਹੈ। ਸ੍ਰੀਲੰਕਾ ਕੋਲ ਵਿਦੇਸ਼ੀ ਮੁਦਰਾ ਦੀ ਕਮੀ ਹੋ ਗਈ ਹੈ, ਜਿਸ ਕਾਰਨ ਉਹ ਪੁਰਾਣੇ ਕਰਜ਼ੇ ਮੋੜਨ ਤੋਂ ਅਸਮਰੱਥ ਹੈ। ਸ੍ਰੀਲੰਕਾ ਕੋਲ ਕਰਜ਼ ਚੁਕਾਉਣ ਲਈ ਕਾਫੀ ਮਾਤਰਾ ਵਿੱਚ ਡਾਲਰ ਵੀ ਨਹੀਂ ਹਨ। ਸ਼੍ਰੀਲੰਕਾ ‘ਚ ਇਹ ਆਰਥਿਕ ਸੰਕਟ ਇਸ ਸਾਲ ਦੀ ਸ਼ੁਰੂਆਤ ਤੋਂ ਹੀ ਵਧ ਗਿਆ ਹੈ, ਜਿਸ ਕਾਰਨ ਇੱਥੋਂ ਦੇ ਲੋਕ ਕਾਫੀ ਪ੍ਰਭਾਵਿਤ ਹੋਏ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ