ਮਾਮਲਾ: ਖੁਰਾਕ ਵਿਭਾਗ ਵਿੱਚ ਟੈਂਡਰ ਘੁਟਾਲੇ ਦਾ | Bharat Bhushan Ashu
(ਜਸਵੀਰ ਸਿੰਘ ਗਹਿਲ) ਲੁਧਿਆਣਾ। ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ (Bharat Bhushan Ashu) ਦੀਆਂ ਮੁਸ਼ਕਲਾਂ ਹੋਰ ਵਧ ਗਈਆਂ ਹਨ, ਕਿਉਂਕਿ ਈਡੀ (ਇਨਫੋਰਸਮੈਂਟ ਡਾਇਰੈਕਟੋਰੇਟ) ਵੱਲੋਂ ਭਾਰਤ ਭੂਸ਼ਣ ਸ਼ਰਮਾ ਉਰਫ ਆਸ਼ੂ ਸਮੇਤ ਮਾਮਲੇ ’ਚ ਨਾਮਜ਼ਦ ਦੇ ਖਿਲਾਫ਼ ਅਦਾਲਤ ਵਿੱਚ ਪੀਸੀ (ਪ੍ਰੋਸੀਕਿਊਸਨ ਕੰਪਲੀਟ) ਦਾਇਰ ਕੀਤੀ ਹੈ। ਇਹ ਸ਼ਿਕਾਇਤ ਖੁਰਾਕ ਵਿਭਾਗ ਵਿੱਚ ਕਥਿਤ ਟੈਂਡਰ ਘੁਟਾਲੇ ਵਿੱਚ ਦਰਜ਼ ਮੁਕੱਦਮੇ ਵਿੱਚ ਕੀਤੀ ਗਈ ਹੈ।
ਇਹ ਵੀ ਪੜ੍ਹੋ: Farmers News: ਪਰਾਲੀ ਦੀਆਂ ਟਰਾਲੀਆਂ ਲੈ ਕੇ ਕਿਸਾਨਾਂ ਨੇ ਡੀਸੀ ਦਫਤਰ ਦਾ ਕੀਤਾ ਘਿਰਾਓ
ਸਾਬਕਾ ਮੰਤਰੀ ਆਸ਼ੂ ਸਣੇ 31 ਵਿਅਕਤੀਆਂ ਖਿਲਾਫ਼ ਇਹ ਮੁਕੱਦਮਾ ਪੀਐੱਮਐੱਲਏ , 2002 ਦੀਆਂ ਧਾਰਾਵਾਂ ਤਹਿਤ 26 ਸਤੰਬਰ 2024 ਨੂੰ ਦਰਜ਼ ਕੀਤਾ ਗਿਆ ਸੀ। ਇਸ ਮੁਕੱਦਮੇ ਵਿੱਚ ਅਗਲੇਰੀ ਕਾਰਵਾਈ ਕਰਦਿਆਂ ਈਡੀ (ਇਨਫੋਰਸਮੈਂਟ ਡਾਇਰੈਕਟੋਰੇਟ) ਹੁਣ ਸਪੈਸ਼ਲ ਕੋਰਟ ਵਿਚ ਮੁਕੱਦਮੇ ਦੀ ਸ਼ਿਕਾਇਤ ਦਾਇਰ ਕੀਤੀ ਗਈ ਹੈ। ਇਸ ਪੀਸੀ ਦਾ ਵਿਸ਼ੇਸ਼ ਅਦਾਲਤ ਵੱਲੋਂ 19 ਅਕਤੂਬਰ 2024 ਨੂੰ ਨੋਟਿਸ ਲਿਆ ਗਿਆ ਹੈ।
ਈਡੀ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਪੰਜਾਬ ਸਰਕਾਰ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਤਤਕਾਲੀ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਟੈਂਡਰ ਅਲਾਟਮੈਂਟ ਵਿੱਚ ਚੁਣੇ ਹੋਏ ਠੇਕੇਦਾਰਾਂ ਨੂੰ ਲਾਭ ਪੰਹੁਚਾਉਦਿਆਂ ਉਨ੍ਹਾਂ ਨੂੰ ਵੱਧ ਮੁਨਾਫ਼ੇ ਦਾ ਵਾਅਦਾ ਕੀਤਾ ਜਿਸ ਲਈ ਆਸ਼ੂ ਨੇ ਰਾਜਦੀਪ ਸਿੰਘ ਨਾਗਰਾ, ਰਾਕੇਸ਼ ਕੁਮਾਰ ਸਿੰਗਲਾ ਤੇ ਪੰਜਾਬ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਕੁਝ ਸਰਕਾਰੀ ਅਧਿਕਾਰੀ ਹੋਰਨਾਂ ਵਿਅਕਤੀਆਂ ਰਾਹੀਂ ਰਿਸ਼ਵਤ ਲਈ। ਰਿਸ਼ਵਤ ਦੇ ਪੈਸਿਆਂ ਨੂੰ ਜਾਅਲੀ ਸੰਸਥਾਵਾਂ ਦੇ ਨੈੱਟਵਰਕ ਰਾਹੀਂ ਚੱਲ ਅਤੇ ਅਚੱਲ ਜਾਇਦਾਦਾਂ ਖਰੀਦਣ ਲਈ ਭੇਜਿਆ ਗਿਆ ਸੀ।