ਐਕਸ਼ਨ ਵਿੱਚ ED: ਸੀਐਮ ਚੰਨੀ ਦੇ ਰਿਸ਼ਤੇਦਾਰ ਦੇ ਘਰੋਂ 9 ਕਰੋੜ ਦੀ ਨਕਦੀ ਬਰਾਮਦ
ਚੰਡੀਗੜ੍ਹ (ਸੱਚ ਕਹੂੰ ਨਿਊਜ਼) ਪੰਜਾਬ ਵਿੱਚ ਈ.ਡੀ ਵੱਲੋਂ ਕੱਲ੍ਹ ਮੁੱਖ ਮੰਤਰੀ ਚੰਨੀ ਦੇ ਰਿਸ਼ਤੇਦਾਰਾਂ ਦੇ ਘਰ ਛਾਪੇਮਾਰੀ (ED Raid) ਕਰਕੇ 9 ਕਰੋੜ ਤੋਂ ਵੱਧ ਦੀ ਨਕਦੀ ਬਰਾਮਦ ਕੀਤੀ ਹੈ। ਈ.ਡੀ ਨੇ ਮੋਹਾਲੀ, ਲੁਧਿਆਣਾ ਅਤੇ ਫਤਿਹਗੜ੍ਹ ਸਾਹਿਬ ਵਿੱਚ ਛਾਪੇਮਾਰੀ ਕੀਤੀ ਸੀ। ਮੋਹਾਲੀ ਸਥਿਤ ਰਿਹਾਇਸ਼ ਤੋਂ ਕੁੱਲ 7.9 ਕਰੋੜ ਦੀ ਨਕਦੀ ਬਰਾਮਦ ਕੀਤੀ ਗਈ ਹੈ। ਪੰਜਾਬ ਵਿੱਚ 9 ਕਰੋੜ ਤੋਂ ਵੱਧ ਦੀ ਨਕਦੀ ਬਰਾਮਦ ਹੋਈ ਹੈ। ਪੰਜਾਬ ਵਿੱਚ ਹੁਣ ਤੱਕ ਕੁੱਲ 10.7 ਤੋਂ ਵੱਧ ਜ਼ਬਤੀਆਂ ਹੋਈਆਂ ਹਨ।
ਈ.ਡੀ ਦੇ ਛਾਪੇ ਕਾਰਨ ਪੰਜਾਬ ਵਿੱਚ ਸਿਆਸਤ ਗਰਮਾਈ
ਪੰਜਾਬ ਵਿੱਚ ਸੀਐਮ ਚੰਨੀ ਦੇ ਰਿਸ਼ਤੇਦਾਰਾਂ ਉੱਤੇ ਕੱਲ੍ਹ ਛਾਪੇ (ED Raid) ਨੇ ਸਿਆਸਤ ਵਿੱਚ ਹਲਚਲ ਮਚਾ ਦਿੱਤੀ ਹੈ। ਪੰਜਾਬ ਦੇ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਜਦੋਂ ਪੱਛਮੀ ਬੰਗਾਲ ਵਿੱਚ ਚੋਣਾਂ ਹੋਈਆਂ ਸਨ, ਓਦੋਂ ਵੀ ਅਜਿਹੀ ਛਾਪੇਮਾਰੀ ਹੋਈ ਸੀ। ਈ.ਡੀ ਵੱਲੋਂ ਛਾਪੇਮਾਰੀ ਕਰਵਾ ਕੇ ਦਬਾਅ ਬਣਾਇਆ ਜਾ ਰਿਹਾ ਹੈ। ਕਾਂਗਰਸ ਦੇ ਹਰ ਵਰਕਰ ਨੂੰ ਦਬਾਉਣ ਦੇ ਯਤਨ ਕੀਤੇ ਜਾ ਰਹੇ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ