Arvind Kejriwal ਨੂੰ ED ਵੱਲੋਂ 5ਵਾਂ ਸੰਮਨ ਜਾਰੀ, 2 ਫਰਵਰੀ ਨੂੰ ਹੋਵੇਗੀ ਪੁੱਛਗਿੱਛ

Arvind Kejriwal

ਸ਼ਰਾਬ ਨੀਤੀ ਮਾਮਲੇ ’ਚ 2 ਨੂੰ ਹੋਵੇਗੀ ਪੁੱਛਗਿੱਛ | Arvind Kejriwal

  • ਸੀਐੱਮ ਨੇ ਕਿਹਾ, ਬੀਜੇਪੀ ਮੈਨੂੰ ਗ੍ਰਿਫਤਾਰ ਕਰਵਾਉਣਾ ਚਾਹੁੰਦੀ ਹੈ

ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਜਾਂਚ ਏਜੰਸੀ ED ਨੇ ਸ਼ਰਾਬ ਘੁਟਾਲੇ ਮਾਮਲੇ ’ਚ ਬੁੱਧਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਇੱਕ ਵਾਰ ਫਿਰ ਸੰਮਨ ਜਾਰੀ ਕੀਤਾ ਹੈ। ਏਜੰਸੀ ਨੇ ਕੇਜਰੀਵਾਲ ਨੂੰ ਪੰਜਵੀਂ ਵਾਰ ਸੰਮਨ ਭੇਜ ਕੇ 2 ਫਰਵਰੀ ਨੂੰ ਪੁੱਛਗਿੱਛ ਲਈ ਬੁਲਾਇਆ ਹੈ। ਮੁੱਖ ਮੰਤਰੀ ਕੇਜਰੀਵਾਲ ਨੇ ਪਹਿਲਾਂ ਭੇਜੇ ਗਏ ਸੰਮਨਾਂ ਨੂੰ ਬਦਲੇ ਦੀ ਕਾਰਵਾਈ ਕਰਾਰ ਦਿੱਤਾ ਸੀ। ਈਡੀ ਨੇ ਇਸ ਤੋਂ ਪਹਿਲਾਂ 17 ਜਨਵਰੀ, 3 ਜਨਵਰੀ, 21 ਦਸੰਬਰ ਅਤੇ 2 ਨਵੰਬਰ ਨੂੰ ਦਿੱਲੀ ਦੇ ਮੁੱਖ ਮੰਤਰੀ ਨੂੰ ਸੰਮਨ ਭੇਜੇ ਸਨ ਪਰ ਉਹ ਪੇਸ਼ ਨਹੀਂ ਹੋਏ। ਚੌਥੇ ਸੰਮਨ ’ਤੇ ਕੇਜਰੀਵਾਲ ਨੇ ਕਿਹਾ ਸੀ ਕਿ ਭਾਜਪਾ ਮੈਨੂੰ ਗ੍ਰਿਫਤਾਰ ਕਰਨਾ ਚਾਹੁੰਦੀ ਹੈ, ਤਾਂ ਜੋ ਮੈਂ ਲੋਕ ਸਭਾ ਚੋਣਾਂ ’ਚ ਪ੍ਰਚਾਰ ਨਾ ਕਰ ਸਕਾਂ। ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਸਿਸੋਦੀਆ ਅਤੇ ‘ਆਪ’ ਸੰਸਦ ਸੰਜੇ ਸਿੰਘ ਸ਼ਰਾਬ ਨੀਤੀ ਮਾਮਲੇ ’ਚ ਜ਼ੇਲ੍ਹ ’ਚ ਬੰਦ ਹਨ।

ਕੇਜਰੀਵਾਲ ਨੇ ਕਿਹਾ-ਈਡੀ ਨੂੰ ਭਾਜਪਾ ਚਲਾ ਰਹੀ ਹੈ | Arvind Kejriwal

ਕੇਜਰੀਵਾਲ ਨੇ 18 ਜਨਵਰੀ ਨੂੰ ਕਿਹਾ ਸੀ ਕਿ ਈਡੀ ਨੇ ਮੈਨੂੰ ਚੌਥਾ ਨੋਟਿਸ ਭੇਜ ਕੇ 18 ਜਾਂ 19 ਜਨਵਰੀ ਨੂੰ ਪੇਸ਼ ਹੋਣ ਲਈ ਕਿਹਾ ਹੈ। ਇਹ ਚਾਰੇ ਨੋਟਿਸ ਗੈਰ-ਕਾਨੂੰਨੀ ਅਤੇ ਅਵੈਧ ਹਨ। ਜਦੋਂ ਵੀ ਈਡੀ ਅਜਿਹੇ ਨੋਟਿਸ ਭੇਜਦੀ ਹੈ ਤਾਂ ਅਦਾਲਤ ਉਨ੍ਹਾਂ ਨੂੰ ਰੱਦ ਕਰ ਦਿੰਦੀ ਹੈ। ਇਹ ਨੋਟਿਸ ਸਿਆਸੀ ਬਦਲੇ ਦੀ ਭਾਵਨਾ ਨਾਲ ਕੀਤੀ ਗਈ ਕਾਰਵਾਈ ਤੋਂ ਇਲਾਵਾ ਹੋਰ ਕੁਝ ਨਹੀਂ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦੋ ਸਾਲਾਂ ਤੋਂ ਇਸ ਮਾਮਲੇ ਦੀ ਜਾਂਚ ਚੱਲ ਰਹੀ ਹੈ, ਪਰ ਉਨ੍ਹਾਂ ਨੂੰ ਕੁਝ ਨਹੀਂ ਮਿਲਿਆ। ਮੈਨੂੰ ਲੋਕ ਸਭਾ ਚੋਣਾਂ ਤੋਂ ਦੋ ਮਹੀਨੇ ਪਹਿਲਾਂ ਕਿਉਂ ਬੁਲਾਇਆ ਗਿਆ? ਈਡੀ ਨੂੰ ਭਾਜਪਾ ਚਲਾ ਰਹੀ ਹੈ, ਉਨ੍ਹਾਂ ਦਾ ਇਰਾਦਾ ਮੈਨੂੰ ਗਿ੍ਰਫਤਾਰ ਕਰਨਾ ਹੈ, ਤਾਂ ਜੋ ਮੈਂ ਚੋਣਾਂ ’ਚ ਪ੍ਰਚਾਰ ਨਾ ਕਰ ਸਕਾਂ।

ED ਨੂੰ ਗ੍ਰਿਫਤਾਰੀ ਦਾ ਅਧਿਕਾਰ, ਕੇਜਰੀਵਾਲ ਕੋਰਟ ਜਾ ਸਕਦੇ ਹਨ | Arvind Kejriwal

ਕਾਨੂੰਨ ਮਾਹਿਰਾਂ ਦੇ ਅਨੁਸਾਰ, ਈਡੀ ਮੁੱਖ ਮੰਤਰੀ ਕੇਜਰੀਵਾਲ ਦੇ ਵਾਰ-ਵਾਰ ਗੈਰ-ਹਾਜਰ ਹੋਣ ’ਤੇ ਜਮਾਨਤੀ ਵਾਰੰਟ ਜਾਰੀ ਕਰ ਸਕਦੀ ਹੈ। ਇਸ ਤੋਂ ਬਾਅਦ ਵੀ ਜੇਕਰ ਉਹ ਪੇਸ਼ ਨਹੀਂ ਹੁੰਦੇ ਤਾਂ ਧਾਰਾ 45 ਤਹਿਤ ਗੈਰ-ਜਮਾਨਤੀ ਵਾਰੰਟ ਜਾਰੀ ਕੀਤਾ ਜਾ ਸਕਦਾ ਹੈ। ਪੀਐਮਐਲਏ ਮਾਹਿਰਾਂ ਦਾ ਕਹਿਣਾ ਹੈ ਕਿ ਜੇਕਰ ਪੇਸ਼ ਨਾ ਹੋਣ ਦਾ ਕੋਈ ਠੋਸ ਕਾਰਨ ਦੱਸਿਆ ਜਾਂਦਾ ਹੈ ਤਾਂ ਈਡੀ ਸਮਾਂ ਦੇ ਸਕਦੀ ਹੈ। ਫਿਰ ਦੁਬਾਰਾ ਨੋਟਿਸ ਜਾਰੀ ਕਰਦਾ ਹੈ। ਐਕਟ ਤਹਿਤ, ਨੋਟਿਸ ਦੀ ਵਾਰ-ਵਾਰ ਅਣਆਗਿਆਕਾਰੀ ਕਰਨ ’ਤੇ ਗ੍ਰਿਫਤਾਰੀ ਹੋ ਸਕਦੀ ਹੈ।

ਫਰਨੀਚਰ ਦੇ ਗੁਦਾਮ ’ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ

ਜੇਕਰ ਸੀਐਮ ਕੇਜਰੀਵਾਲ ਅੱਗੇ ਪੇਸ਼ ਨਹੀਂ ਹੁੰਦੇ ਹਨ ਤਾਂ ਜਾਂਚ ਅਧਿਕਾਰੀ ਉਨ੍ਹਾਂ ਦੇ ਘਰ ਜਾ ਕੇ ਪੁੱਛਗਿੱਛ ਕਰ ਸਕਦੇ ਹਨ। ਠੋਸ ਸਬੂਤ ਹੋਣ ਜਾਂ ਸਵਾਲਾਂ ਦੇ ਤਸੱਲੀਬਖਸ਼ ਜਵਾਬ ਨਾ ਮਿਲਣ ’ਤੇ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ ਵਾਰੰਟ ਜਾਰੀ ਹੋਣ ਤੋਂ ਬਾਅਦ ਕੇਜਰੀਵਾਲ ਅਦਾਲਤ ’ਚ ਜਾ ਕੇ ਆਪਣੇ ਵਕੀਲ ਦੀ ਮੌਜ਼ੂਦਗੀ ’ਚ ਜਾਂਚ ’ਚ ਸਹਿਯੋਗ ਕਰਨ ਦਾ ਵਾਅਦਾ ਕਰ ਸਕਦੇ ਹਨ। ਇਸ ’ਤੇ ਅਦਾਲਤ ਈਡੀ ਨੂੰ ਉਨ੍ਹਾਂ ਨੂੰ ਗ੍ਰਿਫਤਾਰ ਨਾ ਕਰਨ ਦਾ ਨਿਰਦੇਸ਼ ਦੇ ਸਕਦੀ ਹੈ। (Arvind Kejriwal)