Delhi Excise Policy Case: ਨਵੀਂ-ਦਿੱਲੀ (ਏਜੰਸੀ)। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਅਤੇ ਆਮ ਆਦਮੀ ਪਾਰਟੀ ਖਿਲਾਫ ਦਿੱਲੀ ਆਬਕਾਰੀ ਨੀਤੀ ਮਾਮਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਅੱਜ ਚਾਰਜਸ਼ੀਟ ਦਾਇਰ ਕੀਤੀ ਹੈ। ਈਡੀ ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਉਨ੍ਹਾਂ ਦੇ ਵੱਲੋਂ ਦਾਇਰ ਕੀਤੀ ਗਈ ਇਹ ਅੱਠਵੀਂ ਚਾਰਜਸ਼ੀਟ ਹੈ ਜਿਸ ਵਿੱਚ ਉਹ ਹੁਣ ਤੱਕ 18 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਿਆ ਹੈ।
ਇਹ ਵੀ ਪੜ੍ਹੋ: Lok Sabha Elections 2024 : ਜਾਣੋ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਸਿਆਸਤ ਦਾ ਹਾਲ, ਕੌਮੀ ਆਗੂਆਂ ਦੀ ਹਾਜ਼ਰੀ ਨਾਲ ਭਖੇਗਾ ਚ…
ਇਸ ਤੋਂ ਪਹਿਲਾਂ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਸੁਪਰੀਮ ਕੋਟਰ ਨੂੰ ਦੱਸਿਆ ਕਿ ’ਆਪ’ ਨੂੰ ਦਿੱਲੀ ਆਬਕਾਰੀ ਨੀਤੀ ਮਾਮਲੇ ’ਚ ਇੱਕ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਸੀ। ਲਾਈਵ ਲਾਅ ਅਨੁਸਾਰ, ਈਡੀ ਵੱਲੋਂ ਪੇਸ਼ ਐਡੀਸ਼ਨਲ ਸਾਲਿਸੀਟਰ ਜਨਰਲ ਨੇ ਸ਼ੁੱਕਰਵਾਰ ਨੂੰ ਸੁਪਰੀਮ ਕਰੋਟ ਨੂੰ ਸੂਚਿਤ ਕੀਤਾ ਕਿ ਸ਼ੁੱਕਰਵਾਰ ਨੂੰ ਮੁਕੱਦਮੇਬਾਜ਼ੀ ਸ਼ਿਕਾਇਤ ‘ਦਾਇਰ ਕੀਤੀ ਜਾ ਰਹੀ ਹੈ’ ਅਤੇ ਮਾਮਲੇ ’ਚ ‘ਆਪ’ ਨੂੰ ਦੋਸ਼ੀ ਬਣਾਇਆ ਗਿਆ ਹੈ।
Arvind Kejriwal ਨੂੰ ਇੱਕ ਜੂਨ ਤੱਕ ਅੰਤਰਿਮ ਜ਼ਮਾਨਤ ਦਿੱਤੀ ਗਈ ਹੈ
ਸੁਪਰੀਮ ਕੋਰਟ ’ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੇ ਪਟੀਸ਼ਨ ਦਾਖਲ ਕੀਤੀ ਸੀ, ਜਿਸ ’ਚ ਉਨ੍ਹਾਂ ਨੇ ਦਿੱਲੀ ਦੀ ਆਬਕਾਰੀ ਨੀਤੀ ਸੰਬੰਧੀ ਈਡੀ ਵੱਲੋਂ ਉਨ੍ਹਾਂ ਖਿਲਾਫ ਦਰਜ ਕੀਤੇ ਗਏ ਮਨੀ ਲਾਂਡ੍ਰਿੰਗ ਮਾਮਲੇ ’ਚ ਉਨ੍ਹਾਂ ਦੀ ਗ੍ਰਿਫਤਾਰੀ ਨੂੰ ਚੁਣੌਤੀ ਦਿੱਤੀ ਸੀ। ਇਸ ਸਾਲ ਗ੍ਰਿਫਤਾਰ ਕੀਤੇ ਗਏ ਕੇਜਰੀਵਾਲ ਨੂੰ ਇੱਕ ਜੂਨ ਤੱਕ ਅੰਤਰਿਮ ਜ਼ਮਾਨਤ ਦਿੱਤੀ ਗਈ ਹੈ।
ਜੇਕਰ ਆਮ ਆਦਮੀ ਪਾਰਟੀ ਨੂੰ ਇਸ ਮਾਮਲੇ ‘ਚ ਦੋਸ਼ੀ ਬਣਾਇਆ ਜਾਂਦਾ ਹੈ ਤਾਂ ਇਹ ਮਨੀ ਲਾਂਡਰਿੰਗ ਮਾਮਲੇ ‘ਚ ਦੋਸ਼ੀ ਬਣਨ ਵਾਲੀ ਪਹਿਲੀ ਸਿਆਸੀ ਪਾਰਟੀ ਹੋਵੇਗੀ। ਹੁਣ ਤੱਕ, ਭਾਰਤ ਦੇ ਮਨੀ ਲਾਂਡਰਿੰਗ ਵਿਰੋਧੀ ਕਾਨੂੰਨਾਂ ਦੇ ਤਹਿਤ ਕਿਸੇ ਵੀ ਰਾਜਨੀਤਿਕ ਪਾਰਟੀ ‘ਤੇ ਦੋਸ਼ ਨਹੀਂ ਲਗਾਏ ਗਏ ਹਨ, ਹਾਲਾਂਕਿ ਈਡੀ ਦੁਆਰਾ ਕਈ ਗੈਰ ਸਰਕਾਰੀ ਸੰਗਠਨਾਂ ਦੀ ਜਾਂਚ ਕੀਤੀ ਗਈ ਹੈ। ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਪੇਸ਼ ਹੋਏ ਐਡੀਸ਼ਨਲ ਸਾਲਿਸੀਟਰ ਜਨਰਲ ਨੇ ਦੋਸ਼ ਲਾਇਆ, “ਅਸੀਂ ਸਾਬਤ ਕਰ ਦਿੱਤਾ ਹੈ ਕਿ ਰਿਸ਼ਵਤ (ਆਪ ਵੱਲੋਂ ਪ੍ਰਾਪਤ ਕੀਤੀ ਗਈ) ਹਵਾਲਾ ਰਾਹੀਂ ਭੇਜੀ ਗਈ ਸੀ ਅਤੇ ਇਸ ਦੀ ਵਰਤੋਂ ਗੋਆ ਵਿੱਚ ਚੋਣ ਮੁਹਿੰਮ ਚਲਾਉਣ ਲਈ ਕੀਤੀ ਗਈ ਸੀ।