ED Raid in Ludhiana

ED Raid in Ludhiana: ਲੁਧਿਆਣਾ 'ਚ ਕੈਬਨਿਟ ਮੰਤਰੀ ਮੁੰਡੀਆਂ ਦੇ ਭਾਣਜੇ ਦੇ ਘਰ ਈਡੀ ਦੀ ਛਾਪੇਮਾਰੀ

ਭਾਜਪਾ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਾਅਵਾ ਕੀਤਾ ਹੈ ਕਿ ਈਡੀ ਦੀ ਕਾਰਵਾਈ ਦੌਰਾਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੇਸ਼ ਛੱਡ ਕੇ ਚਲੇ ਗਏ ਹਨ। ਹਾਲਾਂਕਿ, ਬਿੱਟੂ ਵੱਲੋਂ ਕੀਤੇ ਗਏ ਇਸ ਦਾਅਵੇ ਦੀ ਸੁਤੰਤਰ ਤੌਰ ’ਤੇ ਪੁਸ਼ਟੀ ਨਹੀਂ ਹੋ ਸਕੀ ਹੈ। ਮੰਤਰੀ ਮੁੰਡੀਆਂ ਨਾਲ ਇਸ ਮਾਮਲੇ ਸਬੰਧੀ ਪ੍ਰਤੀਕਿਰਿਆ ਲੈਣ ਲਈ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ, ਪਰ ਰਿਪੋਰਟਾਂ ਮੁਤਾਬਕ ਸ਼ਾਮ ਤੋਂ ਉਨ੍ਹਾਂ ਦਾ ਫੋਨ ਸਵਿੱਚ ਆਫ ਆ ਰਿਹਾ ਹੈ।
ਪੰਜਾਬ  ਸੂਬੇ  ਖਾਸ ਖਬਰ