ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੀਐਮ ਚੰਨੀ ਦੇ ਰਿਸ਼ਤੇਦਾਰ ’ਤੇ ਈਡੀ ਦਾ ਛਾਪਾ
ਚੰਡੀਗੜ੍ਹ (ਸੱਚ ਕਹੂੰ ਨਿਊਜ਼) ਪੰਜਾਬ ਵਿੱਚ ਗੈਰ-ਕਾਨੂੰਨੀ ਮਾਈਨਿੰਗ ਮਾਮਲੇ ਵਿੱਚ ਈਡੀ (ED Raid) ਨੇ ਮੁੱਖ ਮੰਤਰੀ ਚੰਨੀ ਦੇ ਰਿਸ਼ਤੇਦਾਰ ਖਿਲਾਫ਼ ਵੱਡੀ ਕਾਰਵਾਈ ਕੀਤੀ ਹੈ। ਈਡੀ ਨੇ ਮੁੱਖ ਮੰਤਰੀ ਦੇ ਰਿਸ਼ਤੇਦਾਰ ਭੁਪਿੰਦਰ ਸਿੰਘ ਹਨੀ ਦੇ ਘਰ ’ਤੇ ਛਾਪਾ ਮਾਰਿਆ ਹੈ। ਮੀਡੀਆ ਰਿਪਰੋਟਾਂ ਮੁਤਾਬਕ ਈਡੀ ਨੇ ਭੁਪਿੰਦਰ ਸਿੰਘ ਹਨੀ ਦੇ ਖਿਲਾਫ਼ ਮਨੀ ਲਾਂਡਰਿੰਗ ਦਾ ਕੇਸ ਦਰਜ ਕੀਤਾ ਹੈ। ਈਡੀ ਨੇ ਭੁਪਿੰਦਰ ਸਿੰਘ ਹਨੀ ਦੇ ਘਰ ਸਮੇਤ 12 ਥਾਵਾਂ ’ਤੇ ਛਾਪੇਮਾਰੀ ਕੀਤੀ ਹੈ। ਇਸ ਕਾਰਵਾਈ ‘ਤੇ ਸੀਐਮ ਚੰਨੀ ਨੇ ਕਿਹਾ ਕਿ ਉਹਨਾਂ ਦੇ ਪਰਿਵਾਰ ਦਾ ਇਸ ਮਾਮਲੇ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸਾਡੇ ਮੰਤਰੀ ਅਤੇ ਮੈਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਪਰ ਮੈਂ ਡਰਨ ਵਾਲਾ ਨਹੀਂ ਹਾਂ। ED Raid
ਕੀ ਹੈ ਮਾਮਲਾ:
- ਭੁਪਿੰਦਰ ਸਿੰਘ ‘ਤੇ ਨਾਜ਼ਾਇਜ਼ ਮਾਈਨਿੰਗ ਦੇ ਠੇਕੇ ਲੈਣ ਲਈ ਪੰਜਾਬ ਰਿਅਲਟਰਜ਼ ਨਾਮ ਦੀ ਫਰਮ ਬਣਾਈ ਗਈ ਸੀ।
- ਇਹ ਮਾਮਲਾ ਪਹਿਲਾਂ ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਵੀ ਉਠਾਇਆ ਸੀ।
- ਮੁੱਖ ਮੰਤਰੀ ਚੰਨੀ ਨੇ ਇਨ੍ਹਾਂ ਦੋਸ਼ਾਂ ਨੂੰ ਝੂਠਾ ਕਰਾਰ ਦਿੱਤਾ ਸੀ।
- ਸੀਐਮ ਦਾ ਰਿਸ਼ਤੇਦਾਰ ਭੁਪਿੰਦਰ ਸਿੰਘ ਹਨੀ ਨਾਜਾਇਜ਼ ਮਾਈਨਿੰਗ ਰਾਹੀਂ ਕਰੋੜਾਂ ਦੀ ਕਮਾਈ ਕਰਦਾ ਹੈ।
- ਆਪ ਪਾਰਟੀ ਨੇ ਵੀ ਦੋਸ਼ ਲਾਏ ਹਨ।
- ਪੰਜਾਬ ਵਿੱਚ ਗੈਰ-ਕਾਨੂੰਨੀ ਮਾਈਨਿੰਗ ਦਾ ਮੁੱਦਾ ਚੋਣ ਮੁੱਦਾ ਬਣ ਗਿਆ ਹੈ।
ਪੰਜਾਬ ਵਿੱਚ 20 ਫਰਵਰੀ ਨੂੰ ਚੋਣਾਂ ਹੋਣੀਆਂ ਹਨ
ਧਿਆਨਯੋਗ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਈਡੀ ਦੀ ਇਹ ਕਾਰਵਾਈ ਕਾਂਗਰਸ ਲਈ ਭਾਰੀ ਪੈ ਸਕਦੀ ਹੈ। ਵਿਧਾਨ ਸਭਾ ਚੋਣਾਂ ਵਿੱਚ ਗੈਰ-ਕਾਨੂੰਨੀ ਮਾਈਨਿੰਗ ਦਾ ਮਾਮਲਾ ਹਰ ਪਾਰਟੀ ਜ਼ੋਰ-ਸ਼ੋਰ ਨਾਲ ਉਠਾ ਰਹੀ ਹੈ। ਚੋਣਾਂ ਦੌਰਾਨ ‘ਆਪ’ ਪਾਰਟੀ ਨੇ ਵੀ ਮੁੱਖ ਮੰਤਰੀ ਚੰਨੀ ’ਤੇ ਦੋਸ਼ ਲਾਏ ਸਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ