ED Raid: ਕਾਂਗਰਸੀ ਆਗੂ ਦੇ ਘਰ ਤੇ ਕਾਰੋਬਾਰੀ ਟਿਕਾਣਿਆਂ ’ਤੇ ਈਡੀ ਵੱਲੋਂ ਰੇਡ

ED Raid
ਪਿੰਡ ਇਕੋਲਾਹੀ ਵਿਖੇ ਕਾਂਗਰਸੀ ਆਗੂ ਦੇ ਘਰ ਦੇ ਬਾਹਰ ਰੇਡ ਦੌਰਾਨ ਤਾਇਨਾਤ ਸੁਰੱਖਿਆ ਕਰਮਚਾਰੀ।

(ਜਸਵੀਰ ਸਿੰਘ ਗਹਿਲ) ਖੰਨਾ/ ਲੁਧਿਆਣਾ। ED Raid: ਪੁਲਿਸ ਜ਼ਿਲ੍ਹਾ ਖੰਨਾ ਅਧੀਨ ਪੈਂਦੇ ਪਿੰਡ ਇਕੋਲਾਹੀ ਵਿਖੇ ਇੱਕ ਕਾਂਗਰਸੀ ਆਗੂ ਦੇ ਘਰ ਈਡੀ ਦੀ ਟੀਮ ਵੱਲੋਂ ਬੁੱਧਵਾਰ ਤੜਕਸਾਰ ਰੇਡ ਕੀਤੀ ਗਈ। ਇਹ ਕਾਂਗਰਸੀ ਆਗੂ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਤੇ ਗੁਰਕੀਰਤ ਸਿੰਘ ਕੋਟਲੀ ਦਾ ਕਰੀਬੀ ਮੰਨਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ: Haryana Assembly Elections : ਭਾਜਪਾ ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

ਜਾਣਕਾਰੀ ਮੁਤਾਬਕ ਈਡੀ ਸਵੇਰੇ 4 ਕੁ ਵਜੇ ਦੇ ਕਰੀਬ ਪਿੰਡ ਇਕੋਲਾਹੀ ਵਿਖੇ ਕਾਂਗਰਸੀ ਆਗੂ ਰਾਜਦੀਪ ਸਿੰਘ ਦੇ ਘਰ ਪੁੱਜੀ ਜੋ ਖ਼ਬਰ ਲਿਖੇ ਜਾਣ ਤੱਕ ਰਾਜਦੀਪ ਸਿੰਘ ਦੇ ਘਰ ਹੀ ਜਾਂਚ ਕਰ ਰਹੀ ਸੀ। ਸੂਤਰਾਂ ਦੀ ਮੰਨੀਏ ਤਾਂ ਮਾਮਲਾ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ਜੁੜੇ ਕਥਿੱਤ ਟੈਂਡਰ ਘੁਟਾਲੇ ਨਾਲ ਸਬੰਧਿਤ ਹੈ। ਜਿਸ ਦੇ ਤਹਿਤ ਹੀ ਰਾਜਦੀਪ ਸਿੰਘ ਦੇ ਘਰ ਅਤੇ ਅਨਾਜ ਮੰਡੀ ਖੰਨਾ ਵਿਖੇ ਸਥਿੱਤ ਉਸਦੀ ਕਮਿਸ਼ਨ ਦੀ ਦੁਕਾਨ ਸਣੇ ਉਸਦੇ ਹੋਰ ਸਾਰਿਆਂ ਟਿਕਾਣਿਆਂ ’ਚ ਵੀ ਫਰੋਲਾ-ਫਰਾਲੀ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਖੰਨਾ ਦੇ ਸਿਟੀ ਸੈਂਟਰ ’ਚ ਵੀ ਈਡੀ ਵੱਲੋਂ ਦਸਤਕ ਦਿੱਤੇ ਜਾਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ।

LEAVE A REPLY

Please enter your comment!
Please enter your name here